Luke 7:7
ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।
Wherefore | διὸ | dio | thee-OH |
neither | οὐδὲ | oude | oo-THAY |
thought I myself | ἐμαυτὸν | emauton | ay-maf-TONE |
worthy | ἠξίωσα | ēxiōsa | ay-KSEE-oh-sa |
to come | πρὸς | pros | prose |
unto | σὲ | se | say |
thee: | ἐλθεῖν· | elthein | ale-THEEN |
but | ἀλλὰ | alla | al-LA |
say | εἰπὲ | eipe | ee-PAY |
in a word, | λόγῳ | logō | LOH-goh |
and | καὶ | kai | kay |
my | ἰαθήσεται | iathēsetai | ee-ah-THAY-say-tay |
ὁ | ho | oh | |
servant | παῖς | pais | pase |
shall be healed. | μου | mou | moo |
Cross Reference
Psalm 107:20
ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।
Exodus 15:26
ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”
Deuteronomy 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
1 Samuel 2:6
ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।
Psalm 33:9
ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
Mark 1:27
ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
Luke 4:36
ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
Luke 5:13
ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ।