Bible

Malachi 2:1-9 in Punjabi

Malachi 2:1
ਜਾਜਕਾਂ ਲਈ ਬਿਧੀਆਂ “ਹੇ ਜਾਜਕੋ! ਮੇਰੀ ਗੱਲ ਸੁਣੋ! ਇਹ ਬਿਧੀ ਤੁਹਾਡੇ ਲਈ ਹੈ! ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ ਅਤੇ ਮੇਰੇ ਨਾਓਂ ਦੀ ਉਸਤਤ ਕਰੋ!

Malachi 2:2
ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।

Malachi 2:3
“ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ।

Malachi 2:4
ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।

Malachi 2:5
ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ।

Malachi 2:6
ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।

Malachi 2:7
ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”

Malachi 2:8
ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ।

Malachi 2:9
“ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”

Punjabi Bible