Mark 16 - WEB (Punjabi)
1 When the Sabbath was past, Mary Magdalene, and Mary the mother of James, and Salome, bought spices, that they might come and anoint him.ਇਹ ਖਬਰ ਕਿ ਯਿਸੂ ਮੁੜ ਜੀਅ ਉੱਠਿਆ ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।
2 Very early on the first day of the week, they came to the tomb when the sun had risen.ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।
3 They were saying among themselves, "Who will roll away the stone from the door of the tomb for us?"ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਿਆ ਹੋਇਆ ਸੀ। ਸਾਡੇ ਲਈ ਇਸ ਨੂੰ ਇੱਕ ਪਾਸੇ ਕੌਣ ਰੇੜ੍ਹਗਾ?”
4 for it was very big. Looking up, they saw that the stone was rolled back.ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
5 Entering into the tomb, they saw a young man sitting on the right side, dressed in a white robe, and they were amazed.ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।
6 He said to them, "Don't be amazed. You seek Jesus, the Nazarene, who has been crucified. He has risen. He is not here. Behold, the place where they laid him!ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।
7 But go, tell his disciples and Peter, 'He goes before you into Galilee. There you will see him, as he said to you.'"ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”
8 They went out,{TR adds "quickly"} and fled from the tomb, for trembling and astonishment had come on them. They said nothing to anyone; for they were afraid.ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)
9 Now when he had risen early on the first day of the week, he appeared first to Mary Magdalene, from whom he had cast out seven demons.ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।
10 She went and told those who had been with him, as they mourned and wept.ਜਦੋਂ ਉਸ ਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿੱਟ ਰਹੇ ਸਨ।
11 When they heard that he was alive, and had been seen by her, they disbelieved.ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।
12 After these things he was revealed in another form to two of them, as they walked, on their way into the country.ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
13 They went away and told it to the rest. They didn't believe them, either.ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।
14 Afterward he was revealed to the eleven themselves as they sat at the table, and he rebuked them for their unbelief and hardness of heart, because they didn't believe those who had seen him after he had risen.ਯਿਸੂ ਦੀ ਰਸੂਲਾਂ ਨਾਲ ਗੱਲ-ਬਾਤ ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।
15 He said to them, "Go into all the world, and preach the Gospel to the whole creation.ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।
16 He who believes and is baptized will be saved; but he who disbelieves will be condemned.ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।
17 These signs will accompany those who believe: in my name they will cast out demons; they will speak with new languages;ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।
18 they will take up serpents; and if they drink any deadly thing, it will in no way hurt them; they will lay hands on the sick, and they will recover."ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
19 So then the Lord Jesus, after he had spoken to them, was received up into heaven, and sat down at the right hand of God.ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
20 They went out, and preached everywhere, the Lord working with them, and confirming the word by the signs that followed. Amen.ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
Punjabi Bible