Mark 2:2
ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।
Mark 2:2 in Other Translations
King James Version (KJV)
And straightway many were gathered together, insomuch that there was no room to receive them, no, not so much as about the door: and he preached the word unto them.
American Standard Version (ASV)
And many were gathered together, so that there was no longer room `for them', no, not even about the door: and he spake the word unto them.
Bible in Basic English (BBE)
And a great number had come together, so that there was no longer room for them, no, not even about the door: and he gave them teaching.
Darby English Bible (DBY)
and straightway many were gathered together, so that there was no longer any room, not even at the door; and he spoke the word to them.
World English Bible (WEB)
Immediately many were gathered together, so that there was no more room, not even around the door; and he spoke the word to them.
Young's Literal Translation (YLT)
and immediately many were gathered together, so that there was no more room, not even at the door, and he was speaking to them the word.
| And | καὶ | kai | kay |
| straightway | εὐθὲως | eutheōs | afe-THAY-ose |
| many | συνήχθησαν | synēchthēsan | syoon-AKE-thay-sahn |
| together, gathered were | πολλοὶ | polloi | pole-LOO |
| insomuch that | ὥστε | hōste | OH-stay |
| receive to room no was there | μηκέτι | mēketi | may-KAY-tee |
| χωρεῖν | chōrein | hoh-REEN | |
| as much so not no, them, | μηδὲ | mēde | may-THAY |
| τὰ | ta | ta | |
| about | πρὸς | pros | prose |
| the | τὴν | tēn | tane |
| door: | θύραν | thyran | THYOO-rahn |
| and | καὶ | kai | kay |
| he preached | ἐλάλει | elalei | ay-LA-lee |
| the | αὐτοῖς | autois | af-TOOS |
| word | τὸν | ton | tone |
| unto them. | λόγον | logon | LOH-gone |
Cross Reference
Mark 2:13
ਲੇਵੀ ਯਿਸੂ ਦਾ ਅਨੁਸਰਣ ਕਰਦਾ ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
Mark 1:45
ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।
2 Timothy 4:2
ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
Romans 10:8
ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।
Acts 16:6
ਪੌਲੁਸ ਮਕਦੂਨਿਯਾ ਨੂੰ ਸੱਦਿਆ ਗਿਆ ਪੌਲੁਸ ਅਤੇ ਉਸ ਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।
Acts 14:25
ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ।
Acts 11:19
ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
Acts 8:25
ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
Luke 12:1
ਫ਼ਰੀਸੀਆਂ ਵਰਗੇ ਨਾ ਬਣੋ ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
Luke 8:11
ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ “ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।
Luke 8:1
ਯਿਸੂ ਆਪਣੇ ਚੇਲਿਆਂ ਨਾਲ ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸ ਦੇ ਨਾਲ ਸਨ।
Mark 6:34
ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
Mark 4:1
ਬੀਜ ਬੀਜਣ ਵਾਲੇ ਕਿਸਾਨ ਦੀ ਦ੍ਰਿਸ਼ਟਾਂਤ ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।
Mark 1:37
ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”
Mark 1:33
ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।
Mark 1:14
ਯਿਸੂ ਦਾ ਕੁਝ ਚੇਲਿਆਂ ਨੂੰ ਚੁਨਣਾ ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ,
Matthew 5:2
ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸ ਨੇ ਆਖਿਆ,
Psalm 40:9
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
Luke 5:17
ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।