Bible

Mark 3 - ASV (Punjabi)

1 And he entered again into the synagogue; and there was a man there who had his hand withered.ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।

2 And they watched him, whether he would heal him on the sabbath day; that they might accuse him.ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।

3 And he saith unto the man that had his hand withered, Stand forth.ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”

4 And he saith unto them, Is it lawful on the sabbath day to do good, or to do harm? to save a life, or to kill? But they held their peace.ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।

5 And when he had looked round about on them with anger, being grieved at the hardening of their heart, he saith unto the man, Stretch forth thy hand. And he stretched it forth; and his hand was restored.ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।

6 And the Pharisees went out, and straightway with the Herodians took counsel against him, how they might destroy him.ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।

7 And Jesus with his disciples withdrew to the sea: and a great multitude from Galilee followed; and from Judaea,ਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।

8 and from Jerusalem, and from Idumaea, and beyond the Jordan, and about Tyre and Sidon, a great multitude, hearing what great things he did, came unto him.ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।

9 And he spake to his disciples, that a little boat should wait on him because of the crowd, lest they should throng him:ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।

10 for he had healed many; insomuch that as many as had plagues pressed upon him that they might touch him.ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।

11 And the unclean spirits, whensoever they beheld him, fell down before him, and cried, saying, Thou art the Son of God.ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”

12 And he charged them much that they should not make him known.ਪਰ ਉਸ ਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।

13 And he goeth up into the mountain, and calleth unto him whom he himself would; and they went unto him.ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਦਾ ਚੁਣੇ ਜਾਣਾ ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

14 And he appointed twelve, that they might be with him, and that he might send them forth to preach,ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।

15 and to have authority to cast out demons:ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।

16 and Simon he surnamed Peter;ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸ ਨੇ ਪਤਰਸ ਰੱਖਿਆ।

17 and James the `son' of Zebedee, and John the brother of James; and them he surnamed Boanerges, which is, Sons of thunder:ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸ ਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”

18 and Andrew, and Philip, and Bartholomew, and Matthew, and Thomas, and James the `son' of Alphaeus, and Thaddaeus, and Simon the Cananaean,ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥੱਦਈ ਅਤੇ ਸ਼ਮਊਨ ਕਨਾਨੀ,

19 and Judas Iscariot, who also betrayed him. And he cometh into a house.ਅਤੇ ਯਹੂਦਾ ਇਸੱਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।

20 And the multitude cometh together again, so that they could not so much as eat bread.ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ।

21 And when his friends heard it, they went out to lay hold on him: for they said, He is beside himself.ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।

22 And the scribes that came down from Jerusalem said, He hath Beelzebub, and, By the prince of the demons casteth he out the demons.ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”

23 And he called them unto him, and said unto them in parables, How can Satan cast out Satan?ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।

24 And if a kingdom be divided against itself, that kingdom cannot stand.ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।

25 And if a house be divided against itself, that house will not be able to stand.ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।

26 And if Satan hath rise up against himself, and is divided, he cannot stand, but hath an end.ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।

27 But no one can enter into the house of the strong `man', and spoil his goods, except he first bind the strong `man'; and then he will spoil his house.“ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।

28 Verily I say unto you, All their sins shall be forgiven unto the sons of men, and their blasphemies wherewith soever they shall blaspheme:“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,

29 but whosoever shall blaspheme against the Holy Spirit hath never forgiveness, but is guilty of an eternal sin:ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”

30 because they said, He hath an unclean spirit.ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।

31 And there come his mother and his brethren; and, standing without, they sent unto him, calling him.ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।

32 And a multitude was sitting about him; and they say unto him, Behold, thy mother and thy brethren without seek for thee.ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”

33 And he answereth them, and saith, Who is my mother and my brethren?ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”

34 And looking round on them that sat round about him, he saith, Behold, my mother and my brethren!ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।

35 For whosoever shall do the will of God, the same is my brother, and sister, and mother.ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Punjabi Bible