Bible

Mark 3 - KJV (Punjabi)

1 And he entered again into the synagogue; and there was a man there which had a withered hand.ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।

2 And they watched him, whether he would heal him on the sabbath day; that they might accuse him.ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।

3 And he saith unto the man which had the withered hand, Stand forth.ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”

4 And he saith unto them, Is it lawful to do good on the sabbath days, or to do evil? to save life, or to kill? But they held their peace.ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।

5 And when he had looked round about on them with anger, being grieved for the hardness of their hearts, he saith unto the man, Stretch forth thine hand. And he stretched it out: and his hand was restored whole as the other.ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।

6 And the Pharisees went forth, and straightway took counsel with the Herodians against him, how they might destroy him.ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।

7 But Jesus withdrew himself with his disciples to the sea: and a great multitude from Galilee followed him, and from Judaea,ਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।

8 And from Jerusalem, and from Idumaea, and from beyond Jordan; and they about Tyre and Sidon, a great multitude, when they had heard what great things he did, came unto him.ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।

9 And he spake to his disciples, that a small ship should wait on him because of the multitude, lest they should throng him.ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।

10 For he had healed many; insomuch that they pressed upon him for to touch him, as many as had plagues.ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।

11 And unclean spirits, when they saw him, fell down before him, and cried, saying, Thou art the Son of God.ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”

12 And he straitly charged them that they should not make him known.ਪਰ ਉਸ ਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।

13 And he goeth up into a mountain, and calleth unto him whom he would: and they came unto him.ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਦਾ ਚੁਣੇ ਜਾਣਾ ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

14 And he ordained twelve, that they should be with him, and that he might send them forth to preach,ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।

15 And to have power to heal sicknesses, and to cast out devils:ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।

16 And Simon he surnamed Peter;ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸ ਨੇ ਪਤਰਸ ਰੱਖਿਆ।

17 And James the son of Zebedee, and John the brother of James; and he surnamed them Boanerges, which is, The sons of thunder:ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸ ਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”

18 And Andrew, and Philip, and Bartholomew, and Matthew, and Thomas, and James the son of Alphaeus, and Thaddaeus, and Simon the Canaanite,ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥੱਦਈ ਅਤੇ ਸ਼ਮਊਨ ਕਨਾਨੀ,

19 And Judas Iscariot, which also betrayed him: and they went into an house.ਅਤੇ ਯਹੂਦਾ ਇਸੱਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।

20 And the multitude cometh together again, so that they could not so much as eat bread.ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ।

21 And when his friends heard of it, they went out to lay hold on him: for they said, He is beside himself.ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।

22 And the scribes which came down from Jerusalem said, He hath Beelzebub, and by the prince of the devils casteth he out devils.ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”

23 And he called them unto him, and said unto them in parables, How can Satan cast out Satan?ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।

24 And if a kingdom be divided against itself, that kingdom cannot stand.ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।

25 And if a house be divided against itself, that house cannot stand.ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।

26 And if Satan rise up against himself, and be divided, he cannot stand, but hath an end.ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।

27 No man can enter into a strong man's house, and spoil his goods, except he will first bind the strong man; and then he will spoil his house.“ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।

28 Verily I say unto you, All sins shall be forgiven unto the sons of men, and blasphemies wherewith soever they shall blaspheme:“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,

29 But he that shall blaspheme against the Holy Ghost hath never forgiveness, but is in danger of eternal damnation.ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”

30 Because they said, He hath an unclean spirit.ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।

31 There came then his brethren and his mother, and, standing without, sent unto him, calling him.ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।

32 And the multitude sat about him, and they said unto him, Behold, thy mother and thy brethren without seek for thee.ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”

33 And he answered them, saying, Who is my mother, or my brethren?ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”

34 And he looked round about on them which sat about him, and said, Behold my mother and my brethren!ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।

35 For whosoever shall do the will of God, the same is my brother, and my sister, and mother.ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Punjabi Bible