Mark 4:26-42 in Punjabi
Mark 4:26
ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।
Mark 4:27
ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।
Mark 4:28
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।
Mark 4:29
ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”
Mark 4:30
ਰਾਜ ਸਰ੍ਹੋਂ ਦੇ ਦਾਣੇ ਵਾਂਗ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂ
Mark 4:31
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।
Mark 4:32
ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”
Mark 4:33
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।
Mark 4:34
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
Mark 4:35
ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”
Mark 4:36
ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।
Mark 4:37
ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।
Mark 4:38
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Mark 4:39
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
Mark 4:40
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”
Mark 4:41
ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”
Punjabi Bible