Mark 6

fullscreen17 ਯੂਹੰਨਾ ਬਪਤਿਸਮਾ ਦੇਣ ਵਾਲਾ ਕਿਵੇਂ ਮਾਰਿਆ ਗਿਆ ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।

fullscreen18 ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”

fullscreen19 ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।

fullscreen20 ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।

fullscreen21 ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।

fullscreen22 ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”

fullscreen23 ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”

fullscreen24 ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”

fullscreen25 ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”

fullscreen26 ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।

fullscreen27 ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈ ਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵੱਢ ਦਿੱਤਾ।

fullscreen28 ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸ ਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।

fullscreen29 ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸਰੀਰ ਲੈ ਜਾਕੇ ਕਬਰ ਵਿੱਚ ਰੱਖ ਦਿੱਤਾ।

fullscreen30 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।

fullscreen31 ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”

fullscreen32 ਤਾਂ ਯਿਸੂ ਅਤੇ ਉਸ ਦੇ ਚੇਲੇ ਇੱਕਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇੱਕਾਂਤ ਜਗ੍ਹਾ ਤੇ ਚੱਲੇ ਗਏ।

fullscreen33 ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।

fullscreen34 ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।

fullscreen35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।

fullscreen36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”

fullscreen37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”

fullscreen38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”

fullscreen39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”

fullscreen40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।

fullscreen41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।

fullscreen42 ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ।

fullscreen43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।

fullscreen44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।

fullscreen45 ਯਿਸੂ ਦਾ ਪਾਣੀ ਉੱਪਰ ਚੱਲਣਾ ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।

fullscreen46 ਜਦੋਂ ਉਸ ਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚੱਲਾ ਗਿਆ।

fullscreen47 ਆਥਣ ਤੱਕ, ਬੇੜੀ ਝੀਲ ਦੇ ਵਿੱਚਕਾਰ ਸੀ ਪਰ ਇੱਕਲਾ ਯਿਸੂ ਹਾਲੇ ਵੀ ਕੰਢੇ ਉੱਤੇ ਖੜ੍ਹਾ ਸੀ।

fullscreen48 ਉਸ ਨੇ ਵੇਖਿਆ ਕਿ ਦੂਰ ਬੇੜੀ ਅਜੇ ਝੀਲ ਵਿੱਚਕਾਰ ਹੈ ਅਤੇ ਚੱਪੂ ਚਲਾਉਣ ਲਈ ਚੇਲੇ ਬੜਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿੱਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇੜੀ ਵੱਲ ਆਇਆ, ਅਤੇ ਉਹ ਬੇੜੀ ਤੋਂ ਥੋੜਾ ਅਗਾਂਹ ਤੁਰਿਆ।

fullscreen49 ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।

fullscreen50 ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”

fullscreen51 ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।

fullscreen52 ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸੱਕੇ ਕਿਉਂਕਿ ਉਹ ਪੱਥਰ ਦਿਲ ਸਨ।

fullscreen53 ਯਿਸੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਦਾ ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।

fullscreen54 ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।

fullscreen55 ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉੱਥੇ ਸੀ। ਜਿੱਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।

17 For Herod himself had sent forth and laid hold upon John, and bound him in prison for Herodias’ sake, his brother Philip’s wife: for he had married her.

18 For John had said unto Herod, It is not lawful for thee to have thy brother’s wife.

19 Therefore Herodias had a quarrel against him, and would have killed him; but she could not:

20 For Herod feared John, knowing that he was a just man and an holy, and observed him; and when he heard him, he did many things, and heard him gladly.

21 And when a convenient day was come, that Herod on his birthday made a supper to his lords, high captains, and chief estates of Galilee;

22 And when the daughter of the said Herodias came in, and danced, and pleased Herod and them that sat with him, the king said unto the damsel, Ask of me whatsoever thou wilt, and I will give it thee.

23 And he sware unto her, Whatsoever thou shalt ask of me, I will give it thee, unto the half of my kingdom.

24 And she went forth, and said unto her mother, What shall I ask? And she said, The head of John the Baptist.

25 And she came in straightway with haste unto the king, and asked, saying, I will that thou give me by and by in a charger the head of John the Baptist.

26 And the king was exceeding sorry; yet for his oath’s sake, and for their sakes which sat with him, he would not reject her.

27 And immediately the king sent an executioner, and commanded his head to be brought: and he went and beheaded him in the prison,

28 And brought his head in a charger, and gave it to the damsel: and the damsel gave it to her mother.

29 And when his disciples heard of it, they came and took up his corpse, and laid it in a tomb.

30 And the apostles gathered themselves together unto Jesus, and told him all things, both what they had done, and what they had taught.

31 And he said unto them, Come ye yourselves apart into a desert place, and rest a while: for there were many coming and going, and they had no leisure so much as to eat.

32 And they departed into a desert place by ship privately.

33 And the people saw them departing, and many knew him, and ran afoot thither out of all cities, and outwent them, and came together unto him.

34 And Jesus, when he came out, saw much people, and was moved with compassion toward them, because they were as sheep not having a shepherd: and he began to teach them many things.

35 And when the day was now far spent, his disciples came unto him, and said, This is a desert place, and now the time is far passed:

36 Send them away, that they may go into the country round about, and into the villages, and buy themselves bread: for they have nothing to eat.

37 He answered and said unto them, Give ye them to eat. And they say unto him, Shall we go and buy two hundred pennyworth of bread, and give them to eat?

38 He saith unto them, How many loaves have ye? go and see. And when they knew, they say, Five, and two fishes.

39 And he commanded them to make all sit down by companies upon the green grass.

40 And they sat down in ranks, by hundreds, and by fifties.

41 And when he had taken the five loaves and the two fishes, he looked up to heaven, and blessed, and brake the loaves, and gave them to his disciples to set before them; and the two fishes divided he among them all.

42 And they did all eat, and were filled.

43 And they took up twelve baskets full of the fragments, and of the fishes.

44 And they that did eat of the loaves were about five thousand men.

45 And straightway he constrained his disciples to get into the ship, and to go to the other side before unto Bethsaida, while he sent away the people.

46 And when he had sent them away, he departed into a mountain to pray.

47 And when even was come, the ship was in the midst of the sea, and he alone on the land.

48 And he saw them toiling in rowing; for the wind was contrary unto them: and about the fourth watch of the night he cometh unto them, walking upon the sea, and would have passed by them.

49 But when they saw him walking upon the sea, they supposed it had been a spirit, and cried out:

50 For they all saw him, and were troubled. And immediately he talked with them, and saith unto them, Be of good cheer: it is I; be not afraid.

51 And he went up unto them into the ship; and the wind ceased: and they were sore amazed in themselves beyond measure, and wondered.

52 For they considered not the miracle of the loaves: for their heart was hardened.

53 And when they had passed over, they came into the land of Gennesaret, and drew to the shore.

54 And when they were come out of the ship, straightway they knew him,

55 And ran through that whole region round about, and began to carry about in beds those that were sick, where they heard he was.

Mark 6 in Tamil and English

17 ਯੂਹੰਨਾ ਬਪਤਿਸਮਾ ਦੇਣ ਵਾਲਾ ਕਿਵੇਂ ਮਾਰਿਆ ਗਿਆ ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
For Herod himself had sent forth and laid hold upon John, and bound him in prison for Herodias’ sake, his brother Philip’s wife: for he had married her.

18 ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
For John had said unto Herod, It is not lawful for thee to have thy brother’s wife.

19 ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।
Therefore Herodias had a quarrel against him, and would have killed him; but she could not:

20 ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
For Herod feared John, knowing that he was a just man and an holy, and observed him; and when he heard him, he did many things, and heard him gladly.

21 ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
And when a convenient day was come, that Herod on his birthday made a supper to his lords, high captains, and chief estates of Galilee;

22 ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
And when the daughter of the said Herodias came in, and danced, and pleased Herod and them that sat with him, the king said unto the damsel, Ask of me whatsoever thou wilt, and I will give it thee.

23 ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”
And he sware unto her, Whatsoever thou shalt ask of me, I will give it thee, unto the half of my kingdom.

24 ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
And she went forth, and said unto her mother, What shall I ask? And she said, The head of John the Baptist.

25 ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
And she came in straightway with haste unto the king, and asked, saying, I will that thou give me by and by in a charger the head of John the Baptist.

26 ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।
And the king was exceeding sorry; yet for his oath’s sake, and for their sakes which sat with him, he would not reject her.

27 ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈ ਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵੱਢ ਦਿੱਤਾ।
And immediately the king sent an executioner, and commanded his head to be brought: and he went and beheaded him in the prison,

28 ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸ ਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
And brought his head in a charger, and gave it to the damsel: and the damsel gave it to her mother.

29 ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸਰੀਰ ਲੈ ਜਾਕੇ ਕਬਰ ਵਿੱਚ ਰੱਖ ਦਿੱਤਾ।
And when his disciples heard of it, they came and took up his corpse, and laid it in a tomb.

30 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
And the apostles gathered themselves together unto Jesus, and told him all things, both what they had done, and what they had taught.

31 ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”
And he said unto them, Come ye yourselves apart into a desert place, and rest a while: for there were many coming and going, and they had no leisure so much as to eat.

32 ਤਾਂ ਯਿਸੂ ਅਤੇ ਉਸ ਦੇ ਚੇਲੇ ਇੱਕਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇੱਕਾਂਤ ਜਗ੍ਹਾ ਤੇ ਚੱਲੇ ਗਏ।
And they departed into a desert place by ship privately.

33 ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।
And the people saw them departing, and many knew him, and ran afoot thither out of all cities, and outwent them, and came together unto him.

34 ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
And Jesus, when he came out, saw much people, and was moved with compassion toward them, because they were as sheep not having a shepherd: and he began to teach them many things.

35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
And when the day was now far spent, his disciples came unto him, and said, This is a desert place, and now the time is far passed:

36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”
Send them away, that they may go into the country round about, and into the villages, and buy themselves bread: for they have nothing to eat.

37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”
He answered and said unto them, Give ye them to eat. And they say unto him, Shall we go and buy two hundred pennyworth of bread, and give them to eat?

38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
He saith unto them, How many loaves have ye? go and see. And when they knew, they say, Five, and two fishes.

39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”
And he commanded them to make all sit down by companies upon the green grass.

40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
And they sat down in ranks, by hundreds, and by fifties.

41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
And when he had taken the five loaves and the two fishes, he looked up to heaven, and blessed, and brake the loaves, and gave them to his disciples to set before them; and the two fishes divided he among them all.

42 ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ।
And they did all eat, and were filled.

43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
And they took up twelve baskets full of the fragments, and of the fishes.

44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
And they that did eat of the loaves were about five thousand men.

45 ਯਿਸੂ ਦਾ ਪਾਣੀ ਉੱਪਰ ਚੱਲਣਾ ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।
And straightway he constrained his disciples to get into the ship, and to go to the other side before unto Bethsaida, while he sent away the people.

46 ਜਦੋਂ ਉਸ ਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚੱਲਾ ਗਿਆ।
And when he had sent them away, he departed into a mountain to pray.

47 ਆਥਣ ਤੱਕ, ਬੇੜੀ ਝੀਲ ਦੇ ਵਿੱਚਕਾਰ ਸੀ ਪਰ ਇੱਕਲਾ ਯਿਸੂ ਹਾਲੇ ਵੀ ਕੰਢੇ ਉੱਤੇ ਖੜ੍ਹਾ ਸੀ।
And when even was come, the ship was in the midst of the sea, and he alone on the land.

48 ਉਸ ਨੇ ਵੇਖਿਆ ਕਿ ਦੂਰ ਬੇੜੀ ਅਜੇ ਝੀਲ ਵਿੱਚਕਾਰ ਹੈ ਅਤੇ ਚੱਪੂ ਚਲਾਉਣ ਲਈ ਚੇਲੇ ਬੜਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿੱਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇੜੀ ਵੱਲ ਆਇਆ, ਅਤੇ ਉਹ ਬੇੜੀ ਤੋਂ ਥੋੜਾ ਅਗਾਂਹ ਤੁਰਿਆ।
And he saw them toiling in rowing; for the wind was contrary unto them: and about the fourth watch of the night he cometh unto them, walking upon the sea, and would have passed by them.

49 ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
But when they saw him walking upon the sea, they supposed it had been a spirit, and cried out:

50 ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
For they all saw him, and were troubled. And immediately he talked with them, and saith unto them, Be of good cheer: it is I; be not afraid.

51 ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
And he went up unto them into the ship; and the wind ceased: and they were sore amazed in themselves beyond measure, and wondered.

52 ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸੱਕੇ ਕਿਉਂਕਿ ਉਹ ਪੱਥਰ ਦਿਲ ਸਨ।
For they considered not the miracle of the loaves: for their heart was hardened.

53 ਯਿਸੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਦਾ ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।
And when they had passed over, they came into the land of Gennesaret, and drew to the shore.

54 ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।
And when they were come out of the ship, straightway they knew him,

55 ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉੱਥੇ ਸੀ। ਜਿੱਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
And ran through that whole region round about, and began to carry about in beds those that were sick, where they heard he was.