Index
Full Screen ?
 

Mark 7:34 in Punjabi

Mark 7:34 Punjabi Bible Mark Mark 7

Mark 7:34
ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)

And
καὶkaikay
looking
up
ἀναβλέψαςanablepsasah-na-VLAY-psahs
to
εἰςeisees

τὸνtontone
heaven,
οὐρανὸνouranonoo-ra-NONE
he
sighed,
ἐστέναξενestenaxenay-STAY-na-ksane
and
καὶkaikay
saith
λέγειlegeiLAY-gee
unto
him,
αὐτῷautōaf-TOH
Ephphatha,
Εφφαθαephphathaafe-fa-tha
that
hooh
is,
ἐστινestinay-steen
Be
opened.
Διανοίχθητιdianoichthētithee-ah-NOOK-thay-tee

Cross Reference

Mark 8:12
ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”

Mark 6:41
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।

John 11:41
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।

John 11:33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।

John 17:1
ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।

Hebrews 4:15
ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ।

Acts 9:40
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।

Acts 9:34
ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ।

John 11:43
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”

John 11:38
ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਨੇ ਲਾਜ਼ਰ ਨੂੰ ਦੁਬਾਰਾ ਜੀਵਨ ਦਿੱਤਾ ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।

John 11:35
ਯਿਸੂ ਰੋਇਆ।

Luke 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।

Luke 18:42
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੇ ਵਿਸ਼ਵਾਸ ਨੇ ਤੈਨੂੰ ਰਾਜੀ ਕੀਤਾ ਹੈ।”

Luke 7:14
ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!

Mark 15:34
ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”

Mark 5:41
ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ਤਲੀਥਾ ਕੂਮੀ!” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)

Mark 1:41
ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”

Ezekiel 21:6
ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ।

Isaiah 53:3
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।

Chords Index for Keyboard Guitar