Bible

Matthew 12 - DBY (Punjabi)

1 At that time Jesus went on the sabbath through the cornfields; and his disciples were hungry, and began to pluck the ears and to eat.ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।

2 But the Pharisees, seeing [it], said to him, Behold, thy disciples are doing what is not lawful to do on sabbath.ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”

3 But he said to them, Have ye not read what David did when he was hungry, and they that were with him?ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?

4 How he entered into the house of God, and ate the shewbread, which it was not lawful for him to eat, nor for those with him, but for the priests only?ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?

5 Or have ye not read in the law that on the sabbaths the priests in the temple profane the sabbath, and are blameless?ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?

6 But I say unto you, that there is here what is greater than the temple.ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।

7 But if ye had known what is: I will have mercy and not sacrifice, ye would not have condemned the guiltless.ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।

8 For the Son of man is Lord of the sabbath.“ਕਿਉਂ ਜੋ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”

9 And, going away from thence, he came into their synagogue.ਯਿਸੂ ਦਾ ਟੁੰਡੇ ਦੇ ਹੱਥ ਨੂੰ ਠੀਕ ਕਰਨਾ ਯਿਸੂ ਉਸ ਜਗ੍ਹਾ ਤੋਂ ਤੁਰਕੇ ਉੱਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ।

10 And behold, there was a man having his hand withered. And they asked him, saying, Is it lawful to heal on the sabbath? that they might accuse him.ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”

11 But he said to them, What man shall there be of you who has one sheep, and if this fall into a pit on the sabbath, will not lay hold of it and raise [it] up?ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?

12 How much better then is a man than a sheep! So that it is lawful to do well on the sabbath.ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”

13 Then he says to the man, Stretch out thy hand. And he stretched [it] out, and it was restored sound as the other.ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।

14 But the Pharisees, having gone out, took counsel against him, how they might destroy him.ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਣਾਈਆਂ।

15 But Jesus knowing [it], withdrew thence, and great crowds followed him; and he healed them all:ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।

16 and charged them strictly that they should not make him publicly known:ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।

17 that that might be fulfilled which was spoken through Esaias the prophet, saying,ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।

18 Behold my servant, whom I have chosen, my beloved, in whom my soul has found its delight. I will put my Spirit upon him, and he shall shew forth judgment to the nations.“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।

19 He shall not strive or cry out, nor shall any one hear his voice in the streets;ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।

20 a bruised reed shall he not break, and smoking flax shall he not quench, until he bring forth judgment unto victory;ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।

21 and on his name shall [the] nations hope.ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”

22 Then was brought to him one possessed by a demon, blind and dumb, and he healed him, so that the dumb [man] spake and saw.ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।

23 And all the crowds were amazed and said, Is this [man] the Son of David?ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”

24 But the Pharisees, having heard [it], said, This [man] does not cast out demons, but by Beelzebub, prince of demons.ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”

25 But he, knowing their thoughts, said to them, Every kingdom divided against itself is brought to desolation, and every city or house divided against itself will not subsist.ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ।

26 And if Satan casts out Satan, he is divided against himself; how then shall his kingdom subsist?ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?

27 And if *I* cast out demons by Beelzebub, your sons, by whom do they cast [them] out? For this reason *they* shall be your judges.ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।

28 But if *I* by [the] Spirit of God cast out demons, then indeed the kingdom of God is come upon you.ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।

29 Or how can any one enter into the house of the strong [man] and plunder his goods, unless first he bind the strong [man]? and then he will plunder his house.ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।

30 He that is not with me is against me, and he that gathers not with me scatters.ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।

31 For this reason I say unto you, Every sin and injurious speaking shall be forgiven to men, but speaking injuriously of the Spirit shall not be forgiven to men.“ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।

32 And whosoever shall have spoken a word against the Son of man, it shall be forgiven him; but whosoever shall speak against the Holy Spirit, it shall not be forgiven him, neither in this age nor in the coming [one].ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।

33 Either make the tree good, and its fruit good; or make the tree corrupt, and its fruit corrupt. For from the fruit the tree is known.ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।

34 Offspring of vipers! how can ye speak good things, being wicked? For of the abundance of the heart the mouth speaks.ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।

35 The good man out of the good treasure brings forth good things; and the wicked man out of the wicked treasure brings forth wicked things.ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।

36 But I say unto you, that every idle word which men shall say, they shall render an account of it in judgment-day:ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।

37 for by thy words thou shalt be justified, and by thy words thou shalt be condemned.ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”

38 Then answered him some of the scribes and Pharisees, saying, Teacher, we desire to see a sign from thee.ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”

39 But he, answering, said to them, A wicked and adulterous generation seeks after a sign, and a sign shall not be given to it save the sign of Jonas the prophet.ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।

40 For even as Jonas was in the belly of the great fish three days and three nights, thus shall the Son of man be in the heart of the earth three days and three nights.ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮੱਛੀ ਦੇ ਢਿਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।

41 Ninevites shall stand up in the judgment with this generation, and shall condemn it: for they repented at the preaching of Jonas; and behold, more than Jonas [is] here.ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।

42 A queen of [the] south shall rise up in the judgment with this generation, and shall condemn it; for she came from the ends of the earth to hear the wisdom of Solomon; and behold, more than Solomon [is] here.“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।

43 But when the unclean spirit has gone out of the man, he goes through dry places, seeking rest, and does not find [it].ਅੱਜ ਦੇ ਲੋਕ ਦੁਸ਼ਟ ਹਨ “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।

44 Then he says, I will return to my house whence I came out; and having come, he finds [it] unoccupied, swept, and adorned.ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।

45 Then he goes and takes with himself seven other spirits worse than himself, and entering in, they dwell there; and the last condition of that man becomes worse than the first. Thus shall it be to this wicked generation also.ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”

46 But while he was yet speaking to the crowds, behold, his mother and his brethren stood without, seeking to speak to him.ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।

47 Then one said unto him, Behold, thy mother and thy brethren are standing without, seeking to speak to thee.ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”

48 But he answering said to him that spoke to him, Who is my mother, and who are my brethren?ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”

49 And, stretching out his hand to his disciples, he said, Behold my mother and my brethren;ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।

50 for whosoever shall do the will of my Father who is in [the] heavens, he is my brother, and sister, and mother.ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Punjabi Bible