Matthew 13:3 in Punjabi

Punjabi Punjabi Bible Matthew Matthew 13 Matthew 13:3

Matthew 13:3
ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।

Matthew 13:2Matthew 13Matthew 13:4

Matthew 13:3 in Other Translations

King James Version (KJV)
And he spake many things unto them in parables, saying, Behold, a sower went forth to sow;

American Standard Version (ASV)
And he spake to them many things in parables, saying, Behold, the sower went forth to sow;

Bible in Basic English (BBE)
And he gave them teaching in the form of a story, saying, A man went out to put seed in the earth;

Darby English Bible (DBY)
And he spoke to them many things in parables, saying, Behold, the sower went out to sow:

World English Bible (WEB)
He spoke to them many things in parables, saying, "Behold, a farmer went out to sow.

Young's Literal Translation (YLT)
and he spake to them many things in similes, saying: `Lo, the sower went forth to sow,

And
καὶkaikay
he
spake
ἐλάλησενelalēsenay-LA-lay-sane
many
things
αὐτοῖςautoisaf-TOOS
unto
them
πολλὰpollapole-LA
in
ἐνenane
parables,
παραβολαῖςparabolaispa-ra-voh-LASE
saying,
λέγων,legōnLAY-gone
Behold,
Ἰδού,idouee-THOO

ἐξῆλθενexēlthenayks-ALE-thane
a
sower
hooh
went
forth
σπείρωνspeirōnSPEE-rone

τοῦtoutoo
to
sow;
σπείρεινspeireinSPEE-reen

Cross Reference

Mark 4:33
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।

Mark 4:13
ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?

Mark 4:2
ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,

Matthew 13:53
ਯਿਸੂ ਦੀ ਆਪਣੇ ਘਰ ਵੱਲ ਵਾਪਸੀ ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।

Matthew 13:34
ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।

Matthew 13:10
ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”

Mark 12:1
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸ ਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚੱਲਾ ਗਿਆ।

Mark 12:12
ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲੱਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸ ਨੂੰ ਉੱਥੇ ਹੀ ਛੱਡ ਕੇ ਚੱਲੇ ਗਏ।

Luke 8:5
“ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ।

Luke 8:10
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’

Luke 12:41
ਵਫਾਦਾਰ ਸੇਵਕ ਕੌਣ ਹੈ? ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”

John 16:25
ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।

Mark 3:23
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।

Matthew 24:32
“ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।

Judges 9:8
“ਇੱਕ ਦਿਨ ਰੁੱਖਾਂ ਨੇ ਆਪਣੇ ਉੱਪਰ ਰਾਜ ਕਰਨ ਲਈ ਇੱਕ ਰਾਜਾ ਚੁਣਨ ਦਾ ਫ਼ੈਸਲਾ ਕੀਤਾ। ਤਦ ਰੁੱਖਾਂ ਨੇ ਜੈਤੂਨ ਦੇ ਰੁੱਖ ਨੂੰ ਆਖਿਆ, ‘ਤੂੰ ਸਾਡਾ ਰਾਜਾ ਬਣ ਜਾ।’

2 Samuel 12:1
ਨਾਥਾਨ ਦਾ ਦਾਊਦ ਨੂੰ ਝਿੜਕਣਾ ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਨਾਥਾਨ ਨੇ ਦਾਊਦ ਕੋਲ ਆਕੇ ਉਸ ਨੂੰ ਕਿਹਾ, “ਸ਼ਹਿਰ ਵਿੱਚ ਦੋ ਮਨੁੱਖ ਸਨ, ਉਨ੍ਹਾਂ ਵਿੱਚੋਂ ਇੱਕ ਅਮੀਰ ਸੀ ਅਤੇ ਦੂਜਾ ਗਰੀਬ।

Psalm 49:4
ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।

Psalm 78:2
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।

Isaiah 5:1
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।

Ezekiel 17:2
“ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।

Ezekiel 20:49
ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”

Ezekiel 24:3
ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: “‘ਹਾਂਡੀ ਨੂੰ ਅੱਗ ਤੇ ਰੱਖ ਦਿਓ। ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।

Micah 2:4
ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।

Habakkuk 2:6
ਪਰ ਜਲਦੀ ਹੀ ਉਹ ਸਾਰੇ ਮਨੁੱਖ ਉਸ ਉੱਪਰ ਹਸੀਂ ਕਰਦੇ ਉਸ ਦਾ ਮਖੌਲ ਉਡਾਉਣਗੇ ਤੇ ਉਸ ਨੂੰ ਉਸ ਦੀ ਹਾਰ ਦੇ ਕਿੱਸੇ ਸੁਨਾਉਣਗੇ। ਉਹ ਹੱਸਣਗੇ ਅਤੇ ਆਖਣਗੇ, ‘ਹਾਏ! ਕਿੰਨੀ ਬੁਰੀ ਗੱਲ ਹੈ ਕਿ ਜੋ ਸਭ ਕੁਝ ਲੈਂਦਾ ਹੈ, ਉਸ ਨੂੰ ਸੰਭਾਲਦਾ ਨਹੀਂ! ਉਹ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਕਰਜ਼ਾ ਇਕੱਠਾ ਕਰਕੇ ਧਨਾਢ ਬਣਦਾ ਹੈ।’

Matthew 22:1
ਵਿਆਹ ਦੀ ਦਾਵਤ ਦੇ ਨਿਉਂਤੇ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:

Luke 15:3
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ: