Matthew 17:3 in Punjabi

Punjabi Punjabi Bible Matthew Matthew 17 Matthew 17:3

Matthew 17:3
ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।

Matthew 17:2Matthew 17Matthew 17:4

Matthew 17:3 in Other Translations

King James Version (KJV)
And, behold, there appeared unto them Moses and Elias talking with him.

American Standard Version (ASV)
And behold, there appeared unto them Moses and Elijah talking with him.

Bible in Basic English (BBE)
And Moses and Elijah came before their eyes, talking with him.

Darby English Bible (DBY)
and lo, Moses and Elias appeared to them talking with him.

World English Bible (WEB)
Behold, Moses and Elijah appeared to them talking with him.

Young's Literal Translation (YLT)
and lo, appear to them did Moses and Elijah, talking together with him.

And,
καὶkaikay
behold,
ἰδού,idouee-THOO
there
appeared
ὤφθησανōphthēsanOH-fthay-sahn
unto
them
αὐτοῖςautoisaf-TOOS
Moses
Μωσῆςmōsēsmoh-SASE
and
καὶkaikay
Elias
Ἠλίαςēliasay-LEE-as
talking
μετ'metmate
with
αὐτοῦautouaf-TOO
him.
συλλαλοῦντεςsyllalountessyool-la-LOON-tase

Cross Reference

Deuteronomy 18:18
ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।

Luke 9:30
ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।

Luke 9:33
ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇੱਥੇ ਰਹਿਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।

Luke 16:16
“ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।

Luke 24:27
ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।

Luke 24:44
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”

John 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।

John 5:45
ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।

2 Corinthians 3:7
ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।

Luke 1:17
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”

Mark 9:4
ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।

Deuteronomy 34:5
ਫ਼ੇਰ ਮੂਸਾ, ਯਹੋਵਾਹ ਦਾ ਸੇਵਕ, ਉੱਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ।

Deuteronomy 34:10
ਇਸਰਾਏਲ, ਦੇ ਨਬੀਆਂ ਵਿੱਚੋਂ, ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ।

1 Kings 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”

1 Kings 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।

2 Kings 2:11
ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।

Malachi 4:5
ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ।

Matthew 11:13
ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।

Matthew 17:10
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”

Hebrews 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।