Matthew 26:74
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।
Matthew 26:74 in Other Translations
King James Version (KJV)
Then began he to curse and to swear, saying, I know not the man. And immediately the cock crew.
American Standard Version (ASV)
Then began he to curse and to swear, I know not the man. And straightway the cock crew.
Bible in Basic English (BBE)
Then with curses and oaths he said, I have no knowledge of the man. And straight away there came the cry of a cock.
Darby English Bible (DBY)
Then he began to curse and to swear, I know not the man. And immediately [the] cock crew.
World English Bible (WEB)
Then he began to curse and to swear, "I don't know the man!" Immediately the rooster crowed.
Young's Literal Translation (YLT)
Then began he to anathematise, and to swear -- `I have not known the man;' and immediately did a cock crow,
| Then | τότε | tote | TOH-tay |
| began | ἤρξατο | ērxato | ARE-ksa-toh |
| he to curse | καταναθεματίζειν | katanathematizein | ka-ta-na-thay-ma-TEE-zeen |
| and | καὶ | kai | kay |
| to swear, | ὀμνύειν | omnyein | ome-NYOO-een |
| know I saying, | ὅτι | hoti | OH-tee |
| Οὐκ | ouk | ook | |
| not | οἶδα | oida | OO-tha |
| the | τὸν | ton | tone |
| man. | ἄνθρωπον | anthrōpon | AN-throh-pone |
| And | καὶ | kai | kay |
| immediately | εὐθέως | eutheōs | afe-THAY-ose |
| the cock | ἀλέκτωρ | alektōr | ah-LAKE-tore |
| crew. | ἐφώνησεν | ephōnēsen | ay-FOH-nay-sane |
Cross Reference
Revelation 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
1 Corinthians 16:22
ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।
Acts 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
Matthew 10:28
“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
Romans 9:3
ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
John 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
John 18:27
ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
Luke 22:60
ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ।
Mark 14:71
ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”
Mark 14:68
ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ।
Mark 14:30
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”
Matthew 27:25
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”
Matthew 10:32
ਲੋਕਾਂ ਨੂੰ ਤੁਹਾਡੇ ਵਿਸ਼ਵਾਸ ਬਾਰੇ ਦੱਸਣਾ “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।
1 Samuel 14:24
ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।
Judges 21:18
ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।
Judges 17:2
ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ 28 ਪੌਂਡ ਚਾਂਦੀ ਚੁਰਾ ਲਈ ਸੀ। ਮੈਂ ਉਸ ਬਾਰੇ ਤੈਨੂੰ ਇੱਕ ਸਰਾਪ ਦਿੰਦਿਆਂ ਸੁਣਿਆ ਸੀ। ਅੱਛਾ, ਮੇਰੇ ਕੋਲ ਉਹ ਚਾਂਦੀ ਹੈ। ਇਹ ਮੈਂ ਚੁਰਾਈ ਸੀ।” ਉਸਦੀ ਮਾਂ ਨੇ ਆਖਿਆ, “ਯਹੋਵਾਹ ਤੇਰਾ ਭਲਾ ਕਰੇ, ਮੇਰੇ ਪੁੱਤਰ।”