Nahum 1:4
ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।
Nahum 1:4 in Other Translations
King James Version (KJV)
He rebuketh the sea, and maketh it dry, and drieth up all the rivers: Bashan languisheth, and Carmel, and the flower of Lebanon languisheth.
American Standard Version (ASV)
He rebuketh the sea, and maketh it dry, and drieth up all the rivers: Bashan languisheth, and Carmel; and the flower of Lebanon languisheth.
Bible in Basic English (BBE)
He says sharp words to the sea and makes it dry, drying up all the rivers: Bashan is feeble, and Carmel, and the flower of Lebanon is without strength.
Darby English Bible (DBY)
He rebuketh the sea, and maketh it dry, and drieth up all the rivers: Bashan languisheth, and Carmel, and the flower of Lebanon languisheth.
World English Bible (WEB)
He rebukes the sea, and makes it dry, and dries up all the rivers. Bashan languishes, and Carmel; and the flower of Lebanon languishes.
Young's Literal Translation (YLT)
He is pushing against a sea, and drieth it up, Yea, all the floods He hath made dry, Languishing `are' Bashan and Carmel, Yea, the flower of Lebanon `is' languishing.
| He rebuketh | גּוֹעֵ֤ר | gôʿēr | ɡoh-ARE |
| the sea, | בַּיָּם֙ | bayyām | ba-YAHM |
| dry, it maketh and | וַֽיַּבְּשֵׁ֔הוּ | wayyabbĕšēhû | va-ya-beh-SHAY-hoo |
| and drieth up | וְכָל | wĕkāl | veh-HAHL |
| all | הַנְּהָר֖וֹת | hannĕhārôt | ha-neh-ha-ROTE |
| rivers: the | הֶֽחֱרִ֑יב | heḥĕrîb | heh-hay-REEV |
| Bashan | אֻמְלַ֤ל | ʾumlal | oom-LAHL |
| languisheth, | בָּשָׁן֙ | bāšān | ba-SHAHN |
| and Carmel, | וְכַרְמֶ֔ל | wĕkarmel | veh-hahr-MEL |
| flower the and | וּפֶ֥רַח | ûperaḥ | oo-FEH-rahk |
| of Lebanon | לְבָנ֖וֹן | lĕbānôn | leh-va-NONE |
| languisheth. | אֻמְלָֽל׃ | ʾumlāl | oom-LAHL |
Cross Reference
Isaiah 33:9
ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।
Psalm 106:9
ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ। ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।
Matthew 8:26
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
Amos 1:2
ਅਰਾਮ ਲਈ ਸਜ਼ਾ ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”
Ezekiel 30:12
ਸੁੱਕੀ ਧਰਤੀ ਬਣਾ ਦਿਆਂਗਾ ਮੈਂ ਨੀਲ ਨਦੀ ਨੂੰ। ਫ਼ੇਰ ਵੇਚ ਦਿਆਂਗਾ ਮੈਂ ਉਹ ਸੁੱਕੀ ਧਰਤੀ ਬਦ ਲੋਕਾਂ ਨੂੰ। ਇਸਤੇਮਾਲ ਕਰਾਂਗਾ ਮੈਂ ਅਜਨਬੀਆਂ ਦਾ ਉਸ ਧਰਤੀ ਨੂੰ ਖਾਲੀ ਕਰਨ ਲਈ। ਮੈਂ, ਯਹੋਵਾਹ ਨੇ ਬੋਲ ਦਿੱਤਾ ਹੈ!”
Isaiah 51:10
ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।
Isaiah 50:2
ਮੈਂ ਘਰ ਆਇਆ ਸਾਂ ਅਤੇ ਮੈਨੂੰ ਓੱਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।
Isaiah 44:27
ਯਹੋਵਾਹ ਡੂੰਘੇ ਪਾਣੀਆਂ ਨੂੰ ਆਖਦਾ ਹੈ, “ਸੁੱਕ ਜਾਵੋ! ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦੇਵਾਂਗਾ!”
Isaiah 19:5
ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ।
Psalm 114:5
ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
Psalm 114:3
ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ।
Psalm 104:7
ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।
Psalm 74:15
ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।
Job 38:11
ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’
Joshua 3:13
ਜਾਜਕ, ਯਹੋਵਾਹ ਦਾ ਸੰਦੂਕ ਲੈ ਕੇ ਜਾਣਗੇ ਯਹੋਵਾਹ ਸਾਰੀ ਦੁਨੀਆ ਦਾ ਪ੍ਰਭੂ ਹੈ। ਉਹ ਪਵਿੱਤਰ ਸੰਦੂਕ ਨੂੰ ਤੁਹਾਡੇ ਸਾਹਮਣੇ ਯਰਦਨ ਨਦੀ ਵਿੱਚ ਲੈ ਕੇ ਜਾਣਗੇ ਜਦੋਂ ਉਹ ਪਾਣੀ ਵਿੱਚ ਦਾਖਲ ਹੋਣਗੇ ਯਰਦਨ ਨਦੀ ਦਾ ਪਾਣੀ ਵਗਣੋ ਹਟ ਜਾਵੇਗਾ ਪਾਣੀ ਠਹਿਰ ਜਾਵੇਗਾ। ਅਤੇ ਉਸ ਸਥਾਨ ਦੇ ਪਿੱਛੇ ਬੰਨ੍ਹ ਵਾਂਗ ਭਰ ਜਾਵੇਗਾ।”