Nehemiah 1:10
“ਇਸਰਾਏਲੀ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਆਪਣੇ ਵੱਡੇ ਜੋਰ ਅਤੇ ਬਲ ਤੇ ਤਕੜੇ ਹੱਬਾ ਨਾਲ ਛੁਟਕਾਰਾ ਦਿੱਤਾ।
Nehemiah 1:10 in Other Translations
King James Version (KJV)
Now these are thy servants and thy people, whom thou hast redeemed by thy great power, and by thy strong hand.
American Standard Version (ASV)
Now these are thy servants and thy people, whom thou hast redeemed by thy great power, and by thy strong hand.
Bible in Basic English (BBE)
Now these are your servants and your people, whom you have made yours by your great power and by your strong hand.
Darby English Bible (DBY)
And they are thy servants and thy people, whom thou hast redeemed by thy great power and by thy strong hand.
Webster's Bible (WBT)
Now these are thy servants and thy people, whom thou hast redeemed by thy great power, and by thy strong hand.
World English Bible (WEB)
Now these are your servants and your people, whom you have redeemed by your great power, and by your strong hand.
Young's Literal Translation (YLT)
And they `are' Thy servants, and Thy people, whom Thou hast ransomed by Thy great power, and by Thy strong hand.
| Now these | וְהֵ֥ם | wĕhēm | veh-HAME |
| are thy servants | עֲבָדֶ֖יךָ | ʿăbādêkā | uh-va-DAY-ha |
| people, thy and | וְעַמֶּ֑ךָ | wĕʿammekā | veh-ah-MEH-ha |
| whom | אֲשֶׁ֤ר | ʾăšer | uh-SHER |
| redeemed hast thou | פָּדִ֙יתָ֙ | pādîtā | pa-DEE-TA |
| by thy great | בְּכֹֽחֲךָ֣ | bĕkōḥăkā | beh-hoh-huh-HA |
| power, | הַגָּד֔וֹל | haggādôl | ha-ɡa-DOLE |
| strong thy by and | וּבְיָֽדְךָ֖ | ûbĕyādĕkā | oo-veh-ya-deh-HA |
| hand. | הַֽחֲזָקָֽה׃ | haḥăzāqâ | HA-huh-za-KA |
Cross Reference
Deuteronomy 9:29
ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’
Exodus 32:11
ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।
Daniel 9:15
“ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੀ ਵਰਤੋਂ ਕੀਤੀ ਅਤੇ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਅਸੀਂ ਤੇਰੇ ਬੰਦੇ ਹਾਂ। ਇਸ ਗੱਲ ਲਈ ਤੂੰ ਅੱਜ ਵੀ ਪ੍ਰਸਿੱਧ ਹੈਂ। ਯਹੋਵਾਹ, ਅਸੀਂ ਪਾਪ ਕੀਤਾ ਹੈ। ਅਸੀਂ ਭਿਆਨਕ ਗੱਲਾਂ ਕੀਤੀਆਂ ਹਨ।
Isaiah 64:9
ਯਹੋਵਾਹ ਜੀ, ਸਾਡੇ ਨਾਲ ਨਾਰਾਜ਼ ਨਾ ਰਹੋ! ਸਾਡੇ ਪਾਪ ਸਦਾ ਲਈ ਚੇਤੇ ਨਾ ਰੱਖੋ! ਮਿਹਰ ਕਰਕੇ ਸਾਡੇ ਵੱਲ ਦੇਖੋ! ਅਸੀਂ ਤੁਹਾਡੇ ਬੰਦੇ ਹਾਂ।
Isaiah 63:16
ਦੇਖੋ, ਤੁਸੀਂ ਸਾਡੇ ਪਿਤਾ ਹੋ! ਅਬਰਾਹਾਮ ਸਾਨੂੰ ਨਹੀਂ ਜਾਣਦਾ। ਇਸਰਾਏਲ (ਯਾਕੂਬ) ਸਾਨੂੰ ਨਹੀਂ ਪਛਾਣਦਾ। ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ, ਤੁਸੀਂ ਹੀ ਹੋ ਜਿਸਨੇ ਸਾਨੂੰ ਸਦਾ ਬਚਾਇਆ ਹੈ।
Psalm 136:12
ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalm 74:2
ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।
Deuteronomy 15:15
ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।
Exodus 15:13
ਪਰ ਆਪਣੀ ਕਿਰਪਾ ਨਾਲ ਤੂੰ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੂੰ ਤੂੰ ਬਚਾਇਆ। ਅਤੇ ਆਪਣੀ ਤਾਕਤ ਨਾਲ ਤੂੰ ਉਨ੍ਹਾਂ ਦੀ ਅਗਵਾਈ ਆਪਣੀ ਪਵਿੱਤਰ ਅਤੇ ਪ੍ਰਸੰਨ ਧਰਤੀ ਵੱਲ ਕੀਤੀ।
Exodus 13:9
“ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਨਿਸ਼ਾਨ ਵਾਂਗ ਅਤੇ ਤੁਹਾਡੀਆਂ ਅੱਖਾਂ ਸਾਹਮਣੇ ਯਾਦਗਾਰੀ ਵਾਂਗ ਹੋਵੇਗਾ ਤਾਕਿ ਯਹੋਵਾਹ ਦੀ ਬਿਵਸਥਾ ਤੁਹਾਡੇ ਬੁਲ੍ਹਾਂ ਉੱਤੇ ਹਮੇਸ਼ਾ ਰਹੇ। ਇਹ ਤੁਹਾਨੂੰ ਯਾਦ ਰੱਖਣ ਵਿੱਚ ਸਹਾਈ ਹੋਵੇਗੀ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਵਰਤੀ ਸੀ।
Exodus 6:1
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੂੰ ਦੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਦਾ ਹਾਂ। ਮੈਂ ਉਸ ਦੇ ਖਿਲਾਫ਼ ਆਪਣੀ ਮਹਾਨ ਸ਼ਕਤੀ ਵਰਤਾਂਗਾ, ਅਤੇ ਉਹ ਮੇਰੇ ਬੰਦਿਆਂ ਨੂੰ ਜਾਣ ਦੇਵੇਗਾ। ਉਹ ਉਨ੍ਹਾਂ ਦੇ ਜਾਣ ਲਈ ਇੰਨਾ ਤਿਆਰ ਹੋਵੇਗਾ ਕਿ ਉਹ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ।”