Bible

Numbers 3 - WEB (Punjabi)

1 Now this is the history of the generations of Aaron and Moses in the day that Yahweh spoke with Moses in Mount Sinai.ਹਾਰੂਨ ਦਾ ਜਾਜਕ ਪਰਿਵਾਰ ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।

2 These are the names of the sons of Aaron: Nadab the firstborn, and Abihu, Eleazar, and Ithamar.ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।

3 These are the names of the sons of Aaron, the priests who were anointed, whom he consecrated to minister in the priest's office.ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।

4 Nadab and Abihu died before Yahweh, when they offered strange fire before Yahweh, in the wilderness of Sinai, and they had no children. Eleazar and Ithamar ministered in the priest's office in the presence of Aaron their father.ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ।

5 Yahweh spoke to Moses, saying,ਜਾਜਕਾਂ ਦੇ ਸਹਾਇਕ-ਲੇਵੀ ਯਹੋਵਾਹ ਨੇ ਮੂਸਾ ਨੂੰ ਆਖਿਆ,

6 "Bring the tribe of Levi near, and set them before Aaron the priest, that they may minister to him.“ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।

7 They shall keep his charge, and the charge of the whole congregation before the Tent of Meeting, to do the service of the tabernacle.ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।

8 They shall keep all the furnishings of the Tent of Meeting, and the obligations of the children of Israel, to do the service of the tabernacle.ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ।

9 You shall give the Levites to Aaron and to his sons. They are wholly given to him on the behalf of the children of Israel.“ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।

10 You shall appoint Aaron and his sons, and they shall keep their priesthood. The stranger who comes near shall be put to death."“ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”

11 Yahweh spoke to Moses, saying,ਯਹੋਵਾਹ ਨੇ ਮੂਸਾ ਨੂੰ ਆਖਿਆ:

12 "Behold, I have taken the Levites from among the children of Israel instead of all the firstborn who open the womb among the children of Israel; and the Levites shall be mine:“ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।

13 for all the firstborn are mine. On the day that I struck down all the firstborn in the land of Egypt I made holy to me all the firstborn in Israel, both man and animal. They shall be mine. I am Yahweh."ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”

14 Yahweh spoke to Moses in the wilderness of Sinai, saying,ਯਹੋਵਾਹ ਨੇ ਮੂਸਾ ਨਾਲ ਇੱਕ ਵਾਰ ਫ਼ੇਰ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ, ਯਹੋਵਾਹ ਨੇ ਆਖਿਆ,

15 "Number the children of Levi by their fathers' houses, by their families: every male from a month old and upward shall you number."“ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”

16 Moses numbered them according to the word of Yahweh, as he was commanded.ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।

17 These were the sons of Levi by their names: Gershon, and Kohath, and Merari.ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।

18 These are the names of the sons of Gershon by their families: Libni and Shimei.ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।

19 The sons of Kohath by their families: Amram, and Izhar, Hebron, and Uzziel.ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।

20 The sons of Merari by their families: Mahli and Mushi. These are the families of the Levites according to their fathers' houses.ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।

21 Of Gershon was the family of the Libnites, and the family of the Shimeites: these are the families of the Gershonites.ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।

22 Those who were numbered of them, according to the number of all the males, from a month old and upward, even those who were numbered of them were seven thousand five hundred.ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।

23 The families of the Gershonites shall encamp behind the tabernacle westward.ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।

24 The prince of the fathers' house of the Gershonites shall be Eliasaph the son of Lael.ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।

25 The charge of the sons of Gershon in the Tent of Meeting shall be the tabernacle, and the tent, its covering, and the screen for the door of the Tent of Meeting,ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।

26 and the hangings of the court, and the screen for the door of the court, which is by the tabernacle, and around the altar, and its cords for all of its service.ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।

27 Of Kohath was the family of the Amramites, and the family of the Izharites, and the family of the Hebronites, and the family of the Uzzielites: these are the families of the Kohathites.ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।

28 According to the number of all the males, from a month old and upward, there were eight thousand six hundred, keeping the charge of the sanctuary.ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।

29 The families of the sons of Kohath shall encamp on the south side of the tabernacle.ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।

30 The prince of the fathers' house of the families of the Kohathites shall be Elizaphan the son of Uzziel.ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।

31 Their charge shall be the ark, the table, the lamp stand, the altars, the vessels of the sanctuary with which they minister, and the screen, and all its service.ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।

32 Eleazar the son of Aaron the priest shall be prince of the princes of the Levites, with the oversight of those who keep the charge of the sanctuary.ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।

33 Of Merari was the family of the Mahlites, and the family of the Mushites. These are the families of Merari.ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।

34 Those who were numbered of them, according to the number of all the males, from a month old and upward, were six thousand two hundred.

35 The prince of the fathers' house of the families of Merari was Zuriel the son of Abihail. They shall encamp on the north side of the tabernacle.ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।

36 The appointed charge of the sons of Merari shall be the tabernacle's boards, its bars, its pillars, its sockets, all its instruments, all its service,ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।

37 the pillars of the court around it, their sockets, their pins, and their cords.ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।

38 Those who encamp before the tabernacle eastward, in front of the Tent of Meeting toward the sunrise, shall be Moses, and Aaron and his sons, keeping the charge of the sanctuary for the charge of the children of Israel. The stranger who comes near shall be put to death.ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ।

39 All who were numbered of the Levites, whom Moses and Aaron numbered at the commandment of Yahweh, by their families, all the males from a month old and upward, were twenty-two thousand.ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।

40 Yahweh said to Moses, "Number all the firstborn males of the children of Israel from a month old and upward, and take the number of their names.ਲੇਵੀ ਪਹਿਲੋਠੇ ਪੁੱਤਰਾ ਦਾ ਸਥਾਨ ਲੈਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।

41 You shall take the Levites for me (I am Yahweh) instead of all the firstborn among the children of Israel; and the cattle of the Levites instead of all the firstborn among the cattle of the children of Israel."ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”

42 Moses numbered, as Yahweh commanded him, all the firstborn among the children of Israel.ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ।

43 All the firstborn males according to the number of names, from a month old and upward, of those who were numbered of them, were twenty-two thousand two hundred seventy-three.ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ।

44 Yahweh spoke to Moses, saying,ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ,

45 "Take the Levites instead of all the firstborn among the children of Israel, and the cattle of the Levites instead of their cattle; and the Levites shall be mine. I am Yahweh.“ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ।

46 For the redemption of the two hundred seventy-three of the firstborn of the children of Israel, who exceed the number of the Levites,ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ।

47 you shall take five shekels apiece for each one; after the shekel of the sanctuary you shall take them (the shekel is twenty gerahs):ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।

48 and you shall give the money, with which the remainder of them is redeemed, to Aaron and to his sons."ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”

49 Moses took the redemption money from those who exceeded the number of those who were redeemed by the Levites;ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ।

50 from the firstborn of the children of Israel he took the money, one thousand three hundred sixty-five shekels, after the shekel of the sanctuary:ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ।

51 and Moses gave the redemption money to Aaron and to his sons, according to the word of Yahweh, as Yahweh commanded Moses.ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।

Punjabi Bible