Numbers 5 - WEB (Punjabi)
1 Yahweh spoke to Moses, saying,ਸਫ਼ਾਈ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,
2 "Command the children of Israel that they put out of the camp every leper, and everyone who has an issue, and whoever is unclean by the dead.“ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।
3 Both male and female shall you put out, outside of the camp shall you put them; that they not defile their camp, in the midst of which I dwell."ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”
4 The children of Israel did so, and put them out outside of the camp; as Yahweh spoke to Moses, so did the children of Israel.ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
5 Yahweh spoke to Moses, saying,ਗਲਤ ਕਰਨ ਦੀ ਅਦਾਇਗੀ ਯਹੋਵਾਹ ਨੇ ਮੂਸਾ ਨੂੰ ਆਖਿਆ,
6 "Speak to the children of Israel: When a man or woman commits any sin that men commit, so as to trespass against Yahweh, and that soul is guilty;“ਇਸਰਾਏਲ ਦੇ ਲੋਕਾਂ ਨੂੰ ਇਹ ਆਖ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਦਾ ਬੁਰਾ ਕਰੇ (ਜਦੋਂ ਕੋਈ ਹੋਰਨਾ ਲੋਕਾਂ ਦਾ ਬੁਰਾ ਕਰਦਾ ਹੈ ਤਾਂ ਅਸਲ ਵਿੱਚ ਉਹ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰ ਰਿਹਾ ਹੈ।) ਉਹ ਬੰਦਾ ਦੋਸ਼ੀ ਹੈ।
7 then he shall confess his sin which he has done, and he shall make restitution for his guilt in full, and add to it the fifth part of it, and give it to him in respect of whom he has been guilty.ਇਸ ਲਈ ਉਸ ਵਿਅਕਤੀ ਨੂੰ ਆਪਣੀ ਗਲਤੀ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਬੁਰੇ ਕੰਮ ਦਾ ਪੂਰਾ ਇਵਜ਼ਾਨਾ ਦੇਣਾ ਚਾਹੀਦਾ ਹੈ। ਉਹ ਉਸ ਰਕਮ ਵਿੱਚ ਪੰਜਵਾ ਹਿੱਸਾ ਹੋਰ ਜਮ੍ਹਾ ਕਰਕੇ ਉਸ ਬੰਦੇ ਨੂੰ ਸਾਰੀ ਰਕਮ ਦੇ ਦੇਵੇ ਜਿਸਦਾ ਉਸ ਨੇ ਬੁਰਾ ਕੀਤਾ ਹੈ।
8 But if the man has no kinsman to whom restitution may be made for the guilt, the restitution for guilt which is made to Yahweh shall be the priest's; besides the ram of the atonement, by which atonement shall be made for him.ਪਰ ਹੋ ਸੱਕਦਾ ਹੈ ਕਿ ਉਸ ਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁੱਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜ੍ਹਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢੱਕਣ ਲਈ ਚੜ੍ਹਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸੱਕਦਾ ਹੈ।
9 Every heave offering of all the holy things of the children of Israel, which they present to the priest, shall be his.“ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸ ਨੂੰ ਰੱਖ ਸੱਕਦਾ ਹੈ। ਇਹ ਉਸੇ ਦੀ ਹੈ।
10 Every man's holy things shall be his: whatever any man gives the priest, it shall be his."ਕਿਸੇ ਬੰਦੇ ਲਈ ਇਹ ਖਾਸ ਸੁਗਾਤਾ ਦੇਣੀਆਂ ਜ਼ਰੂਰੀ ਨਹੀਂ। ਪਰ ਜੇ ਉਹ ਦਿੰਦਾ ਹੈ ਤਾਂ ਸੁਗਾਤਾ ਜਾਜਕ ਦੀਆਂ ਹਨ।”
11 Yahweh spoke to Moses, saying,ਸ਼ੱਕੀ ਸੁਭਾ ਵਾਲੇ ਪਤੀ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
12 "Speak to the children of Israel, and tell them: If any man's wife goes astray, and is unfaithful to him,“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ।
13 and a man lies with her carnally, and it is hidden from the eyes of her husband, and is kept close, and she is defiled, and there is no witness against her, and she isn't taken in the act;ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ।
14 and the spirit of jealousy comes on him, and he is jealous of his wife, and she is defiled: or if the spirit of jealousy comes on him, and he is jealous of his wife, and she isn't defiled:ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।
15 then the man shall bring his wife to the priest, and shall bring her offering for her: the tenth part of an ephah of barley meal. He shall pour no oil on it, nor put frankincense on it, for it is a meal offering of jealousy, a meal offering of memorial, bringing iniquity to memory.ਜੇ ਅਜਿਹਾ ਹੋ ਜਾਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸ ਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ।
16 The priest shall bring her near, and set her before Yahweh;“ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ।
17 and the priest shall take holy water in an earthen vessel; and of the dust that is on the floor of the tabernacle the priest shall take, and put it into the water.ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ।
18 The priest shall set the woman before Yahweh, and let the hair of the woman's head go loose, and put the meal offering of memorial in her hands, which is the meal offering of jealousy. The priest shall have in his hand the water of bitterness that brings a curse.ਜਾਜਕ ਔਰਤ ਨੂੰ ਯਹੋਵਾਹ ਦੇ ਸਾਹਮਣੇ ਖੜ੍ਹਾ ਹੋਣ ਲਈ ਮਜ਼ਬੂਰ ਕਰੇਗਾ। ਫ਼ੇਰ ਉਹ ਉਸ ਦੇ ਵਾਲ ਖੋਲ੍ਹ ਦੇਵੇਗਾ ਅਤੇ ਅਨਾਜ ਦੀ ਭੇਟ ਉਸ ਦੇ ਹੱਥ ਉੱਤੇ ਪਾ ਦੇਵੇਗਾ। ਇਹ ਉਹੀ ਜੌਂਆ ਦਾ ਆਟਾ ਹੈ ਜਿਹੜਾ ਉਸ ਦੇ ਪਤੀ ਨੇ ਦਿੱਤਾ ਸੀ ਕਿਉਂਕਿ ਉਹ ਈਰਖਾਲੂ ਹੋ ਗਿਆ ਸੀ। ਉਸ ਵਕਤ ਉਹ ਕੌੜੇ ਪਾਣੀ ਵਾਲਾ ਭਾਂਡਾ ਫ਼ੜੇਗਾ, ਜੋ ਸਰਾਪ ਲਿਆਉਂਦਾ ਹੈ।
19 The priest shall cause her to swear, and shall tell the woman, 'If no man has lain with you, and if you haven't gone aside to uncleanness, being under your husband, be free from this water of bitterness that brings a curse.“ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸ ਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸ ਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ।
20 But if you have gone astray, being under your husband, and if you are defiled, and some man has lain with you besides your husband:'ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ।
21 then the priest shall cause the woman to swear with the oath of cursing, and the priest shall tell the woman, 'Yahweh make you a curse and an oath among your people, when Yahweh allows your thigh to fall away, and your body to swell;ਜੇ ਇਹ ਗੱਲ ਸੱਚ ਹੈ, ਫ਼ੇਰ ਤੂੰ ਬਹੁਤ ਦੁੱਖ ਭੋਗੇਗੀ ਜਦੋਂ ਤੂੰ ਇਹ ਖਾਸ ਪਾਣੀ ਪੀਵੇਂਗੀ। ਤੂੰ ਕੋਈ ਔਲਾਦ ਪੈਦਾ ਨਹੀਂ ਕਰ ਸੱਕੇਂਗੀ। ਅਤੇ ਜੇ ਤੂੰ ਹੁਣ ਗਰਭਵਤੀ ਹੈ ਤਾਂ ਤੇਰਾ ਬੱਚਾ ਗਿਰ ਜਾਵੇਗਾ। ਤਾਂ ਤੇਰੇ ਲੋਕ ਤੈਨੂੰ ਛੱਡ ਦੇਣਗੇ ਅਤੇ ਤੇਰੇ ਬਾਰੇ ਮੰਦਾ ਬੋਲਣਗੇ।’ “ਫ਼ੇਰ ਜਾਜਕ ਨੂੰ ਉਸ ਔਰਤ ਨੂੰ ਯਹੋਵਾਹ ਅੱਗੇ ਇੱਕ ਖਾਸ ਇਕਰਾਰ ਕਰਨ ਲਈ ਆਖਣਾ ਚਾਹੀਦਾ ਹੈ। ਔਰਤ ਇਸ ਬਾਰੇ ਸਹਿਮਤ ਹੋਣੀ ਚਾਹੀਦੀ ਹੈ ਕਿ ਜੇ ਉਹ ਝੂਠ ਬੋਲੇ ਤਾਂ ਇਹ ਬੁਰੀਆਂ ਗੱਲਾਂ ਉਸ ਨਾਲ ਵਾਪਰਨਗੀਆਂ।
22 and this water that brings a curse will go into your bowels, and make your body swell, and your thigh fall away.' The woman shall say, 'Amen, Amen.'ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿੱਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’
23 "The priest shall write these curses in a book, and he shall blot them out into the water of bitterness.“ਜਾਜਕ ਨੂੰ ਇਹ ਚਿਤਾਵਨੀਆਂ ਸੂਚੀ ਉੱਤੇ ਲਿਖ ਦੇਣੀਆ ਚਾਹੀਦੀਆਂ ਹਨ। ਫ਼ੇਰ ਉਸ ਨੂੰ ਇਨ੍ਹਾਂ ਸ਼ਬਦਾ ਨੂੰ ਪਾਣੀ ਵਿੱਚ ਘੋਲ ਦੇਣਾ ਚਾਹੀਦਾ ਹੈ।
24 He shall make the woman drink the water of bitterness that causes the curse; and the water that causes the curse shall enter into her and become bitter.ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸ ਨੂੰ ਬਹੁਤ ਦੁੱਖ ਦੇਵੇਗਾ।
25 The priest shall take the meal offering of jealousy out of the woman's hand, and shall wave the meal offering before Yahweh, and bring it to the altar.“ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ।
26 The priest shall take a handful of the meal offering, as the memorial of it, and burn it on the altar, and afterward shall make the woman drink the water.ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ ਲਵੇਗਾ ਅਤੇ ਇਸ ਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸ ਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ।
27 When he has made her drink the water, then it shall happen, if she is defiled, and has committed a trespass against her husband, that the water that causes the curse will enter into her and become bitter, and her body will swell, and her thigh will fall away: and the woman will be a curse among her people.ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸ ਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸ ਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸ ਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸੱਕੇਗੀ। ਸਾਰੇ ਲੋਕ ਉਸ ਦੇ ਵਿਰੁੱਧ ਹੋ ਜਾਣਗੇ।
28 If the woman isn't defiled, but is clean; then she shall be free, and shall conceive seed.ਪਰ ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਕੋਈ ਪਾਪ ਨਹੀਂ ਕੀਤਾ ਅਤੇ ਉਹ ਪਵਿੱਤਰ ਹੈ, ਤਾਂ ਜਾਜਕ ਆਖੇਗਾ ਕਿ ਉਹ ਦੋਸ਼ੀ ਨਹੀਂ ਹੈ। ਫ਼ੇਰ ਉਹ ਸਾਧਾਰਣ ਹੋ ਜਾਵੇਗੀ ਅਤੇ ਬੱਚੇ ਪੈਦਾ ਕਰਨ ਦੇ ਯੋਗ ਹੋਵੇਗੀ।
29 "This is the law of jealousy, when a wife, being under her husband, goes astray, and is defiled;“ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।
30 or when the spirit of jealousy comes on a man, and he is jealous of his wife; then he shall set the woman before Yahweh, and the priest shall execute on her all this law.ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ।
31 The man shall be free from iniquity, and that woman shall bear her iniquity."ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”
Punjabi Bible