1 Chronicles 2:7
ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਨ ਸੀ। ਆਕਾਨ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ।
1 Chronicles 2:7 in Other Translations
King James Version (KJV)
And the sons of Carmi; Achar, the troubler of Israel, who transgressed in the thing accursed.
American Standard Version (ASV)
And the sons of Carmi: Achar, the troubler of Israel, who committed a trespass in the devoted thing.
Bible in Basic English (BBE)
And the sons of Carmi: Achan, the troubler of Israel, who did wrong about the cursed thing.
Darby English Bible (DBY)
And the sons of Carmi: Achar, the troubler of Israel, who transgressed in the accursed thing.
Webster's Bible (WBT)
And the sons of Carmi; Achar, the troubler of Israel, who transgressed in the thing accursed.
World English Bible (WEB)
The sons of Carmi: Achar, the troubler of Israel, who committed a trespass in the devoted thing.
Young's Literal Translation (YLT)
And sons of Carmi: Achar, troubler of Israel, who trespassed in the devoted thing.
| And the sons | וּבְנֵ֖י | ûbĕnê | oo-veh-NAY |
| of Carmi; | כַּרְמִ֑י | karmî | kahr-MEE |
| Achar, | עָכָר֙ | ʿākār | ah-HAHR |
| the troubler | עוֹכֵ֣ר | ʿôkēr | oh-HARE |
| Israel, of | יִשְׂרָאֵ֔ל | yiśrāʾēl | yees-ra-ALE |
| who | אֲשֶׁ֥ר | ʾăšer | uh-SHER |
| transgressed | מָעַ֖ל | māʿal | ma-AL |
| in the thing accursed. | בַּחֵֽרֶם׃ | baḥērem | ba-HAY-rem |
Cross Reference
ਯਸ਼ਵਾ 6:18
ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।
ਅਸਤਸਨਾ 7:26
ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।
ਅਸਤਸਨਾ 13:17
ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
ਯਸ਼ਵਾ 7:1
ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।
ਯਸ਼ਵਾ 7:11
ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
ਯਸ਼ਵਾ 7:25
ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ।
ਯਸ਼ਵਾ 22:20
“‘ਜ਼ਰਹ ਦੇ ਪੁੱਤਰ ਆਕਾਨ ਨਾਮ ਦੇ ਆਦਮੀ ਨੂੰ ਚੇਤੇ ਕਰੋ। ਉਸ ਨੇ ਉਨ੍ਹਾਂ ਚੀਜ਼ਾਂ ਬਾਰੇ ਆਦੇਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਜਿਨ੍ਹਾਂ ਨੂੰ ਅਵੱਸ਼ ਤਬਾਹ ਕਰਨਾ ਚਾਹੀਦਾ ਸੀ। ਉਸ ਇੱਕਲੇ ਆਦਮੀ ਨੇ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ। ਪਰ ਇਸਰਾਏਲ ਦੇ ਸਾਰੇ ਲੋਕਾਂ ਨੂੰ ਸਜ਼ਾ ਮਿਲੀ। ਆਕਾਨ ਆਪਣੇ ਪਾਪ ਕਰਕੇ ਮਰਿਆ। ਪਰ ਹੋਰ ਵੀ ਬਹੁਤ ਸਾਰੇ ਬੰਦੇ ਮਾਰੇ ਗਏ।’”
੧ ਤਵਾਰੀਖ਼ 4:1
ਯਹੂਦਾਹ ਦੇ ਹੋਰ ਪਰਿਵਾਰ-ਸਮੂਹ ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।