1 Corinthians 3:23
ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।
1 Corinthians 3:23 in Other Translations
King James Version (KJV)
And ye are Christ's; and Christ is God's.
American Standard Version (ASV)
and ye are Christ's; and Christ is God's.
Bible in Basic English (BBE)
And you are Christ's; and Christ is God's.
Darby English Bible (DBY)
and *ye* [are] Christ's, and Christ [is] God's.
World English Bible (WEB)
and you are Christ's, and Christ is God's.
Young's Literal Translation (YLT)
and ye `are' Christ's, and Christ `is' God's.
| And | ὑμεῖς | hymeis | yoo-MEES |
| ye | δὲ | de | thay |
| are Christ's; | Χριστοῦ | christou | hree-STOO |
| and | Χριστὸς | christos | hree-STOSE |
| Christ | δὲ | de | thay |
| is God's. | θεοῦ | theou | thay-OO |
Cross Reference
ਗਲਾਤੀਆਂ 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
੨ ਕੁਰਿੰਥੀਆਂ 10:7
ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਹਮਣੇ ਪੇਸ਼ ਹੋਏ ਤੱਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
੧ ਕੁਰਿੰਥੀਆਂ 11:3
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
੧ ਕੁਰਿੰਥੀਆਂ 15:23
ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।
ਯੂਹੰਨਾ 17:18
ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।
ਯੂਹੰਨਾ 17:9
ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।
ਫ਼ਿਲਿੱਪੀਆਂ 2:8
ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
ਅਫ਼ਸੀਆਂ 1:10
ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।
ਗਲਾਤੀਆਂ 5:24
ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
੧ ਕੁਰਿੰਥੀਆਂ 8:6
ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
੧ ਕੁਰਿੰਥੀਆਂ 7:22
ਜਿਹੜਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੂ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹੜਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
੧ ਕੁਰਿੰਥੀਆਂ 6:19
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।
ਰੋਮੀਆਂ 14:8
ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
ਯੂਹੰਨਾ 17:21
ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।
ਮੱਤੀ 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”