1 Kings 11:26
ਨਬਾਟ ਦਾ ਪੁੱਤਰ, ਯਾਰਾਬੁਆਮ ਸੁਲੇਮਾਨ ਦਾ ਨੋਕਰ ਸੀ, ਅਤੇ ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਅਤੇ ਸਰੇਦਾਹ ਨਗਰ ਤੋਂ ਸੀ। ਉਸ ਦੀ ਮਾਂ ਦਾ ਨਾਉਂ ਸਰੂਆਹ ਸੀ ਅਤੇ ਉਹ ਵਿਧਵਾ ਸੀ। ਉਹ ਰਾਜੇ ਦਾ ਵੈਰੀ ਬਣ ਗਿਆ।
1 Kings 11:26 in Other Translations
King James Version (KJV)
And Jeroboam the son of Nebat, an Ephrathite of Zereda, Solomon's servant, whose mother's name was Zeruah, a widow woman, even he lifted up his hand against the king.
American Standard Version (ASV)
And Jeroboam the son of Nebat, an Ephraimite of Zeredah, a servant of Solomon, whose mother's name was Zeruah, a widow, he also lifted up his hand against the king.
Bible in Basic English (BBE)
And there was Jeroboam, the son of Nebat, an Ephraimite from Zeredah, a servant of Solomon, whose mother was Zeruah, a widow; and his hand was lifted up against the king.
Darby English Bible (DBY)
And Jeroboam the son of Nebat, an Ephrathite of Zeredah, Solomon's servant (whose mother's name was Zeruah, a widow woman), even he lifted up his hand against the king.
Webster's Bible (WBT)
And Jeroboam the son of Nebat, an Ephrathite of Zereda, Solomon's servant, whose mother's name was Zeruah, a widow woman, even he raised his hand against the king.
World English Bible (WEB)
Jeroboam the son of Nebat, an Ephraimite of Zeredah, a servant of Solomon, whose mother's name was Zeruah, a widow, he also lifted up his hand against the king.
Young's Literal Translation (YLT)
And Jeroboam son of Nebat, an Ephrathite of Zereda -- the name of whose mother `is' Zeruah, a widow woman -- servant to Solomon, he also lifteth up a hand against the king;
| And Jeroboam | וְיָֽרָבְעָם֩ | wĕyārobʿām | veh-ya-rove-AM |
| the son | בֶּן | ben | ben |
| of Nebat, | נְבָ֨ט | nĕbāṭ | neh-VAHT |
| Ephrathite an | אֶפְרָתִ֜י | ʾeprātî | ef-ra-TEE |
| of | מִן | min | meen |
| Zereda, | הַצְּרֵדָ֗ה | haṣṣĕrēdâ | ha-tseh-ray-DA |
| Solomon's | וְשֵׁ֤ם | wĕšēm | veh-SHAME |
| servant, | אִמּוֹ֙ | ʾimmô | ee-MOH |
| whose mother's | צְרוּעָה֙ | ṣĕrûʿāh | tseh-roo-AH |
| name | אִשָּׁ֣ה | ʾiššâ | ee-SHA |
| was Zeruah, | אַלְמָנָ֔ה | ʾalmānâ | al-ma-NA |
| a widow | עֶ֖בֶד | ʿebed | EH-ved |
| woman, | לִשְׁלֹמֹ֑ה | lišlōmō | leesh-loh-MOH |
| up lifted he even | וַיָּ֥רֶם | wayyārem | va-YA-rem |
| his hand | יָ֖ד | yād | yahd |
| against the king. | בַּמֶּֽלֶךְ׃ | bammelek | ba-MEH-lek |
Cross Reference
੨ ਤਵਾਰੀਖ਼ 13:6
ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ।
੧ ਸਲਾਤੀਨ 11:28
ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸ ਨੇ ਉਸ ਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ।
੧ ਸਲਾਤੀਨ 11:11
ਤਦ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, “ਤੂੰ ਮੇਰੇ ਨਾਲ ਆਪਣਾ ਕੀਤਾ ਨੇਮ ਤੋੜਿਆ ਹੈ ਅਤੇ ਤੂੰ ਮੇਰੇ ਹੁਕਮ ਨੂੰ ਨਹੀਂ ਮੰਨਿਆ ਇਸ ਲਈ ਮੈਂ ਹੁਣ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ ਕਿ ਇਹ ਰਾਜ ਮੈਂ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਕਿਸੇ ਟਹਿਲੂਏ ਨੂੰ ਦੇ ਦੇਵਾਂਗਾ।
੨ ਸਮੋਈਲ 20:21
ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”
੧ ਸਮੋਈਲ 1:1
ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।
੧ ਤਵਾਰੀਖ਼ 2:19
ਜਦੋਂ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਕਰਵਾ ਲਿਆ ਤੇ ਉਨ੍ਹਾਂ ਦੇ ਘਰ ਇੱਕ ਪੁੱਤਰ ਜੰਮਿਆ, ਜਿਸ ਦਾ ਨਾਂ ਉਨ੍ਹਾਂ ਨੇ ਹੂਰ ਰੱਖਿਆ।
੧ ਸਲਾਤੀਨ 21:22
ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗ ਕਰ ਦੇਵਾਂਗਾ। ਇਹ ਸਭ ਮੈਂ ਉਸ ਚਿੜ ਦੇ ਕਾਰਣ ਕਰਾਂਗਾ ਕਿਉਂ ਕਿ ਤੂੰ ਮੈਨੂੰ ਕ੍ਰੋਧਿਤ ਕੀਤਾ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਇਆ।’
੧ ਸਲਾਤੀਨ 16:3
ਇਸ ਲਈ ਮੈਂ ਹੁਣ ਬਆਸ਼ਾ ਅਤੇ ਉਸ ਦੇ ਘਰਾਣੇ ਨੂੰ ਨਾਸ਼ ਕਰ ਦਿਆਂਗਾ। ਮੈਂ ਹੁਣ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਨਾਸ ਕਰ ਦਿਆਂਗਾ।
੧ ਸਲਾਤੀਨ 15:30
ਇਹ ਸਭ ਕੁਝ ਇਸ ਲਈ ਵਾਪਰਿਆ ਕਿਉਂ ਕਿ ਯਾਰਾਬੁਆਮ ਨੇ ਅਨੇਕਾਂ ਪਾਪ ਕੀਤੇ ਸਨ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ। ਯਾਰਾਬੁਆਮ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਬਹੁਤ ਕ੍ਰੋਧਿਤ ਕੀਤਾ ਸੀ!
੧ ਸਲਾਤੀਨ 14:16
ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸ ਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇ ਦੇਵੇਗਾ।”
੧ ਸਲਾਤੀਨ 13:1
ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।
੧ ਸਲਾਤੀਨ 12:20
ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।
੧ ਸਲਾਤੀਨ 9:22
ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।
੧ ਸਮੋਈਲ 17:12
ਦਾਊਦ ਦਾ ਜੰਗ ਦੇ ਮੈਦਾਨ ’ਚ ਉੱਤਰਨਾ ਦਾਊਦ ਯੱਸੀ ਦਾ ਪੁੱਤਰ ਸੀ ਅਤੇ ਯੱਸੀ ਬੈਤਲਹਮ ਯਹੂਦਾਹ ਦੇ ਅਫ਼ਰਾਥੀ ਪਰਿਵਾਰ ਦਾ ਮਨੁੱਖ ਸੀ। ਯੱਸੀ ਦੇ 8 ਪੁੱਤਰ ਸਨ। ਯੱਸੀ ਸ਼ਾਊਲ ਦੇ ਜ਼ਮਾਨੇ ਵਿੱਚ ਆਪ ਬੁੱਢਾ ਹੋ ਚੁੱਕਾ ਸੀ।
ਰੁੱਤ 1:2
ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।
ਪੈਦਾਇਸ਼ 35:16
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।