੧ ਪਤਰਸ 3
1 ਪਤਨੀਆਂ ਤੇ ਪਤੀ ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।
2 ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
3 ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
4 ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
5 ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ।
6 ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
7 ਨੇਕੀ ਲਈ ਦੁੱਖ ਭੋਗਣਾ ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
8 ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
9 ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
10 ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
11 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”
12 ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
13 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”
14 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।
15 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
16 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
17 ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
18 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
19 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।
20 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
21 ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
1 Likewise, ye wives, be in subjection to your own husbands; that, if any obey not the word, they also may without the word be won by the conversation of the wives;
2 While they behold your chaste conversation coupled with fear.
3 Whose adorning let it not be that outward adorning of plaiting the hair, and of wearing of gold, or of putting on of apparel;
4 But let it be the hidden man of the heart, in that which is not corruptible, even the ornament of a meek and quiet spirit, which is in the sight of God of great price.
5 For after this manner in the old time the holy women also, who trusted in God, adorned themselves, being in subjection unto their own husbands:
6 Even as Sara obeyed Abraham, calling him lord: whose daughters ye are, as long as ye do well, and are not afraid with any amazement.
7 Likewise, ye husbands, dwell with them according to knowledge, giving honour unto the wife, as unto the weaker vessel, and as being heirs together of the grace of life; that your prayers be not hindered.
8 Finally, be ye all of one mind, having compassion one of another, love as brethren, be pitiful, be courteous:
9 Not rendering evil for evil, or railing for railing: but contrariwise blessing; knowing that ye are thereunto called, that ye should inherit a blessing.
10 For he that will love life, and see good days, let him refrain his tongue from evil, and his lips that they speak no guile:
11 Let him eschew evil, and do good; let him seek peace, and ensue it.
12 For the eyes of the Lord are over the righteous, and his ears are open unto their prayers: but the face of the Lord is against them that do evil.
13 And who is he that will harm you, if ye be followers of that which is good?
14 But and if ye suffer for righteousness’ sake, happy are ye: and be not afraid of their terror, neither be troubled;
15 But sanctify the Lord God in your hearts: and be ready always to give an answer to every man that asketh you a reason of the hope that is in you with meekness and fear:
16 Having a good conscience; that, whereas they speak evil of you, as of evildoers, they may be ashamed that falsely accuse your good conversation in Christ.
17 For it is better, if the will of God be so, that ye suffer for well doing, than for evil doing.
18 For Christ also hath once suffered for sins, the just for the unjust, that he might bring us to God, being put to death in the flesh, but quickened by the Spirit:
19 By which also he went and preached unto the spirits in prison;
20 Which sometime were disobedient, when once the longsuffering of God waited in the days of Noah, while the ark was a preparing, wherein few, that is, eight souls were saved by water.
21 The like figure whereunto even baptism doth also now save us (not the putting away of the filth of the flesh, but the answer of a good conscience toward God,) by the resurrection of Jesus Christ:
22 Who is gone into heaven, and is on the right hand of God; angels and authorities and powers being made subject unto him.