1 Peter 4:9
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
1 Peter 4:9 in Other Translations
King James Version (KJV)
Use hospitality one to another without grudging.
American Standard Version (ASV)
using hospitality one to another without murmuring:
Bible in Basic English (BBE)
Keep open house for all with a glad heart;
Darby English Bible (DBY)
hospitable one to another, without murmuring;
World English Bible (WEB)
Be hospitable one to another without grumbling.
Young's Literal Translation (YLT)
hospitable to one another, without murmuring;
| Use hospitality | φιλόξενοι | philoxenoi | feel-OH-ksay-noo |
| one to | εἰς | eis | ees |
| another | ἀλλήλους | allēlous | al-LAY-loos |
| without | ἄνευ | aneu | AH-nayf |
| grudging. | γογγυσμῶν· | gongysmōn | gohng-gyoo-SMONE |
Cross Reference
ਇਬਰਾਨੀਆਂ 13:2
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
ਫ਼ਿਲਿੱਪੀਆਂ 2:14
ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।
ਰੋਮੀਆਂ 12:13
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
ਤੀਤੁਸ 1:8
ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
੧ ਤਿਮੋਥਿਉਸ 3:2
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
ਯਾਕੂਬ 5:9
ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।
ਇਬਰਾਨੀਆਂ 13:16
ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
ਫ਼ਿਲੇਮੋਨ 1:14
ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
੨ ਕੁਰਿੰਥੀਆਂ 9:7
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
ਰੋਮੀਆਂ 16:23
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।