੧ ਸਮੋਈਲ 11:6
ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।
And the Spirit | וַתִּצְלַ֤ח | wattiṣlaḥ | va-teets-LAHK |
of God | רֽוּחַ | rûaḥ | ROO-ak |
came | אֱלֹהִים֙ | ʾĕlōhîm | ay-loh-HEEM |
upon | עַל | ʿal | al |
Saul | שָׁא֔וּל | šāʾûl | sha-OOL |
heard he when | בְּשָׁמְע֖וֹ | bĕšomʿô | beh-shome-OH |
אֶת | ʾet | et | |
those | הַדְּבָרִ֣ים | haddĕbārîm | ha-deh-va-REEM |
tidings, | הָאֵ֑לֶּה | hāʾēlle | ha-A-leh |
anger his and | וַיִּ֥חַר | wayyiḥar | va-YEE-hahr |
was kindled | אַפּ֖וֹ | ʾappô | AH-poh |
greatly. | מְאֹֽד׃ | mĕʾōd | meh-ODE |
Cross Reference
੧ ਸਮੋਈਲ 10:10
ਸ਼ਾਊਲ ਅਤੇ ਉਸਦਾ ਸੇਵਕ ਗਿਬਆਹ ਪਰਬਤ ਵੱਲ ਮੁੜੇ। ਉੱਥੇ ਸ਼ਾਊਲ ਇੱਕ ਨਬੀਆਂ ਦੀ ਟੋਲੀ ਨੂੰ ਮਿਲਿਆ। ਪਰਮੇਸ਼ੁਰ ਦੇ ਆਤਮੇ ਨੇ ਸ਼ਾਊਲ ਅੰਦਰ ਬੜੇ ਜ਼ੋਰ ਦੀ ਪ੍ਰਵੇਸ਼ ਕੀਤਾ ਅਤੇ ਸ਼ਾਊਲ ਨੇ ਵੀ ਨਬੀਆਂ ਵਾਂਗ ਅਗੰਮੀ ਵਾਕ ਬੋਲਣੇ ਸ਼ੁਰੂ ਕਰ ਦਿੱਤੇ।
੧ ਸਮੋਈਲ 16:13
ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।
ਕਜ਼ਾૃ 14:6
ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
ਕਜ਼ਾૃ 13:25
ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।
ਕਜ਼ਾૃ 6:34
ਗਿਦਾਊਨ ਕੋਲ ਯਹੋਵਾਹ ਦਾ ਆਤਮਾ ਆਇਆ ਅਤੇ ਉਸ ਨੂੰ ਵੱਡੀ ਸ਼ਕਤੀ ਦਿੱਤੀ। ਉਸ ਨੇ ਅਬੀਅਜ਼ਰ ਪਰਿਵਾਰ ਨੂੰ ਆਪਣੇ ਪਿੱਛੇ ਆਉਣ ਲਈ ਤੁਰ੍ਹੀ ਵਜਾਈ।
ਕਜ਼ਾૃ 3:10
ਯਹੋਵਾਹ ਦਾ ਆਤਮਾ ਅਥਨੀਏਲ ਕੋਲ ਆਇਆ ਅਤੇ ਉਹ ਇਸਰਾਏਲ ਦੇ ਲੋਕਾਂ ਲਈ ਨਿਆਂਕਾਰ ਬਣ ਗਿਆ। ਅਥਨੀਏਲ ਨੇ ਇਸਰਾਏਲ ਦੀ ਲੜਾਈ ਵਿੱਚ ਅਗਵਾਈ ਕੀਤੀ। ਯਹੋਵਾਹ ਨੇ ਅਰਾਮ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਹਰਾਉਣ ਵਿੱਚ ਅਥਨੀਏਲ ਦੀ ਮਦਦ ਕੀਤੀ।
ਕਜ਼ਾૃ 11:29
ਯਿਫ਼ਤਾਹ ਦਾ ਇਕਰਾਰ ਫ਼ੇਰ ਯਹੋਵਾਹ ਦਾ ਆਤਮਾ ਯਿਫ਼ਤਾਹ ਵਿੱਚ ਆ ਗਿਆ। ਯਿਫ਼ਤਾਹ ਗਿਲਆਦ ਅਤੇ ਮਨੱਸ਼ਹ ਦੇ ਇਲਾਕੇ ਵਿੱਚੋਂ ਲੰਘਿਆ। ਉਹ ਗਿਲਆਦ ਦੇ ਮਿਸਫ਼ਾਹ ਸ਼ਹਿਰ ਵਿੱਚ ਗਿਆ। ਗਿਲਆਦ ਦੇ ਸ਼ਹਿਰ ਮਿਸਫ਼ਾਹ ਤੋਂ, ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵਿੱਚੋਂ ਹੋਕੇ ਲੰਘਿਆ।
ਅਫ਼ਸੀਆਂ 4:26
“ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।
ਮਰਕੁਸ 3:5
ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
ਗਿਣਤੀ 12:3
(ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।)
ਖ਼ਰੋਜ 32:19
ਮੂਸਾ ਡੇਰੇ ਕੋਲ ਆਇਆ। ਉਸ ਨੇ ਸੋਨੇ ਦਾ ਵਛਾ ਦੇਖਿਆ, ਅਤੇ ਉਸ ਨੇ ਲੋਕਾਂ ਨੂੰ ਨੱਚਦਿਆਂ ਦੇਖਿਆ। ਮੂਸਾ ਬਹੁਤ ਕਰੋਧ ਵਿੱਚ ਆ ਗਿਆ, ਅਤੇ ਉਸ ਨੇ ਪੱਥਰ ਦੀਆਂ ਤਖਤੀਆਂ ਜ਼ਮੀਨ ਉੱਤੇ ਸੁੱਟ ਦਿੱਤੀਆ। ਤਖਤੀਆਂ ਪਰਬਤ ਦੇ ਹੇਠਾਂ ਟੋਟੇ-ਟੋਟੇ ਹੋ ਗਈਆਂ।