1 Thessalonians 5:19
ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।
1 Thessalonians 5:19 in Other Translations
King James Version (KJV)
Quench not the Spirit.
American Standard Version (ASV)
Quench not the Spirit;
Bible in Basic English (BBE)
Do not put out the light of the Spirit;
Darby English Bible (DBY)
quench not the Spirit;
World English Bible (WEB)
Don't quench the Spirit.
Young's Literal Translation (YLT)
The Spirit quench not;
| Quench | τὸ | to | toh |
| not | πνεῦμα | pneuma | PNAVE-ma |
| the | μὴ | mē | may |
| Spirit. | σβέννυτε | sbennyte | s-VANE-nyoo-tay |
Cross Reference
ਅਫ਼ਸੀਆਂ 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
ਰਸੂਲਾਂ ਦੇ ਕਰਤੱਬ 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
੨ ਤਿਮੋਥਿਉਸ 1:6
ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।
੧ ਤਿਮੋਥਿਉਸ 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
ਯਸਈਆਹ 63:10
ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ। ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ।
ਜ਼ਬੂਰ 51:11
ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।
੧ ਕੁਰਿੰਥੀਆਂ 14:30
ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
ਗ਼ਜ਼ਲ ਅਲਗ਼ਜ਼ਲਾਤ 8:7
ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ। ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ। ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।
ਅਫ਼ਸੀਆਂ 6:16
ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ।
ਨਹਮਿਆਹ 9:30
“ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।
੧ ਸਮੋਈਲ 16:4
ਸਮੂਏਲ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ। ਸਮੂਏਲ ਬੈਤਲਹਮ ਨੂੰ ਗਿਆ। ਬੈਤਲਹਮ ਦੇ ਬਜ਼ੁਰਗ ਡਰ ਨਾਲ ਕੰਬਣ ਲੱਗੇ। ਉਹ ਸਮੂਏਲ ਨੂੰ ਮਿਲੇ ਅਤੇ ਪੁੱਛਣ ਲੱਗੇ, “ਕੀ ਤੂੰ ਸ਼ਾਂਤੀ ’ਚ ਆਇਆ ਹੈਂ?”