੨ ਤਵਾਰੀਖ਼ 36:10 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 36 ੨ ਤਵਾਰੀਖ਼ 36:10

2 Chronicles 36:10
ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।

2 Chronicles 36:92 Chronicles 362 Chronicles 36:11

2 Chronicles 36:10 in Other Translations

King James Version (KJV)
And when the year was expired, king Nebuchadnezzar sent, and brought him to Babylon, with the goodly vessels of the house of the LORD, and made Zedekiah his brother king over Judah and Jerusalem.

American Standard Version (ASV)
And at the return of the year king Nebuchadnezzar sent, and brought him to Babylon, with the goodly vessels of the house of Jehovah, and made Zedekiah his brother king over Judah and Jerusalem.

Bible in Basic English (BBE)
In the spring of the year King Nebuchadnezzar sent and took him away to Babylon, with the beautiful vessels of the house of the Lord, and made Zedekiah, his father's brother, king over Judah and Jerusalem.

Darby English Bible (DBY)
And at the turn of the year king Nebuchadnezzar sent and had him brought to Babylon, with the precious vessels of the house of Jehovah; and he made Zedekiah his brother king over Judah and Jerusalem.

Webster's Bible (WBT)
And when the year had expired, king Nebuchadnezzar sent, and brought him to Babylon, with the goodly vessels of the house of the LORD, and made Zedekiah his brother king over Judah and Jerusalem.

World English Bible (WEB)
At the return of the year king Nebuchadnezzar sent, and brought him to Babylon, with the goodly vessels of the house of Yahweh, and made Zedekiah his brother king over Judah and Jerusalem.

Young's Literal Translation (YLT)
and at the turn of the year hath king Nebuchadnezzar sent and bringeth him in to Babylon, with the desirable vessels of the house of Jehovah, and causeth Zedekiah his brother to reign over Judah and Jerusalem.

And
when
the
year
וְלִתְשׁוּבַ֣תwĕlitšûbatveh-leet-shoo-VAHT
was
expired,
הַשָּׁנָ֗הhaššānâha-sha-NA
king
שָׁלַח֙šālaḥsha-LAHK
Nebuchadnezzar
הַמֶּ֣לֶךְhammelekha-MEH-lek
sent,
נְבֽוּכַדְנֶאצַּ֔רnĕbûkadneʾṣṣarneh-voo-hahd-neh-TSAHR
and
brought
וַיְבִאֵ֣הוּwaybiʾēhûvai-vee-A-hoo
him
to
Babylon,
בָבֶ֔לָהbābelâva-VEH-la
with
עִםʿimeem
the
goodly
כְּלֵ֖יkĕlêkeh-LAY
vessels
חֶמְדַּ֣תḥemdathem-DAHT
of
the
house
בֵּיתbêtbate
of
the
Lord,
יְהוָ֑הyĕhwâyeh-VA

made
and
וַיַּמְלֵךְ֙wayyamlēkva-yahm-lake
Zedekiah
אֶתʾetet
his
brother
צִדְקִיָּ֣הוּṣidqiyyāhûtseed-kee-YA-hoo
king
אָחִ֔יוʾāḥîwah-HEEOO
over
עַלʿalal
Judah
יְהוּדָ֖הyĕhûdâyeh-hoo-DA
and
Jerusalem.
וִירֽוּשָׁלִָֽם׃wîrûšāloimvee-ROO-sha-loh-EEM

Cross Reference

ਯਰਮਿਆਹ 37:1
ਯਿਰਮਿਯਾਹ ਨੂੰ ਕੈਦਖਾਨੇ ਵਿੱਚ ਪਾਇਆ ਗਿਆ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਨੇ ਸਿਦਕੀਯਾਹ ਨੂੰ ਯਹੋਯਾਕੀਮ ਦੇ ਪੁੱਤਰ ਯੇਹੋਇਆਚਿਨ ਦੀ ਬਾਵੇਂ ਯਹੂਦਾਹ ਦਾ ਰਾਜਾ ਬਾਪ ਦਿੱਤਾ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।

੨ ਤਵਾਰੀਖ਼ 36:7
ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ।

ਦਾਨੀ ਐਲ 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।

ਦਾਨੀ ਐਲ 5:2
ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।

ਦਾਨੀ ਐਲ 1:1
ਦਾਨੀਏਲ ਦਾ ਬਾਬਲ ਲਿਜਾਇਆ ਜਾਣਾ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ।

ਹਿਜ਼ ਕੀ ਐਲ 17:12
“ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।

ਹਿਜ਼ ਕੀ ਐਲ 1:2

ਯਰਮਿਆਹ 29:1
ਬਾਬਲ ਦੇ ਬੰਦੀਵਾਨਾਂ ਲਈ ਖਤ ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸ ਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ।

ਯਰਮਿਆਹ 27:18
ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”

ਯਰਮਿਆਹ 24:1
ਚੰਗੇ ਅੰਜੀਰ ਅਤੇ ਬੁਰੇ ਅੰਜੀਰ ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)

ਯਰਮਿਆਹ 22:25
ਯਹੋਯਾਕੀਮ, ਸੌਂਪ ਦੇਵਾਂਗਾ ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਬਾਬਲ ਦੇ ਲੋਕਾਂ ਨੂੰ। ਉਹੀ ਲੋਕ ਨੇ ਜਿਨ੍ਹਾਂ ਤੋਂ ਡਰਦਾ ਹੈਂ ਤੂੰ। ਉਹ ਲੋਕ ਤੈਨੂੰ ਮਾਰਨਾ ਚਾਹੁੰਦੇ ਹਨ।

੨ ਤਵਾਰੀਖ਼ 36:18
ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।

੧ ਤਵਾਰੀਖ਼ 3:15
ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।

੨ ਸਲਾਤੀਨ 25:27
ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।

੨ ਸਲਾਤੀਨ 24:10
ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।

੨ ਸਮੋਈਲ 11:1
ਦਾਊਦ ਦਾ ਬਥ-ਸ਼ਬਾ ਨੂੰ ਮਿਲਣਾ ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।