੨ ਕੁਰਿੰਥੀਆਂ 4:9 in Punjabi

ਪੰਜਾਬੀ ਪੰਜਾਬੀ ਬਾਈਬਲ ੨ ਕੁਰਿੰਥੀਆਂ ੨ ਕੁਰਿੰਥੀਆਂ 4 ੨ ਕੁਰਿੰਥੀਆਂ 4:9

2 Corinthians 4:9
ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।

2 Corinthians 4:82 Corinthians 42 Corinthians 4:10

2 Corinthians 4:9 in Other Translations

King James Version (KJV)
Persecuted, but not forsaken; cast down, but not destroyed;

American Standard Version (ASV)
pursued, yet not forsaken; smitten down, yet not destroyed;

Bible in Basic English (BBE)
We are cruelly attacked, but not without hope; we are made low, but we are not without help;

Darby English Bible (DBY)
persecuted, but not abandoned; cast down, but not destroyed;

World English Bible (WEB)
pursued, yet not forsaken; struck down, yet not destroyed;

Young's Literal Translation (YLT)
persecuted, but not forsaken; cast down, but not destroyed;

Persecuted,
διωκόμενοιdiōkomenoithee-oh-KOH-may-noo
but
ἀλλ'allal
not
οὐκoukook
forsaken;
ἐγκαταλειπόμενοιenkataleipomenoiayng-ka-ta-lee-POH-may-noo
cast
down,
καταβαλλόμενοιkataballomenoika-ta-vahl-LOH-may-noo
but
ἀλλ'allal
not
οὐκoukook
destroyed;
ἀπολλύμενοιapollymenoiah-pole-LYOO-may-noo

Cross Reference

ਇਬਰਾਨੀਆਂ 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”

੨ ਕੁਰਿੰਥੀਆਂ 7:6
ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।

ਯੂਹੰਨਾ 15:20
“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।

ਮੀਕਾਹ 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।

ਯਸਈਆਹ 62:4
ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।

ਯਸਈਆਹ 43:2
ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।

ਅਮਸਾਲ 24:16
ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।

ਜ਼ਬੂਰ 42:11
ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।

ਜ਼ਬੂਰ 42:5
ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ। ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ।

ਜ਼ਬੂਰ 37:28
ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।

ਜ਼ਬੂਰ 37:24
ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।

ਜ਼ਬੂਰ 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।

ਜ਼ਬੂਰ 9:10
ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।

ਅੱਯੂਬ 5:17
“ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।

ਅੱਯੂਬ 22:29
ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ। ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।