੨ ਤਵਾਰੀਖ਼ 30:11 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 30 ੨ ਤਵਾਰੀਖ਼ 30:11

2 Chronicles 30:11
ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨੱਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।

2 Chronicles 30:102 Chronicles 302 Chronicles 30:12

2 Chronicles 30:11 in Other Translations

King James Version (KJV)
Nevertheless divers of Asher and Manasseh and of Zebulun humbled themselves, and came to Jerusalem.

American Standard Version (ASV)
Nevertheless certain men of Asher and Manasseh and of Zebulun humbled themselves, and came to Jerusalem.

Bible in Basic English (BBE)
However, some of Asher and Manasseh and Zebulun put away their pride and came to Jerusalem.

Darby English Bible (DBY)
Nevertheless certain of Asher and Manasseh and of Zebulun humbled themselves and came to Jerusalem.

Webster's Bible (WBT)
Nevertheless, divers of Asher and Manasseh and of Zebulun humbled themselves, and came to Jerusalem.

World English Bible (WEB)
Nevertheless certain men of Asher and Manasseh and of Zebulun humbled themselves, and came to Jerusalem.

Young's Literal Translation (YLT)
only, certain from Asher, and Manasseh, and from Zebulun, have been humbled, and come in to Jerusalem.

Nevertheless
אַךְʾakak
divers
אֲנָשִׁ֛יםʾănāšîmuh-na-SHEEM
of
Asher
מֵֽאָשֵׁ֥רmēʾāšērmay-ah-SHARE
and
Manasseh
וּמְנַשֶּׁ֖הûmĕnaššeoo-meh-na-SHEH
Zebulun
of
and
וּמִזְּבֻל֑וּןûmizzĕbulûnoo-mee-zeh-voo-LOON
humbled
themselves,
נִֽכְנְע֔וּnikĕnʿûnee-hen-OO
and
came
וַיָּבֹ֖אוּwayyābōʾûva-ya-VOH-oo
to
Jerusalem.
לִירֽוּשָׁלִָֽם׃lîrûšāloimlee-ROO-sha-loh-EEM

Cross Reference

੨ ਤਵਾਰੀਖ਼ 30:21
ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।

੨ ਤਵਾਰੀਖ਼ 30:18
ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”

੨ ਤਵਾਰੀਖ਼ 30:25
ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ ’ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ।

੧ ਪਤਰਸ 5:6
ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।

ਯਾਕੂਬ 4:10
ਪਰਮੇਸ਼ੁਰ ਦੇ ਸਨਮੁੱਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।

ਰਸੂਲਾਂ ਦੇ ਕਰਤੱਬ 17:34
ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।

ਲੋਕਾ 18:14
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”

ਲੋਕਾ 14:11
ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”

ਦਾਨੀ ਐਲ 5:22
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।

੨ ਤਵਾਰੀਖ਼ 34:27
ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਏ ਲਏ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।

੨ ਤਵਾਰੀਖ਼ 33:23
ਜਿਵੇਂ ਮਨੱਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵੱਧ ਪਾਪ ਕੀਤੇ।

੨ ਤਵਾਰੀਖ਼ 33:19
ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।

੨ ਤਵਾਰੀਖ਼ 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।

੨ ਤਵਾਰੀਖ਼ 12:12
ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸ ਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ।

੨ ਤਵਾਰੀਖ਼ 12:6
ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, “ਯਹੋਵਾਹ ਧਰਮੀ ਹੈ।”

੨ ਤਵਾਰੀਖ਼ 11:16
ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉੱਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ।

ਅਹਬਾਰ 26:41
ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਸਾਂ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀ ਧਰਤੀ ਅੰਦਰ ਲੈ ਆਇਆ ਸਾਂ। ਪਰ ਹੋ ਸੱਕਦਾ ਹੈ ਕਿ ਉਹ ਨਿਮਾਣੇ ਬਣ ਜਾਣ ਅਤੇ ਆਪਣੇ ਪਾਪਾਂ ਦੀ ਸਜ਼ਾ ਨੂੰ ਪ੍ਰਵਾਨ ਕਰ ਲੈਣ।

ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।