੨ ਤਵਾਰੀਖ਼ 32:19 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 32 ੨ ਤਵਾਰੀਖ਼ 32:19

2 Chronicles 32:19
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।

2 Chronicles 32:182 Chronicles 322 Chronicles 32:20

2 Chronicles 32:19 in Other Translations

King James Version (KJV)
And they spake against the God of Jerusalem, as against the gods of the people of the earth, which were the work of the hands of man.

American Standard Version (ASV)
And they spake of the God of Jerusalem, as of the gods of the peoples of the earth, which are the work of men's hands.

Bible in Basic English (BBE)
Talking of the God of Jerusalem as if he was like the gods of the peoples of the earth, the work of men's hands.

Darby English Bible (DBY)
And they spoke of the God of Jerusalem as of the gods of the peoples of the earth, the work of man's hand.

Webster's Bible (WBT)
And they spoke against the God of Jerusalem, as against the gods of the people of the earth, the work of the hands of man.

World English Bible (WEB)
They spoke of the God of Jerusalem, as of the gods of the peoples of the earth, which are the work of men's hands.

Young's Literal Translation (YLT)
and they speak against the God of Jerusalem as against the gods of the peoples of the land -- work of the hands of man.

And
they
spake
וַֽיְדַבְּר֔וּwaydabbĕrûva-da-beh-ROO
against
אֶלʾelel

אֱלֹהֵ֖יʾĕlōhêay-loh-HAY
the
God
יְרֽוּשָׁלִָ֑םyĕrûšālāimyeh-roo-sha-la-EEM
Jerusalem,
of
כְּעַ֗לkĕʿalkeh-AL
as
against
the
gods
אֱלֹהֵי֙ʾĕlōhēyay-loh-HAY
people
the
of
עַמֵּ֣יʿammêah-MAY
of
the
earth,
הָאָ֔רֶץhāʾāreṣha-AH-rets
work
the
were
which
מַֽעֲשֵׂ֖הmaʿăśēma-uh-SAY
of
the
hands
יְדֵ֥יyĕdêyeh-DAY
of
man.
הָֽאָדָֽם׃hāʾādāmHA-ah-DAHM

Cross Reference

ਯਸਈਆਹ 2:8
ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।

੨ ਸਲਾਤੀਨ 19:18
ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ।

ਜ਼ਬੂਰ 139:19
ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।

ਯਸਈਆਹ 14:32
ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”

ਯਸਈਆਹ 37:19
ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!

ਯਸਈਆਹ 44:16
ਬੰਦਾ ਅੱਧੀ ਲਕੜੀ ਨੂੰ ਅੱਗ ਵਿੱਚ ਬਾਲਦਾ ਹੈ। ਬੰਦਾ ਅੱਗ ਦੀ ਵਰਤੋਂ ਆਪਣੇ ਲਈ ਮਾਸ ਪਕਾਉਣ ਲਈ ਕਰਦਾ ਹੈ ਅਤੇ ਉਹ ਉਸ ਮਾਸ ਨੂੰ ਰੱਜ ਕੇ ਖਾਂਦਾ ਹੈ। ਬੰਦਾ ਲੱਕੜ ਬਾਲ ਕੇ ਆਪਣੇ-ਆਪ ਨੂੰ ਨਿੱਘਾ ਰੱਖਦਾ ਹੈ। ਬੰਦਾ ਆਖਦਾ ਹੈ, “ਠੀਕ ਹੈ! ਹੁਣ ਮੈਂ ਨਿੱਘਾ ਹੋ ਗਿਆ ਹਾਂ। ਮੈਂ ਦੇਖ ਸੱਕਦਾ ਹਾਂ ਕਿਉਂਕਿ ਅੱਗ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ!”

ਯਰਮਿਆਹ 1:16
ਅਤੇ ਮੈਂ ਆਪਣੇ ਲੋਕਾਂ ਵਿਰੁੱਧ ਆਪਣੇ ਨਿਆਂ ਦਾ ਐਲਾਨ ਕਰਾਂਗਾ, ਇਹ ਗੱਲ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਲੋਕ ਹਨ ਅਤੇ ਉਹ ਮੇਰੇ ਵਿਰੁੱਧ ਹੋ ਗਏ ਨੇ। ਮੇਰੇ ਲੋਕਾਂ ਨੇ ਮੈਨੂੰ ਛੱਡ ਦਿੱਤਾ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ। ਉਨ੍ਹਾਂ ਨੇ ਉਨ੍ਹ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਹੱਥੀਂ ਘੜਿਆ ਸੀ।

ਯਰਮਿਆਹ 10:3
ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।

ਯਰਮਿਆਹ 10:9
ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।

ਯਰਮਿਆਹ 32:30
ਮੈਂ ਇਸਰਾਏਲ ਦੇ ਲੋਕਾਂ ਨੂੰ ਅਤੇ ਯਹੂਦਾਹ ਦੇ ਲੋਕਾਂ ਨੂੰ ਧਿਆਨ ਨਾਲ ਦੇਖਿਆ ਹੈ। ਜੋ ਕੁਝ ਵੀ ਉਹ ਕਰਦੇ ਨੇ ਉਹ ਬਦੀ ਹੈ। ਉਨ੍ਹਾਂ ਨੇ ਆਪਣੀ ਜਵਾਨੀ ਵੇਲੇ ਤੋਂ ਹੀ ਮੰਦੇ ਕਾਰੇ ਕੀਤੇ ਹਨ ਅਤੇ ਆਪਣੀਆਂ ਕਰਨੀਆਂ ਨਾਲ ਮੈਨੂੰ ਬਹੁਤ ਕ੍ਰੋਧਵਾਨ ਕੀਤਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

ਹੋ ਸੀਅ 8:5
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।

ਇਬਰਾਨੀਆਂ 12:22
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।

ਜ਼ਬੂਰ 135:15
ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।

ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।

ਅਸਤਸਨਾ 27:15
“‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

੧ ਸਮੋਈਲ 17:36
ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।

੨ ਤਵਾਰੀਖ਼ 6:6
ਪਰ ਹੁਣ ਮੈਂ ਆਪਣੇ ਨਾਂ ਲਈ ਯਰੂਸ਼ਲਮ ਸਥਾਨ ਨੂੰ ਚੁਣਿਆ ਹੈ ਅਤੇ ਦਾਊਦ ਨੂੰ ਚੁਣਿਆ ਹੈ ਕਿ ਉਹ ਮੇਰੀ ਪਰਜਾ ਇਸਰਾਏਲ ਦਾ ਆਗੂ ਹੋਵੇ।’

੨ ਤਵਾਰੀਖ਼ 32:13
ਤੁਸੀਂ ਜਾਣਦੇ ਹੋ ਕਿ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ-ਕੀ ਨਹੀਂ ਕੀਤਾ। ਦੂਜੇ ਦੇਸਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਨਹੀਂ ਬਚਾਅ ਸੱਕੇ ਅਤੇ ਨਾ ਹੀ ਮੈਨੂੰ ਉਹ ਉਨ੍ਹਾਂ ਦੇ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸੱਕੇ।

ਅੱਯੂਬ 15:25
ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।

ਜ਼ਬੂਰ 10:13
ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।

ਜ਼ਬੂਰ 73:8
ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।

ਜ਼ਬੂਰ 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।

ਜ਼ਬੂਰ 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।

ਜ਼ਬੂਰ 87:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।

ਜ਼ਬੂਰ 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।

ਅਸਤਸਨਾ 4:28
ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ।