੨ ਕੁਰਿੰਥੀਆਂ 3:2
ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ।
Ye | ἡ | hē | ay |
are | ἐπιστολὴ | epistolē | ay-pee-stoh-LAY |
our | ἡμῶν | hēmōn | ay-MONE |
ὑμεῖς | hymeis | yoo-MEES | |
epistle | ἐστε | este | ay-stay |
written | ἐγγεγραμμένη | engegrammenē | ayng-gay-grahm-MAY-nay |
in | ἐν | en | ane |
our | ταῖς | tais | tase |
καρδίαις | kardiais | kahr-THEE-ase | |
hearts, | ἡμῶν | hēmōn | ay-MONE |
known | γινωσκομένη | ginōskomenē | gee-noh-skoh-MAY-nay |
and | καὶ | kai | kay |
read | ἀναγινωσκομένη | anaginōskomenē | ah-na-gee-noh-skoh-MAY-nay |
of | ὑπὸ | hypo | yoo-POH |
all | πάντων | pantōn | PAHN-tone |
men: | ἀνθρώπων | anthrōpōn | an-THROH-pone |
Cross Reference
ਰੋਮੀਆਂ 1:8
ਧੰਨਵਾਦ ਦੀ ਪ੍ਰਾਰਥਨਾ ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
੧ ਕੁਰਿੰਥੀਆਂ 9:1
ਹਕ ਜੋ ਪੌਲੁਸ ਨੇ ਇਸਤੇਮਾਲ ਨਹੀਂ ਕੀਤੇ ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।
੧ ਥੱਸਲੁਨੀਕੀਆਂ 1:8
ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।
੧ ਕੁਰਿੰਥੀਆਂ 3:10
ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ।
੨ ਕੁਰਿੰਥੀਆਂ 7:3
ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
੨ ਕੁਰਿੰਥੀਆਂ 11:11
ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
੨ ਕੁਰਿੰਥੀਆਂ 12:15
ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
ਫ਼ਿਲਿੱਪੀਆਂ 1:7
ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।