2 John 1:8
ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।
2 John 1:8 in Other Translations
King James Version (KJV)
Look to yourselves, that we lose not those things which we have wrought, but that we receive a full reward.
American Standard Version (ASV)
Look to yourselves, that ye lose not the things which we have wrought, but that ye receive a full reward.
Bible in Basic English (BBE)
Keep watch over yourselves, so that you do not make our work of no effect, but may get your full reward.
Darby English Bible (DBY)
See to yourselves, that we may not lose what we have wrought, but may receive full wages.
World English Bible (WEB)
Watch yourselves, that we don't lose the things which we have accomplished, but that we receive a full reward.
Young's Literal Translation (YLT)
See to yourselves that ye may not lose the things that we wrought, but a full reward may receive;
| Look to | βλέπετε | blepete | VLAY-pay-tay |
| yourselves, | ἑαυτούς, | heautous | ay-af-TOOS |
| that | ἵνα | hina | EE-na |
| lose we | μὴ | mē | may |
| not | ἀπολέσωμεν | apolesōmen | ah-poh-LAY-soh-mane |
| those things which | ἃ | ha | a |
| wrought, have we | εἰργασάμεθα | eirgasametha | eer-ga-SA-may-tha |
| but that | ἀλλὰ | alla | al-LA |
| we receive | μισθὸν | misthon | mee-STHONE |
| a full | πλήρη | plērē | PLAY-ray |
| reward. | ἀπολάβωμεν | apolabōmen | ah-poh-LA-voh-mane |
Cross Reference
ਪਰਕਾਸ਼ ਦੀ ਪੋਥੀ 3:11
“ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ।
ਇਬਰਾਨੀਆਂ 10:35
ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।
੧ ਕੁਰਿੰਥੀਆਂ 3:8
ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
ਇਬਰਾਨੀਆਂ 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
ਗਲਾਤੀਆਂ 3:4
ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
ਮਰਕੁਸ 13:9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
ਇਬਰਾਨੀਆਂ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
ਫ਼ਿਲਿੱਪੀਆਂ 3:16
ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ।
ਫ਼ਿਲਿੱਪੀਆਂ 2:15
ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
ਗਲਾਤੀਆਂ 4:11
ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।
੧ ਕੁਰਿੰਥੀਆਂ 15:8
ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।
੧ ਕੁਰਿੰਥੀਆਂ 3:14
ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।
ਯੂਹੰਨਾ 4:36
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
ਲੋਕਾ 21:8
ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
ਮਰਕੁਸ 13:23
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
ਮਰਕੁਸ 13:5
ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।
ਮੱਤੀ 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
ਮੱਤੀ 24:4
ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।
ਦਾਨੀ ਐਲ 12:3
ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ।