੨ ਸਮੋਈਲ 14:14 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 14 ੨ ਸਮੋਈਲ 14:14

2 Samuel 14:14
ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।

2 Samuel 14:132 Samuel 142 Samuel 14:15

2 Samuel 14:14 in Other Translations

King James Version (KJV)
For we must needs die, and are as water spilt on the ground, which cannot be gathered up again; neither doth God respect any person: yet doth he devise means, that his banished be not expelled from him.

American Standard Version (ASV)
For we must needs die, and are as water split on the ground, which cannot be gathered up again; neither doth God take away life, but deviseth means, that he that is banished be not an outcast from him.

Bible in Basic English (BBE)
For death comes to us all, and we are like water drained out on the earth, which it is not possible to take up again; and God will not take away the life of the man whose purpose is that he who has been sent away may not be completely cut off from him.

Darby English Bible (DBY)
For we must needs die, and are as water spilt on the ground, which cannot be gathered up again; and God has not taken away his life, but devises means that the banished one be not expelled from him.

Webster's Bible (WBT)
For we must needs die, and are as water spilt on the ground, which cannot be gathered up again; neither doth God respect any person: yet doth he devise means, that his banished be not expelled from him.

World English Bible (WEB)
For we must needs die, and are as water split on the ground, which can't be gathered up again; neither does God take away life, but devises means, that he who is banished not be an outcast from him.

Young's Literal Translation (YLT)
for we do surely die, and `are' as water which is running down to the earth, which is not gathered, and God doth not accept a person, and hath devised devices in that the outcast is not outcast by Him.

For
כִּיkee
we
must
needs
מ֣וֹתmôtmote
die,
נָמ֔וּתnāmûtna-MOOT
and
are
as
water
וְכַמַּ֙יִם֙wĕkammayimveh-ha-MA-YEEM
spilt
הַנִּגָּרִ֣יםhanniggārîmha-nee-ɡa-REEM
on
the
ground,
אַ֔רְצָהʾarṣâAR-tsa
which
אֲשֶׁ֖רʾăšeruh-SHER
cannot
לֹ֣אlōʾloh
be
gathered
up
again;
יֵֽאָסֵ֑פוּyēʾāsēpûyay-ah-SAY-foo
neither
וְלֹֽאwĕlōʾveh-LOH
doth
God
יִשָּׂ֤אyiśśāʾyee-SA
respect
אֱלֹהִים֙ʾĕlōhîmay-loh-HEEM
any
person:
נֶ֔פֶשׁnepešNEH-fesh
yet
doth
he
devise
וְחָשַׁב֙wĕḥāšabveh-ha-SHAHV
means,
מַֽחֲשָׁב֔וֹתmaḥăšābôtma-huh-sha-VOTE
that
his
banished
לְבִלְתִּ֛יlĕbiltîleh-veel-TEE
be
not
expelled
יִדַּ֥חyiddaḥyee-DAHK
from
מִמֶּ֖נּוּmimmennûmee-MEH-noo
him.
נִדָּֽח׃niddāḥnee-DAHK

Cross Reference

ਗਿਣਤੀ 35:28
ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ।

ਗਿਣਤੀ 35:25
ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।

ਗਿਣਤੀ 35:15
ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।

ਇਬਰਾਨੀਆਂ 9:27
ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।

ਅੱਯੂਬ 34:15
ਤਾਂ ਧਰਤੀ ਦੇ ਸਾਰੇ ਲੋਕ ਮਰ ਗਏ ਹੁੰਦੇ। ਸਾਰੇ ਲੋਕ ਫ਼ੇਰ ਤੋਂ ਧੂੜ ਬਣ ਗਏ ਹੁੰਦੇ।

ਅੱਯੂਬ 30:23
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।

ਯਸਈਆਹ 50:1
ਇਸਰਾਏਲ ਨੂੰ ਉਸ ਦੇ ਗੁਨਾਹ ਕਾਰਣ ਸਜ਼ਾ ਮਿਲੀ ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।

ਮੱਤੀ 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?

ਰਸੂਲਾਂ ਦੇ ਕਰਤੱਬ 10:34
ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।

ਰੋਮੀਆਂ 2:11
ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।

੧ ਪਤਰਸ 1:17
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।

ਵਾਈਜ਼ 9:5
ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।

ਵਾਈਜ਼ 3:19
ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।

ਜ਼ਬੂਰ 90:10
ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।

ਅਹਬਾਰ 26:40
ਉਮੀਦ ਹਮੇਸ਼ਾ ਰਹਿੰਦੀ ਹੈ “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ।

ਅਸਤਸਨਾ 10:17
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।

੨ ਸਮੋਈਲ 11:25
ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, “ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵੱਢਦੀ ਹੈ ਤਿਵੇਂ ਦੂਜੇ ਨੂੰ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।”

ਅੱਯੂਬ 14:7
“ਇੱਕ ਰੁੱਖ ਲਈ ਆਸ ਹੁੰਦੀ ਹੈ। ਜੇ ਇਸ ਨੂੰ ਵੱਢ ਦਿੱਤਾ ਜਾਵੇ ਇਹ ਫ਼ੇਰ ਉੱਗ ਸੱਕਦਾ ਹੈ। ਇਹ ਨਵੀਆਂ ਟਾਹਣੀਆਂ ਕੱਢਦਾ ਰਹੇਗਾ।

ਅੱਯੂਬ 14:14
ਜੇ ਕੋਈ ਬੰਦਾ ਮਰ ਜਾਂਦਾ ਹੈ ਕੀ ਉਹ ਮੁੜਕੇ ਜੀਵੇਗਾ? ਮੈਂ ਇੰਤਜ਼ਾਰ ਕਰਾਂਗਾ ਜਿੰਨਾ ਚਿਰ ਤੱਕ ਕਿ ਮੇਰੇ ਲਈ ਲਾਜ਼ਮੀ ਹੈ, ਜਿੰਨਾ ਚਿਰ ਕਿ ਮੈਂ ਅਜ਼ਾਦ ਨਾ ਕੀਤਾ ਜਾ ਸੱਕਾਂ।

ਅੱਯੂਬ 34:19
ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।

ਜ਼ਬੂਰ 22:14
ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ।

ਜ਼ਬੂਰ 58:7
ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।

ਜ਼ਬੂਰ 79:3
ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ। ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।

ਜ਼ਬੂਰ 90:3
ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।

ਖ਼ਰੋਜ 21:13
ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।