੨ ਸਮੋਈਲ 15:8
ਇਹ ਸੁੱਖਣਾ ਮੈਂ ਉਦੋਂ ਸੁੱਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤਦ ਮੈਂ ਇਹ ਸੁੱਖਣਾ ਸੁੱਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।”
For | כִּי | kî | kee |
thy servant | נֵ֙דֶר֙ | nēder | NAY-DER |
vowed | נָדַ֣ר | nādar | na-DAHR |
a vow | עַבְדְּךָ֔ | ʿabdĕkā | av-deh-HA |
abode I while | בְּשִׁבְתִּ֥י | bĕšibtî | beh-sheev-TEE |
at Geshur | בִגְשׁ֛וּר | bigšûr | veeɡ-SHOOR |
in Syria, | בַּֽאֲרָ֖ם | baʾărām | ba-uh-RAHM |
saying, | לֵאמֹ֑ר | lēʾmōr | lay-MORE |
If | אִם | ʾim | eem |
Lord the | יָשׁ֨יב | yāšyb | YAHSH-y-v |
shall bring me again | יְשִׁיבֵ֤נִי | yĕšîbēnî | yeh-shee-VAY-nee |
יְהוָה֙ | yĕhwāh | yeh-VA | |
Jerusalem, to indeed | יְר֣וּשָׁלִַ֔ם | yĕrûšālaim | yeh-ROO-sha-la-EEM |
then I will serve | וְעָֽבַדְתִּ֖י | wĕʿābadtî | veh-ah-vahd-TEE |
אֶת | ʾet | et | |
the Lord. | יְהוָֽה׃ | yĕhwâ | yeh-VA |
Cross Reference
੨ ਸਮੋਈਲ 13:37
ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ। ਅਬਸ਼ਾਲੋਮ ਦਾ ਗਸ਼ੂਰ ਵਿੱਚ ਭੱਜ ਜਾਣਾ ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।
ਪੈਦਾਇਸ਼ 28:20
ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,
੧ ਸਮੋਈਲ 1:11
ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”
ਯਰਮਿਆਹ 42:20
ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’
ਯਰਮਿਆਹ 9:3
“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
ਯਸਈਆਹ 28:15
ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”
ਵਾਈਜ਼ 5:4
ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।
ਜ਼ਬੂਰ 56:12
ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
੨ ਸਮੋਈਲ 14:32
ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
੨ ਸਮੋਈਲ 14:23
ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ।
੧ ਸਮੋਈਲ 16:2
ਪਰ ਸਮੂਏਲ ਨੇ ਕਿਹਾ, “ਮੈਂ ਕਿਵੇਂ ਜਾਵਾਂ? ਜੇਕਰ ਮੈਂ ਜਾਵਾਂਗਾ ਅਤੇ ਕਦੇ ਸ਼ਾਊਲ ਨੂੰ ਪਤਾ ਚੱਲੇਗਾ ਤਾਂ ਉਹ ਮੈਨੂੰ ਮਾਰ ਸੁੱਟੇਗਾ।” ਯਹੋਵਾਹ ਨੇ ਕਿਹਾ, “ਜਦ ਤੂੰ ਬੈਤਲਹਮ ਵਿੱਚ ਜਾਵੇਂ ਇੱਕ ਵਛੜਾ ਆਪਣੇ ਨਾਲ ਲੈਂਦਾ ਜਾ ਅਤੇ ਆਖੀਂ ‘ਮੈਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਆਇਆ ਹਾਂ।’
ਯਸ਼ਵਾ 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”