2 Timothy 2:3
ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
2 Timothy 2:3 in Other Translations
King James Version (KJV)
Thou therefore endure hardness, as a good soldier of Jesus Christ.
American Standard Version (ASV)
Suffer hardship with `me', as a good soldier of Christ Jesus.
Bible in Basic English (BBE)
Be ready to do without the comforts of life, as one of the army of Christ Jesus.
Darby English Bible (DBY)
Take thy share in suffering as a good soldier of Jesus Christ.
World English Bible (WEB)
You therefore must endure hardship, as a good soldier of Christ Jesus.
Young's Literal Translation (YLT)
thou, therefore, suffer evil as a good soldier of Jesus Christ;
| Thou | σὺ | sy | syoo |
| therefore | οὖν | oun | oon |
| endure hardness, | κακοπάθησον, | kakopathēson | ka-koh-PA-thay-sone |
| as | ὡς | hōs | ose |
| good a | καλὸς | kalos | ka-LOSE |
| soldier | στρατιώτης | stratiōtēs | stra-tee-OH-tase |
| of Jesus | Ἰησοῦ | iēsou | ee-ay-SOO |
| Christ. | Χριστοῦ | christou | hree-STOO |
Cross Reference
੨ ਤਿਮੋਥਿਉਸ 1:8
ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
ਯਾਕੂਬ 1:12
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
੨ ਤਿਮੋਥਿਉਸ 4:5
ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।
੧ ਤਿਮੋਥਿਉਸ 1:18
ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।
੨ ਤਿਮੋਥਿਉਸ 3:11
ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
੨ ਤਿਮੋਥਿਉਸ 2:10
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
੨ ਕੁਰਿੰਥੀਆਂ 1:6
ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਇਬਰਾਨੀਆਂ 11:27
ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।
ਇਬਰਾਨੀਆਂ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
ਅਫ਼ਸੀਆਂ 6:11
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ।
੨ ਕੁਰਿੰਥੀਆਂ 10:3
ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ।
੧ ਕੁਰਿੰਥੀਆਂ 13:7
ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।