2 Timothy 4:6
ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ।
2 Timothy 4:6 in Other Translations
King James Version (KJV)
For I am now ready to be offered, and the time of my departure is at hand.
American Standard Version (ASV)
For I am already being offered, and the time of my departure is come.
Bible in Basic English (BBE)
For I am even now being offered, and my end is near.
Darby English Bible (DBY)
For *I* am already being poured out, and the time of my release is come.
World English Bible (WEB)
For I am already being offered, and the time of my departure has come.
Young's Literal Translation (YLT)
for I am already being poured out, and the time of my release hath arrived;
| For | Ἐγὼ | egō | ay-GOH |
| I | γὰρ | gar | gahr |
| am now ready to be | ἤδη | ēdē | A-thay |
| offered, | σπένδομαι | spendomai | SPANE-thoh-may |
| and | καὶ | kai | kay |
| the | ὁ | ho | oh |
| time of | καιρὸς | kairos | kay-ROSE |
| τῆς | tēs | tase | |
| my | ἐμῆς | emēs | ay-MASE |
| departure | ἀναλύσεώς | analyseōs | ah-na-LYOO-say-OSE |
| is at hand. | ἐφέστηκεν | ephestēken | ay-FAY-stay-kane |
Cross Reference
ਫ਼ਿਲਿੱਪੀਆਂ 1:23
ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
ਫ਼ਿਲਿੱਪੀਆਂ 2:17
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
ਪੈਦਾਇਸ਼ 48:21
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਦੇਖ, ਮੇਰੇ ਦੇਹਾਂਤ ਦਾ ਸਮਾਂ ਤਕਰੀਬਨ ਆ ਚੁੱਕਾ ਹੈ। ਪਰ ਪਰਮੇਸ਼ੁਰ ਹਾਲੇ ਵੀ ਤੁਹਾਡੇ ਨਾਲ ਹੋਵੇਗਾ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਦੀ ਧਰਤੀ ਉੱਤੇ ਜਾਣ ਵਿੱਚ ਅਗਵਾਈ ਦੇਵੇਗਾ।
ਪੈਦਾਇਸ਼ 50:24
ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
ਗਿਣਤੀ 27:12
ਯਹੋਸ਼ੁਆ ਨਵਾਂ ਆਗੂ ਹੈ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਯਰਦਨ ਨਦੀ ਦੇ ਪੂਰਬ ਵੱਲ ਦੇ ਮਾਰੂਥਲ ਵਿੱਚਲੇ ਇੱਕ ਪਰਬਤ ਉੱਤੇ ਜਾ। ਉੱਥੇ ਤੂੰ ਉਹ ਧਰਤੀ ਦੇਖੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ।
ਅਸਤਸਨਾ 31:14
ਯਹੋਵਾਹ ਮੂਸਾ ਅਤੇ ਯਹੋਸ਼ੁਆ ਨੂੰ ਸੱਦਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੇਹਾਂਤ ਦਾ ਸਮਾ ਨੇੜੇ ਹੈ। ਯਹੋਸ਼ੁਆ ਨੂੰ ਲੈ ਕੇ ਅਤੇ ਮੰਡਲੀ ਵਲੇ ਤੰਬੂ ਕੋਲ ਆ ਜਾ। ਮੈਂ ਯਹੋਸ਼ੁਆ ਨੂੰ ਦੱਸਾਂਗਾ ਕਿ ਉਸ ਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੁਆ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ।
ਯਸ਼ਵਾ 23:14
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।
੨ ਪਤਰਸ 1:14
ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।