3 John 1:7
ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
3 John 1:7 in Other Translations
King James Version (KJV)
Because that for his name's sake they went forth, taking nothing of the Gentiles.
American Standard Version (ASV)
because that for the sake of the Name they went forth, taking nothing of the Gentiles.
Bible in Basic English (BBE)
For they went out for love of the Name, taking nothing from the Gentiles.
Darby English Bible (DBY)
for for the name have they gone forth, taking nothing of those of the nations.
World English Bible (WEB)
because for the sake of the Name they went out, taking nothing from the Gentiles.
Young's Literal Translation (YLT)
because for `His' name they went forth, nothing receiving from the nations;
| Because that | ὑπὲρ | hyper | yoo-PARE |
| for | γὰρ | gar | gahr |
| his | τοῦ | tou | too |
| name's sake | ὀνόματος | onomatos | oh-NOH-ma-tose |
| forth, went they | ἐξῆλθον | exēlthon | ayks-ALE-thone |
| taking | μηδὲν | mēden | may-THANE |
| nothing | λαμβάνοντες | lambanontes | lahm-VA-none-tase |
| of | ἀπὸ | apo | ah-POH |
| the | τῶν | tōn | tone |
| Gentiles. | ἐθνῶν | ethnōn | ay-THNONE |
Cross Reference
ਪਰਕਾਸ਼ ਦੀ ਪੋਥੀ 2:3
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
ਕੁਲੁੱਸੀਆਂ 1:24
ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
੨ ਕੁਰਿੰਥੀਆਂ 12:13
ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।
੨ ਕੁਰਿੰਥੀਆਂ 11:7
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।
੨ ਕੁਰਿੰਥੀਆਂ 4:5
ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
੧ ਕੁਰਿੰਥੀਆਂ 9:18
ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸ ਨੂੰ ਮੁਫ਼ਤ ਭੇਟ ਕਰ ਸੱਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ਖਬਰੀ ਦੇ ਪ੍ਰਚਾਰ ਬਦਲੇ ਮੁਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।
੧ ਕੁਰਿੰਥੀਆਂ 9:12
ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
ਰਸੂਲਾਂ ਦੇ ਕਰਤੱਬ 8:4
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
ਰਸੂਲਾਂ ਦੇ ਕਰਤੱਬ 5:41
ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
੨ ਸਲਾਤੀਨ 5:20
ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”
੨ ਸਲਾਤੀਨ 5:15
ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
ਰਸੂਲਾਂ ਦੇ ਕਰਤੱਬ 9:16
ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”