Daniel 11:45
ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’”
Daniel 11:45 in Other Translations
King James Version (KJV)
And he shall plant the tabernacles of his palace between the seas in the glorious holy mountain; yet he shall come to his end, and none shall help him.
American Standard Version (ASV)
And he shall plant the tents of his palace between the sea and the glorious holy mountain; yet he shall come to his end, and none shall help him.
Bible in Basic English (BBE)
He will put the tents of his great house between the sea and the beautiful holy mountain: but he will come to his end with no helper.
Darby English Bible (DBY)
And he shall plant the tents of his palace between the sea and the mountain of holy beauty; and he shall come to his end, and there shall be none to help him.
World English Bible (WEB)
He shall plant the tents of his palace between the sea and the glorious holy mountain; yet he shall come to his end, and none shall help him.
Young's Literal Translation (YLT)
and he planteth the tents of his palace between the seas and the holy desirable mountain, and hath come unto his end, and there is no helper to him.
| And he shall plant | וְיִטַּע֙ | wĕyiṭṭaʿ | veh-yee-TA |
| the tabernacles | אָהֳלֶ֣י | ʾāhŏlê | ah-hoh-LAY |
| palace his of | אַפַּדְנ֔וֹ | ʾappadnô | ah-pahd-NOH |
| between | בֵּ֥ין | bên | bane |
| the seas | יַמִּ֖ים | yammîm | ya-MEEM |
| glorious the in | לְהַר | lĕhar | leh-HAHR |
| holy | צְבִי | ṣĕbî | tseh-VEE |
| mountain; | קֹ֑דֶשׁ | qōdeš | KOH-desh |
| yet he shall come | וּבָא֙ | ûbāʾ | oo-VA |
| to | עַד | ʿad | ad |
| his end, | קִצּ֔וֹ | qiṣṣô | KEE-tsoh |
| and none | וְאֵ֥ין | wĕʾên | veh-ANE |
| shall help | עוֹזֵ֖ר | ʿôzēr | oh-ZARE |
| him. | לֽוֹ׃ | lô | loh |
Cross Reference
੨ ਥੱਸਲੁਨੀਕੀਆਂ 2:4
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
ਮੀਕਾਹ 4:2
ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
ਜ਼ਿਕਰ ਯਾਹ 14:8
ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।
੨ ਥੱਸਲੁਨੀਕੀਆਂ 2:8
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
ਪਰਕਾਸ਼ ਦੀ ਪੋਥੀ 13:10
ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
ਪਰਕਾਸ਼ ਦੀ ਪੋਥੀ 14:14
ਧਰਤੀ ਦੀ ਵਾਢੀ ਹੁੰਦੀ ਹੈ ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ।
ਪਰਕਾਸ਼ ਦੀ ਪੋਥੀ 19:19
ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜ ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕੱਠੀਆਂ ਹੋਈਆਂ।
ਪਰਕਾਸ਼ ਦੀ ਪੋਥੀ 20:2
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
ਪਰਕਾਸ਼ ਦੀ ਪੋਥੀ 20:9
ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
ਯਵਾਐਲ 2:20
ਨਹੀਂ, ਮੈਂ ਇਨ੍ਹਾਂ ਉੱਤਰੀ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ, ਮੈਂ ਉਨ੍ਹਾਂ ਨੂੰ ਖਾਲੀ ਸੁੱਕੀ ਜ਼ਮੀਨ ਤੇ ਭੇਜ ਦੇਵਾਂਗਾ ਉਨ੍ਹਾਂ ਵਿੱਚੋਂ ਕੁਝ ਪੂਰਬੀ ਸਮੁੰਦਰ ਵੱਲ ਮੁੜ ਜਾਣਗੇ ਤੇ ਕੁਝ ਪੱਛਮੀ ਸਾਗਰ ਵੱਲ ਨੂੰ ਮੁੜ ਜਾਣਗੇ। ਸੜਦੀਆਂ ਹੋਈਆਂ ਲੋਬਾਂ ਵਾਂਗ ਬਦਬੂ ਉੱਠੇਗੀ ਅਤੇ ਉਨ੍ਹਾਂ ਦੀ ਸੜਿਹਾਂਦ ਉਤਾਂਹ ਜਾਵੇਗੀ, ਕਿਉਂ ਜੋ ਉਨ੍ਹਾਂ ਲੋਕਾਂ ਅਜਿਹੀਆਂ ਭਿਅੰਕਰ ਗੱਲਾਂ ਕੀਤੀਆਂ ਹਨ।”
ਦਾਨੀ ਐਲ 11:41
ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ।
ਯਸਈਆਹ 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
ਯਸਈਆਹ 14:13
ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ, “ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ। ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ। ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਥਾਪਿਤ ਕਰਾਂਗਾ। ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ। ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।
ਹਿਜ਼ ਕੀ ਐਲ 38:22
ਮੈਂ ਗੋਗ ਨੂੰ ਬੀਮਾਰੀ ਅਤੇ ਮੌਤ ਦੀ ਸਜ਼ਾ ਦਿਆਂਗਾ। ਮੈਂ ਗੋਗ ਅਤੇ ਉਸ ਦੇ ਬਹੁਤ ਸਾਰੀਆਂ ਕੌਮਾਂ ਤੋਂ ਉਸ ਦੇ ਸਿਪਾਹੀਆਂ ਦੇ ਜਬਿਆਂ ਉੱਤੇ ਗੜਿਆਂ, ਅੱਗ ਅਤੇ ਗੰਧਕ ਦੀ ਵਰੱਖਾ ਕਰ ਦਿਆਂਗਾ।
ਹਿਜ਼ ਕੀ ਐਲ 39:2
ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।
ਦਾਨੀ ਐਲ 2:35
ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।
ਦਾਨੀ ਐਲ 7:26
“‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।
ਦਾਨੀ ਐਲ 8:25
“ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।
ਦਾਨੀ ਐਲ 11:16
“‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ।ਕੋਈ ਵੀ ਉਸ ਨੂੰ ਰੋਕ ਨਹੀ ਸੱਕੇਗਾ। ਉਹ ਖੂਬਸੂਰਤ ਧਰਤੀ ਉੱਤੇ ਸ਼ਕਤੀ ਅਤੇ ਅਧਿਕਾਰ ਸਬਾਪਤ ਕਰ ਲਵੇਗਾ। ਅਤੇ ਇਸਦਾ ਸਭ ਕੁਝ ਉਸਦੀ ਸ਼ਕਤੀ ਹੇਠਾਂ ਹੋਵੇਗਾ।
ਜ਼ਬੂਰ 48:2
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।