Deuteronomy 6:5
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।
Deuteronomy 6:5 in Other Translations
King James Version (KJV)
And thou shalt love the LORD thy God with all thine heart, and with all thy soul, and with all thy might.
American Standard Version (ASV)
and thou shalt love Jehovah thy God with all thy heart, and with all thy soul, and with all thy might.
Bible in Basic English (BBE)
And the Lord your God is to be loved with all your heart and with all your soul and with all your strength.
Darby English Bible (DBY)
and thou shalt love Jehovah thy God with all thy heart, and with all thy soul, and with all thy strength.
Webster's Bible (WBT)
And thou shalt love the LORD thy God with all thy heart, and with all thy soul, and with all thy might.
World English Bible (WEB)
and you shall love Yahweh your God with all your heart, and with all your soul, and with all your might.
Young's Literal Translation (YLT)
and thou hast loved Jehovah thy God with all thy heart, and with all thy soul, and with all thy might,
| And thou shalt love | וְאָ֣הַבְתָּ֔ | wĕʾāhabtā | veh-AH-hahv-TA |
| אֵ֖ת | ʾēt | ate | |
| Lord the | יְהוָ֣ה | yĕhwâ | yeh-VA |
| thy God | אֱלֹהֶ֑יךָ | ʾĕlōhêkā | ay-loh-HAY-ha |
| with all | בְּכָל | bĕkāl | beh-HAHL |
| heart, thine | לְבָֽבְךָ֥ | lĕbābĕkā | leh-va-veh-HA |
| and with all | וּבְכָל | ûbĕkāl | oo-veh-HAHL |
| soul, thy | נַפְשְׁךָ֖ | napšĕkā | nahf-sheh-HA |
| and with all | וּבְכָל | ûbĕkāl | oo-veh-HAHL |
| thy might. | מְאֹדֶֽךָ׃ | mĕʾōdekā | meh-oh-DEH-ha |
Cross Reference
ਮਰਕੁਸ 12:30
ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’
ਲੋਕਾ 10:27
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
ਮੱਤੀ 22:37
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
ਅਸਤਸਨਾ 4:29
ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ।
ਅਸਤਸਨਾ 10:12
ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
ਅਸਤਸਨਾ 30:6
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!
੧ ਯੂਹੰਨਾ 5:3
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
ਅਸਤਸਨਾ 11:13
“ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ,
ਮਰਕੁਸ 12:33
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”
ਮੱਤੀ 10:37
“ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ।
ਯੂਹੰਨਾ 14:20
ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
੨ ਸਲਾਤੀਨ 23:25
ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।
੨ ਕੁਰਿੰਥੀਆਂ 5:14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।