Deuteronomy 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।
Deuteronomy 6:6 in Other Translations
King James Version (KJV)
And these words, which I command thee this day, shall be in thine heart:
American Standard Version (ASV)
And these words, which I command thee this day, shall be upon thy heart;
Bible in Basic English (BBE)
Keep these words, which I say to you this day, deep in your hearts;
Darby English Bible (DBY)
And these words, which I command thee this day, shall be in thy heart;
Webster's Bible (WBT)
And these words which I command thee this day, shall be in thy heart:
World English Bible (WEB)
These words, which I command you this day, shall be on your heart;
Young's Literal Translation (YLT)
and these words which I am commanding thee to-day have been on thine heart,
| And these | וְהָי֞וּ | wĕhāyû | veh-ha-YOO |
| words, | הַדְּבָרִ֣ים | haddĕbārîm | ha-deh-va-REEM |
| which | הָאֵ֗לֶּה | hāʾēlle | ha-A-leh |
| I | אֲשֶׁ֨ר | ʾăšer | uh-SHER |
| command | אָֽנֹכִ֧י | ʾānōkî | ah-noh-HEE |
| day, this thee | מְצַוְּךָ֛ | mĕṣawwĕkā | meh-tsa-weh-HA |
| shall be | הַיּ֖וֹם | hayyôm | HA-yome |
| in | עַל | ʿal | al |
| thine heart: | לְבָבֶֽךָ׃ | lĕbābekā | leh-va-VEH-ha |
Cross Reference
ਅਸਤਸਨਾ 11:18
“ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
੨ ਕੁਰਿੰਥੀਆਂ 3:3
ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
ਯਸਈਆਹ 51:7
ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।
ਅਮਸਾਲ 7:3
ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।
ਜ਼ਬੂਰ 37:31
ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
ਅਸਤਸਨਾ 32:46
ਉਸ ਨੇ ਉਨ੍ਹਾਂ ਨੂੰ ਆਖਿਆ, “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਉੱਤੇ ਧਿਆਨ ਦੇਣ ਦਾ ਪੱਕ ਕਰਨਾ ਚਾਹੀਦਾ ਹੈ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ। ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਇਹ ਦੱਸੋ ਕਿ ਉਹ ਇਸ ਕਾਨੂੰਨ ਵਿੱਚਲੇ ਹੁਕਮਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।
ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
ਯਰਮਿਆਹ 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
ਲੋਕਾ 8:15
ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
ਅਮਸਾਲ 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।
ਅਮਸਾਲ 2:10
ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
ਜ਼ਬੂਰ 119:98
ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
ਜ਼ਬੂਰ 40:8
ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
੨ ਯੂਹੰਨਾ 1:2
ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।