Ecclesiastes 10:8
ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ।
Ecclesiastes 10:8 in Other Translations
King James Version (KJV)
He that diggeth a pit shall fall into it; and whoso breaketh an hedge, a serpent shall bite him.
American Standard Version (ASV)
He that diggeth a pit shall fall into it; and whoso breaketh through a wall, a serpent shall bite him.
Bible in Basic English (BBE)
He who makes a hole for others will himself go into it, and for him who makes a hole through a wall the bite of a snake will be a punishment.
Darby English Bible (DBY)
He that diggeth a pit falleth into it; and whoso breaketh down a hedge, a serpent biteth him.
World English Bible (WEB)
He who digs a pit may fall into it; and whoever breaks through a wall may be bitten by a snake.
Young's Literal Translation (YLT)
Whoso is digging a pit falleth into it, And whoso is breaking a hedge, a serpent biteth him.
| He that diggeth | חֹפֵ֥ר | ḥōpēr | hoh-FARE |
| a pit | גּוּמָּ֖ץ | gûmmāṣ | ɡoo-MAHTS |
| shall fall | בּ֣וֹ | bô | boh |
| breaketh whoso and it; into | יִפּ֑וֹל | yippôl | YEE-pole |
| an hedge, | וּפֹרֵ֥ץ | ûpōrēṣ | oo-foh-RAYTS |
| a serpent | גָּדֵ֖ר | gādēr | ɡa-DARE |
| shall bite | יִשְּׁכֶ֥נּוּ | yiššĕkennû | yee-sheh-HEH-noo |
| him. | נָחָֽשׁ׃ | nāḥāš | na-HAHSH |
Cross Reference
ਆਮੋਸ 5:19
ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬੱਬਰ-ਸ਼ੇਰ ਤੋਂ ਬਚ ਜਾਂਦਾ ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ। ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ’ਚ ਵੜਕੇ, ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।
ਅਮਸਾਲ 26:27
ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।
ਆਮੋਸ 9:3
ਜੇਕਰ ਉਹ ਕਰਮਲ ਦੀ ਪਹਾੜੀ ਉੱਪਰ ਲੁਕ ਜਾਣ, ਮੈਂ ਉੱਥੋਂ ਵੀ ਉਨ੍ਹਾਂ ਨੂੰ ਭਾਲ ਕੇ ਲੈ ਜਾਵਾਂਗਾ। ਜੇਕਰ ਉਹ ਮੇਰੇ ਤੋਂ ਬਚਣ ਲਈ ਸਮੁੰਦਰ ਦੇ ਤਲ ਤੀਕ ਵੀ ਲਹਿ ਜਾਣ ਤਾਂ ਮੈਂ ਸੱਪ ਨੂੰ ਹੁਕਮ ਦੇਵਾਂਗਾ ਕਿ ਉਹ ਉਨ੍ਹਾਂ ਨੂੰ ਡੱਸ ਲਵੇਗਾ।
ਜ਼ਬੂਰ 9:15
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
ਜ਼ਬੂਰ 7:15
ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ।
ਆ ਸਤਰ 7:10
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।
੨ ਸਮੋਈਲ 18:15
ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸ ਨੂੰ ਮਾਰ ਸੁੱਟਿਆ।
੨ ਸਮੋਈਲ 17:23
ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
ਕਜ਼ਾૃ 9:53
ਪਰ ਜਦੋਂ ਉਹ ਮੁਨਾਰੇ ਦੇ ਦਰਵਾਜ਼ੇ ਉਤੇ ਖਲੋਤਾ ਸੀ, ਇੱਕ ਔਰਤ ਨੇ ਛੱਤ ਉੱਤੋਂ ਚੱਕੀ ਦਾ ਪੁੜ ਉਸ ਦੇ ਸਿਰ ਉੱਤੇ ਸੁੱਟ ਦਿੱਤਾ। ਜਿਸਨੇ ਉਸ ਦੇ ਸਿਰ ਦੇ ਟੋਟੇ-ਟੋਟੇ ਕਰ ਦਿੱਤੇ।
ਕਜ਼ਾૃ 9:5
ਅਬੀਮਲਕ ਆਫ਼ਰਾਹ ਵਿਖੇ ਆਪਣੇ ਪਿਤਾ ਦੇ ਘਰ ਗਿਆ। ਉਸ ਨੇ ਆਪਣੇ ਭਰਾਵਾਂ, ਆਪਣੇ ਪਿਤਾ ਯਰੁੱਬਆਲ (ਗਿਦਾਊਨ) ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਕਤਲ ਕਰ ਦਿੱਤਾ। ਪਰ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਯੋਥਾਮ ਅਬੀਮਲਕ ਤੋਂ ਛੁਪ ਗਿਆ ਅਤੇ ਬਚ ਨਿਕਲਿਆ।