Ecclesiastes 7:6
ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।
Ecclesiastes 7:6 in Other Translations
King James Version (KJV)
For as the crackling of thorns under a pot, so is the laughter of the fool: this also is vanity.
American Standard Version (ASV)
For as the crackling of thorns under a pot, so is the laughter of the fool: this also is vanity.
Bible in Basic English (BBE)
Like the cracking of thorns under a pot, so is the laugh of a foolish man; and this again is to no purpose.
Darby English Bible (DBY)
For as the crackling of thorns under a pot, so is the laughter of the fool. This also is vanity.
World English Bible (WEB)
For as the crackling of thorns under a pot, so is the laughter of the fool. This also is vanity.
Young's Literal Translation (YLT)
For as the noise of thorns under the pot, So `is' the laughter of a fool, even this `is' vanity.
| For | כִּ֣י | kî | kee |
| as the crackling | כְק֤וֹל | kĕqôl | heh-KOLE |
| thorns of | הַסִּירִים֙ | hassîrîm | ha-see-REEM |
| under | תַּ֣חַת | taḥat | TA-haht |
| a pot, | הַסִּ֔יר | hassîr | ha-SEER |
| so | כֵּ֖ן | kēn | kane |
| laughter the is | שְׂחֹ֣ק | śĕḥōq | seh-HOKE |
| of the fool: | הַכְּסִ֑יל | hakkĕsîl | ha-keh-SEEL |
| this | וְגַם | wĕgam | veh-ɡAHM |
| also | זֶ֖ה | ze | zeh |
| is vanity. | הָֽבֶל׃ | hābel | HA-vel |
Cross Reference
ਜ਼ਬੂਰ 118:12
ਮੈਨੂੰ ਦੁਸ਼ਮਣਾਂ ਨੇ ਮਧੂ ਮੱਖੀਆਂ ਵਾਂਗ ਘੇਰਿਆ। ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।
ਜ਼ਬੂਰ 58:9
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
ਵਾਈਜ਼ 2:2
ਦਿਲ ਪਰਚਾਵੇ ਬਾਰੇ ਮੈਂ ਆਖਿਆ: “ਇਹ ਬੇਵਕੂਫ਼ੀ ਹੈ!” ਅਤੇ ਪ੍ਰਸੰਨਤਾ ਬਾਰੇ: “ਅਸਲ ਵਿੱਚ ਇਹ ਕੀ ਲਿਆਉਂਦੀ ਹੈ?”
ਯਹੂ ਦਾਹ 1:12
ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।
੨ ਪਤਰਸ 2:13
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।
ਲੋਕਾ 16:25
“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।
ਲੋਕਾ 6:25
ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
ਆਮੋਸ 8:10
ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”
ਯਸਈਆਹ 65:13
ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
ਅਮਸਾਲ 29:9
ਸਿਆਣਾ ਆਦਮੀ ਮੂਰਖ ਨੂੰ ਕਚਿਹਰੀ ’ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ ’ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ।