Exodus 12:12
“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।
Exodus 12:12 in Other Translations
King James Version (KJV)
For I will pass through the land of Egypt this night, and will smite all the firstborn in the land of Egypt, both man and beast; and against all the gods of Egypt I will execute judgment: I am the LORD.
American Standard Version (ASV)
For I will go through the land of Egypt in that night, and will smite all the first-born in the land of Egypt, both man and beast; and against all the gods of Egypt I will execute judgments: I am Jehovah.
Bible in Basic English (BBE)
For on that night I will go through the land of Egypt, sending death on every first male child, of man and of beast, and judging all the gods of Egypt: I am the Lord.
Darby English Bible (DBY)
And I will go through the land of Egypt in that night, and smite all the firstborn in the land of Egypt, both man and beast; and against all the gods of Egypt I will execute judgment: I am Jehovah.
Webster's Bible (WBT)
For I will pass through the land of Egypt this night, and will smite all the first-born in the land of Egypt, both man and beast: and against all the gods of Egypt I will execute judgment: I am the LORD.
World English Bible (WEB)
For I will go through the land of Egypt in that night, and will strike all the firstborn in the land of Egypt, both man and animal. Against all the gods of Egypt I will execute judgments: I am Yahweh.
Young's Literal Translation (YLT)
and I have passed over through the land of Egypt during this night, and have smitten every first-born in the land of Egypt, from man even unto beast, and on all the gods of Egypt I do judgments; I `am' Jehovah.
| For I will pass through | וְעָֽבַרְתִּ֣י | wĕʿābartî | veh-ah-vahr-TEE |
| land the | בְאֶֽרֶץ | bĕʾereṣ | veh-EH-rets |
| of Egypt | מִצְרַיִם֮ | miṣrayim | meets-ra-YEEM |
| this | בַּלַּ֣יְלָה | ballaylâ | ba-LA-la |
| night, | הַזֶּה֒ | hazzeh | ha-ZEH |
| and will smite | וְהִכֵּיתִ֤י | wĕhikkêtî | veh-hee-kay-TEE |
| all | כָל | kāl | hahl |
| firstborn the | בְּכוֹר֙ | bĕkôr | beh-HORE |
| in the land | בְּאֶ֣רֶץ | bĕʾereṣ | beh-EH-rets |
| Egypt, of | מִצְרַ֔יִם | miṣrayim | meets-RA-yeem |
| both man | מֵֽאָדָ֖ם | mēʾādām | may-ah-DAHM |
| and beast; | וְעַד | wĕʿad | veh-AD |
| all against and | בְּהֵמָ֑ה | bĕhēmâ | beh-hay-MA |
| the gods | וּבְכָל | ûbĕkāl | oo-veh-HAHL |
| Egypt of | אֱלֹהֵ֥י | ʾĕlōhê | ay-loh-HAY |
| I will execute | מִצְרַ֛יִם | miṣrayim | meets-RA-yeem |
| judgment: | אֶֽעֱשֶׂ֥ה | ʾeʿĕśe | eh-ay-SEH |
| I | שְׁפָטִ֖ים | šĕpāṭîm | sheh-fa-TEEM |
| am the Lord. | אֲנִ֥י | ʾănî | uh-NEE |
| יְהוָֽה׃ | yĕhwâ | yeh-VA |
Cross Reference
ਗਿਣਤੀ 33:4
ਮਿਸਰੀ ਆਪਣੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਆਂ ਦੇ ਦਿੱਤਾ ਸੀ।
ਖ਼ਰੋਜ 6:2
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਯਹੋਵਾਹ ਹਾਂ।
ਆਮੋਸ 5:17
ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।
ਹਿਜ਼ ਕੀ ਐਲ 12:16
“ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਯਰਮਿਆਹ 43:13
ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’”
ਯਸਈਆਹ 19:1
ਪਰਮੇਸ਼ੁਰ ਦਾ ਮਿਸਰ ਨੂੰ ਸੰਦੇਸ਼ ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।
ਜ਼ਬੂਰ 82:1
ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
ਖ਼ਰੋਜ 12:23
ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੋਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰਲੇ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ।
ਯੂਹੰਨਾ 10:34
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
ਸਫ਼ਨਿਆਹ 2:11
ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।
ਯਸਈਆਹ 43:11
ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।
ਜ਼ਬੂਰ 82:6
ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
੧ ਤਵਾਰੀਖ਼ 14:12
ਫ਼ਲਿਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ ’ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।
੧ ਸਮੋਈਲ 6:5
ਸੋ ਤੁਸੀਂ ਫ਼ਲਿਸਤੀ ਸ਼ਾਸਕਾਂ ਦੀ ਗਿਣਤੀ ਅਨੁਸਾਰ ਪੰਜ ਸੁਨਿਹਰੀ ਮਵੇਸ਼ੀਆਂ ਅਤੇ ਪੰਜ ਸੁਨਿਹਰੀ ਚੁਹੀਆਂ ਬਣਵਾਉ ਇਸ ਲਈ ਮਵੇਸ਼ੀਆਂ ਦੇ ਬੁੱਤ ਅਤੇ ਚੂਹੀਆਂ ਦੇ ਬੁੱਤ ਬਣਵਾਉ, ਜਿਨ੍ਹਾਂ ਨੇ ਦੇਸ਼ ਨੂੰ ਨਸ਼ਟ ਕੀਤਾ ਹੈ। ਅਤੇ ਰਕਮ ਵਜੋਂ ਇਹ ਮੂਰਤਾਂ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਨੂੰ ਅਦਾ ਕਰੋ ਤਾਂ ਸ਼ਾਇਦ ਉਹ ਤੁਹਾਨੂੰ ਸਜ਼ਾ ਦੇਣ ਤੋਂ ਹਟ ਜਾਵੇ, ਅਤੇ ਸ਼ਾਇਦ ਉਹ ਤੁਹਾਡੀ ਜ਼ਮੀਨ ਅਤੇ ਦੇਵਤਿਆਂ ਉੱਪਰ ਆਪਣੀ ਕਰੋਪੀ ਤੋਂ ਰੁਕ ਜਾਵੇ।
੧ ਸਮੋਈਲ 5:3
ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।
ਖ਼ਰੋਜ 22:28
“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।
ਖ਼ਰੋਜ 21:6
ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।
ਖ਼ਰੋਜ 12:29
ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਹਿਲੋਠੇ ਤੋਂ ਲੈ ਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਹਿਲੋਠੇ ਪੁੱਤਰ ਤੱਕ। ਸਾਰੇ ਪਹਿਲੋਠੇ ਜਾਨਵਰ ਵੀ ਮਰ ਗਏ।
ਖ਼ਰੋਜ 11:4
ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,