Exodus 16:34
(ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)
Exodus 16:34 in Other Translations
King James Version (KJV)
As the LORD commanded Moses, so Aaron laid it up before the Testimony, to be kept.
American Standard Version (ASV)
As Jehovah commanded Moses, so Aaron laid it up before the Testimony, to be kept.
Bible in Basic English (BBE)
So Aaron put it away in front of the holy chest to be kept, as the Lord gave orders to Moses.
Darby English Bible (DBY)
As Jehovah had commanded Moses, so Aaron deposited it before the Testimony, to be kept.
Webster's Bible (WBT)
As the LORD commanded Moses, so Aaron laid it up before the Testimony, to be kept.
World English Bible (WEB)
As Yahweh commanded Moses, so Aaron laid it up before the Testimony, to be kept.
Young's Literal Translation (YLT)
as Jehovah hath given commandment unto Moses, so doth Aaron let it rest before the Testimony, for a charge.
| As | כַּֽאֲשֶׁ֛ר | kaʾăšer | ka-uh-SHER |
| the Lord | צִוָּ֥ה | ṣiwwâ | tsee-WA |
| commanded | יְהוָ֖ה | yĕhwâ | yeh-VA |
| אֶל | ʾel | el | |
| Moses, | מֹשֶׁ֑ה | mōše | moh-SHEH |
| so Aaron | וַיַּנִּיחֵ֧הוּ | wayyannîḥēhû | va-ya-nee-HAY-hoo |
| up it laid | אַֽהֲרֹ֛ן | ʾahărōn | ah-huh-RONE |
| before | לִפְנֵ֥י | lipnê | leef-NAY |
| the Testimony, | הָֽעֵדֻ֖ת | hāʿēdut | ha-ay-DOOT |
| to be kept. | לְמִשְׁמָֽרֶת׃ | lĕmišmāret | leh-meesh-MA-ret |
Cross Reference
ਖ਼ਰੋਜ 25:21
“ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।
ਖ਼ਰੋਜ 25:16
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।
ਗਿਣਤੀ 17:10
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੀ ਸੋਟੀ ਇਕਰਾਰਨਾਮੇ ਦੇ ਸਾਹਮਣੇ ਵਾਲੇ ਤੰਬੂ ਵਿੱਚ ਵਾਪਸ ਰੱਖ ਦੇ। ਇਹ ਇਨ੍ਹਾਂ ਸਮੂਹ ਲੋਕਾਂ ਲਈ ਚਿਤਾਵਨੀ ਹੋਵੇਗੀ ਜਿਹੜੇ ਹਮੇਸ਼ਾ ਮੇਰੇ ਵਿਰੁੱਧ ਹੁੰਦੇ ਰਹਿੰਦੇ ਹਨ। ਇਹ ਇਨ੍ਹਾਂ ਨੂੰ ਮੇਰੇ ਵਿਰੁੱਧ ਸ਼ਿਕਾਇਤਾਂ ਕਰਨ ਤੋਂ ਰੋਕ ਦੇਵੇਗੀ ਤਾਂ ਜੋ ਮੈਂ ਇਨ੍ਹਾਂ ਨੂੰ ਤਬਾਹ ਨਾ ਕਰਾ।”
ਖ਼ਰੋਜ 40:20
ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।
ਖ਼ਰੋਜ 27:21
ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”
ਖ਼ਰੋਜ 30:36
ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।
ਖ਼ਰੋਜ 30:6
ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।
੧ ਸਲਾਤੀਨ 8:9
ਪਵਿੱਤਰ ਸੰਦੂਕ ਵਿੱਚ ਉਨ੍ਹਾਂ ਦੋਨਾਂ ਪੱਥਰ ਦੀਆਂ ਪੱਟੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਹੋਰੇਬ ਵਿੱਚ ਪਵਿੱਤਰ ਸੰਦੂਕ ਵਿੱਚ ਪਾਈਆਂ ਸਨ। ਹੋਰੇਬ ਉਹੀ ਜਗ੍ਹਾ ਸੀ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਆਪਣਾ ਇਕਰਾਰਨਾਮਾ ਕੀਤਾ ਸੀ ਜਦੋਂ ਉਹ ਮਿਸਰ ਵਿੱਚੋਂ ਨਿਕਲੇ ਸਨ।
ਅਸਤਸਨਾ 10:5
ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”
ਗਿਣਤੀ 1:53
ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।”
ਗਿਣਤੀ 1:50
ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ।
ਖ਼ਰੋਜ 38:21
ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।
ਖ਼ਰੋਜ 31:18
ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।