ਖ਼ਰੋਜ 20:2 in Punjabi

ਪੰਜਾਬੀ ਪੰਜਾਬੀ ਬਾਈਬਲ ਖ਼ਰੋਜ ਖ਼ਰੋਜ 20 ਖ਼ਰੋਜ 20:2

Exodus 20:2
“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;

Exodus 20:1Exodus 20Exodus 20:3

Exodus 20:2 in Other Translations

King James Version (KJV)
I am the LORD thy God, which have brought thee out of the land of Egypt, out of the house of bondage.

American Standard Version (ASV)
I am Jehovah thy God, who brought thee out of the land of Egypt, out of the house of bondage.

Bible in Basic English (BBE)
I am the Lord your God who took you out of the land of Egypt, out of the prison-house.

Darby English Bible (DBY)
I am Jehovah thy God, who have brought thee out of the land of Egypt, out of the house of bondage.

Webster's Bible (WBT)
I am the LORD thy God, who have brought thee out of the land of Egypt, out of the house of bondage.

World English Bible (WEB)
"I am Yahweh your God, who brought you out of the land of Egypt, out of the house of bondage.

Young's Literal Translation (YLT)
I `am' Jehovah thy God, who hath brought thee out of the land of Egypt, out of a house of servants.

I
אָֽנֹכִ֖י֙ʾānōkiyah-noh-HEE
am
the
Lord
יְהוָ֣הyĕhwâyeh-VA
God,
thy
אֱלֹהֶ֑֔יךָʾĕlōhêkāay-loh-HAY-ha
which
אֲשֶׁ֧רʾăšeruh-SHER
have
brought
הֽוֹצֵאתִ֛יךָhôṣēʾtîkāhoh-tsay-TEE-ha
land
the
of
out
thee
מֵאֶ֥רֶץmēʾereṣmay-EH-rets
of
Egypt,
מִצְרַ֖יִםmiṣrayimmeets-RA-yeem
house
the
of
out
מִבֵּ֣֥יתmibbêtmee-BATE
of
bondage.
עֲבָדִֽ֑ים׃ʿăbādîmuh-va-DEEM

Cross Reference

ਹੋ ਸੀਅ 13:4
“ਮੈਂ, ਤੁਹਾਡੇ ਮਿਸਰ ਵਿੱਚ ਰਹਿਣ ਦੇ ਦਿਨਾਂ ਤੋਂ, ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ। ਤੁਸੀਂ ਮੇਰੇ ਇਲਾਵਾ ਹੋਰ ਕਿਸੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਬਚਾਇਆ।

ਜ਼ਬੂਰ 81:10
ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ। ਇਸਰਾਏਲ, ਆਪਣਾ ਮੂੰਹ ਖੋਲ੍ਹ ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।

ਖ਼ਰੋਜ 13:3
ਮੂਸਾ ਨੇ ਲੋਕਾਂ ਨੂੰ ਆਖਿਆ, “ਇਸ ਦਿਨ ਨੂੰ ਚੇਤੇ ਰੱਖਿਓ। ਮਿਸਰ ਵਿੱਚ ਤੁਸੀਂ ਗੁਲਾਮ ਸੀ। ਪਰ ਇਸ ਦਿਨ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਵਰਤੀ ਤੇ ਤੁਹਾਨੂੰ ਅਜ਼ਾਦ ਕਰਾਇਆ। ਤੁਹਾਨੂੰ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ।

ਅਹਬਾਰ 19:36
ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ।

ਅਸਤਸਨਾ 7:8
ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।

ਅਸਤਸਨਾ 5:15
ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।

ਅਸਤਸਨਾ 5:6
‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।

ਅਸਤਸਨਾ 26:6
ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।

ਅਹਬਾਰ 26:13
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।

ਅਸਤਸਨਾ 13:10

ਅਸਤਸਨਾ 15:15
ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।

ਅਹਬਾਰ 23:43
ਫ਼ੇਰ ਤੁਹਾਡੇ ਸਾਰੇ ਉੱਤਰਾਧਿਕਾਰੀ ਜਾਣ ਲੈਣਗੇ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਸਮੇਂ ਦੌਰਾਨ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹਿਣ ਦਿੱਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਲੈ ਕੇ ਆਇਆ ਸਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

ਅਹਬਾਰ 26:1
ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਪੈਦਾਇਸ਼ 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।

ਖ਼ਰੋਜ 10:1
ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।

ਅਸਤਸਨਾ 6:4
“ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ!

ਰੋਮੀਆਂ 10:12
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।

ਰੋਮੀਆਂ 3:29
ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।

ਯਰਮਿਆਹ 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

ਜ਼ਬੂਰ 50:7
ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।

ਯਰਮਿਆਹ 31:1
ਨਵਾਂ ਇਸਰਾਏਲ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”