Exodus 26:31
ਪਵਿੱਤਰ ਤੰਬੂ ਦੇ ਅੰਦਰ “ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗੇ ਨਾਲ ਇੱਕ ਪਰਦਾ ਬਣਾਉ। ਕਿਸੇ ਮਾਹਰ ਕਾਰੀਗਰ ਦੁਆਰਾ ਇਸ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।
Exodus 26:31 in Other Translations
King James Version (KJV)
And thou shalt make a vail of blue, and purple, and scarlet, and fine twined linen of cunning work: with cherubim shall it be made:
American Standard Version (ASV)
And thou shalt make a veil of blue, and purple, and scarlet, and fine twined linen: with cherubim the work of the skilful workman shall it be made.
Bible in Basic English (BBE)
And you are to make a veil of the best linen, blue and purple and red, worked with designs of winged ones by a good workman:
Darby English Bible (DBY)
And thou shalt make a veil of blue, and purple, and scarlet, and twined byssus; of artistic work shall it be made, with cherubim.
Webster's Bible (WBT)
And thou shalt make a vail of blue, and purple, and scarlet, and fine twined linen of curious work: with cherubim shall it be made.
World English Bible (WEB)
"You shall make a veil of blue, and purple, and scarlet, and fine twined linen, with cherubim. The work of the skillful workman shall it be made.
Young's Literal Translation (YLT)
`And thou hast made a vail of blue, and purple, and scarlet, and twined linen, work of a designer; he maketh it `with' cherubs;
| And thou shalt make | וְעָשִׂ֣יתָ | wĕʿāśîtā | veh-ah-SEE-ta |
| a vail | פָרֹ֗כֶת | pārōket | fa-ROH-het |
| blue, of | תְּכֵ֧לֶת | tĕkēlet | teh-HAY-let |
| and purple, | וְאַרְגָּמָ֛ן | wĕʾargāmān | veh-ar-ɡa-MAHN |
| and scarlet, | וְתוֹלַ֥עַת | wĕtôlaʿat | veh-toh-LA-at |
| שָׁנִ֖י | šānî | sha-NEE | |
| twined fine and | וְשֵׁ֣שׁ | wĕšēš | veh-SHAYSH |
| linen | מָשְׁזָ֑ר | mošzār | mohsh-ZAHR |
| of cunning | מַֽעֲשֵׂ֥ה | maʿăśē | ma-uh-SAY |
| work: | חֹשֵׁ֛ב | ḥōšēb | hoh-SHAVE |
| cherubims with | יַֽעֲשֶׂ֥ה | yaʿăśe | ya-uh-SEH |
| shall it be made: | אֹתָ֖הּ | ʾōtāh | oh-TA |
| כְּרֻבִֽים׃ | kĕrubîm | keh-roo-VEEM |
Cross Reference
ਮੱਤੀ 27:51
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।
੨ ਤਵਾਰੀਖ਼ 3:14
ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰੰਗਾਂ ਦਾ ਮਹੀਨ ਕੱਪੜਾ ਲੈ ਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕੱਢਾਈ ਕੀਤੀ।
ਖ਼ਰੋਜ 36:35
ਉਨ੍ਹਾਂ ਨੇ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਖਾਸ ਪਰਦਾ ਬਨਾਉਣ ਵਾਸਤੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਿਤੀ। ਅਤੇ ਉਨ੍ਹਾਂ ਨੇ ਪਰਦੇ ਉੱਤੇ ਕਰੂਬੀ ਫ਼ਰਿਸ਼ਤਿਆਂ ਦੀਆਂ ਤਸਵੀਰਾਂ ਸਿਉਂਤੀਆਂ।
ਅਹਬਾਰ 16:2
ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।
ਖ਼ਰੋਜ 26:1
ਪਵਿੱਤਰ ਤੰਬੂ “ਪਵਿੱਤਰ ਤੰਬੂ ਦਸ ਪਰਦਿਆਂ ਤੋਂ ਬਣਿਆ ਹੋਣਾ ਚਾਹੀਦਾ ਹੈ। ਇਹ ਪਰਦੇ ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗਿਆਂ ਤੋਂ ਬਣੇ ਹੋਣੇ ਚਾਹੀਦੇ ਹਨ ਅਤੇ ਕਿਸੇ ਮਾਹਰ ਕਾਰੀਗਰ ਦੁਆਰਾ ਇਨ੍ਹਾਂ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।
ਜ਼ਬੂਰ 137:5
ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ। ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ।
ਗ਼ਜ਼ਲ ਅਲਗ਼ਜ਼ਲਾਤ 7:1
ਉਹ ਉਸਦੀ ਸੁੰਦਰਤਾ ਦੀ ਉਸਤਤ ਕਰਦਾ ਹੈ ਸ਼ਹਿਜ਼ਾਦੀਏ ਸੁੰਦਰ ਨੇ ਪੈਰ ਤੇਰੇ ਉਨ੍ਹਾਂ ਜੁੱਤੀਆਂ ਅੰਦਰ, ਤੇਰੇ ਪੱਟਾ ਦੀਆਂ ਗੋਲਾਈਆਂ ਹਨ, ਗਹਿਣਿਆਂ ਵਾਂਗੂ ਘੜਿਆ ਜਿਨ੍ਹਾਂ ਨੂੰ ਕਿਸੇ ਕਾਰੀਗਰ ਨੇ।
ਮਰਕੁਸ 15:38
ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।
ਅਫ਼ਸੀਆਂ 2:14
ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
ਇਬਰਾਨੀਆਂ 9:3
ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
ਇਬਰਾਨੀਆਂ 10:20
ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ।
੨ ਤਵਾਰੀਖ਼ 2:7
“ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।
ਅਹਬਾਰ 16:15
“ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।
ਖ਼ਰੋਜ 25:4
ਨੀਲਾ ਜਾਮਨੀ ਅਤੇ ਲਾਲ ਧਾਗਾ ਅਤੇ ਮਹੀਨ ਲਿਨਨ, ਬੱਕਰੀ ਦੇ ਵਾਲ,
ਖ਼ਰੋਜ 25:18
ਫ਼ੇਰ ਕੁੱਟੇ ਹੋਏ ਸੋਨੇ ਦੀ ਪੱਤਰੀਆਂ ਤੋਂ ਦੋ ਕਰੂਬੀ ਦੂਤ ਬਣਾਓ ਅਤੇ ਉਨ੍ਹਾਂ ਨੂੰ ਢੱਕਣ ਦੇ ਹਰ ਪਾਸੇ ਉੱਤੇ ਲਾਓ।
ਖ਼ਰੋਜ 28:15
ਸੀਨੇ-ਬੰਦ “ਪਰਧਾਨ ਜਾਜਕ ਲਈ ਨਿਆਉਂ ਦਾ ਇੱਕ ਸੀਨੇ-ਬੰਦ ਬਣਾਉ। ਮਾਹਰ ਕਾਰੀਗਰਾਂ ਨੂੰ ਇਹ ਸੀਨੇ-ਬੰਦ ਉਸੇ ਤਰ੍ਹਾਂ ਬਨਾਉਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਨੇ ਏਫ਼ੋਦ ਬਣਾਇਆ ਸੀ। ਉਨ੍ਹਾ ਨੂੰ ਸੋਨੇ ਦੇ ਧਾਗੇ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ ਚਾਹੀਦੀ ਹੈ।
ਖ਼ਰੋਜ 35:6
ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ, ਬੱਕਰੀ ਦੀ ਜੱਤ।
ਖ਼ਰੋਜ 35:25
ਹਰ ਸੁਘੜ-ਸਿਆਣੀ ਨੇ ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਦਾ ਧਾਗਾ ਬਣਇਆ।
ਖ਼ਰੋਜ 35:35
ਯਹੋਵਾਹ ਨੇ ਇਨ੍ਹਾਂ ਦੋਹਾਂ ਬੰਦਿਆਂ ਨੂੰ ਹਰ ਤਰ੍ਹਾਂ ਦਾ ਕੰਮ ਕਰਨ ਦੀ ਖਾਸ ਯੋਗਤਾ ਦਿੱਤੀ ਹੈ। ਉਹ ਤਰੱਖਾਣਾਂ ਅਤੇ ਠਠੇਰਿਆਂ ਦਾ ਕੰਮ ਕਰਨ ਦੇ ਯੋਗ ਹਨ। ਉਹ ਕੱਪੜਾ ਬੁਣ ਸੱਕਦੇ ਹਨ ਅਤੇ ਇਸ ਉੱਪਰ ਨੀਲੇ ਬੈਂਗਣੀ ਅਤੇ ਲਾਲ ਸੂਤ ਦੇ ਨਮੂਨੇ ਬਣਾ ਸੱਕਦੇ ਹਨ ਅਤੇ ਮਹੀਨ ਲਿਨਨ ਬੁਣ ਸੱਕਦੇ ਹਨ। ਅਤੇ ਉਹ ਉੱਨ ਦੀਆਂ ਚੀਜ਼ਾਂ ਬੁਣ ਸੱਕਦੇ ਹਨ।
ਖ਼ਰੋਜ 36:8
ਪਵਿੱਤਰ ਤੰਬੂ ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।
ਖ਼ਰੋਜ 38:23
ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।
ਖ਼ਰੋਜ 40:3
ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।
ਖ਼ਰੋਜ 40:21
ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
ਲੋਕਾ 23:45
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।