ਖ਼ਰੋਜ 3:20 in Punjabi

ਪੰਜਾਬੀ ਪੰਜਾਬੀ ਬਾਈਬਲ ਖ਼ਰੋਜ ਖ਼ਰੋਜ 3 ਖ਼ਰੋਜ 3:20

Exodus 3:20
ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।

Exodus 3:19Exodus 3Exodus 3:21

Exodus 3:20 in Other Translations

King James Version (KJV)
And I will stretch out my hand, and smite Egypt with all my wonders which I will do in the midst thereof: and after that he will let you go.

American Standard Version (ASV)
And I will put forth my hand, and smite Egypt with all my wonders which I will do in the midst thereof: and after that he will let you go.

Bible in Basic English (BBE)
But I will put out my hand and overcome Egypt with all the wonders which I will do among them: and after that he will let you go.

Darby English Bible (DBY)
And I will stretch out my hand and smite Egypt with all my wonders which I will do in the midst thereof; and after that he will let you go.

Webster's Bible (WBT)
And I will stretch out my hand, and smite Egypt with all my wonders which I will do in the midst thereof: and after that he will let you go.

World English Bible (WEB)
I will put forth my hand and strike Egypt with all my wonders which I will do in the midst of it, and after that he will let you go.

Young's Literal Translation (YLT)
and I have put forth My hand, and have smitten Egypt with all My wonders, which I do in its midst -- and afterwards he doth send you away.

And
I
will
stretch
out
וְשָֽׁלַחְתִּ֤יwĕšālaḥtîveh-sha-lahk-TEE

אֶתʾetet
my
hand,
יָדִי֙yādiyya-DEE
smite
and
וְהִכֵּיתִ֣יwĕhikkêtîveh-hee-kay-TEE

אֶתʾetet
Egypt
מִצְרַ֔יִםmiṣrayimmeets-RA-yeem
with
all
בְּכֹל֙bĕkōlbeh-HOLE
my
wonders
נִפְלְאֹתַ֔יniplĕʾōtayneef-leh-oh-TAI
which
אֲשֶׁ֥רʾăšeruh-SHER
I
will
do
אֶֽעֱשֶׂ֖הʾeʿĕśeeh-ay-SEH
in
the
midst
בְּקִרְבּ֑וֹbĕqirbôbeh-keer-BOH
after
and
thereof:
וְאַֽחֲרֵיwĕʾaḥărêveh-AH-huh-ray
that
כֵ֖ןkēnhane
he
will
let
you
go.
יְשַׁלַּ֥חyĕšallaḥyeh-sha-LAHK
אֶתְכֶֽם׃ʾetkemet-HEM

Cross Reference

ਰਸੂਲਾਂ ਦੇ ਕਰਤੱਬ 7:36
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।

ਨਹਮਿਆਹ 9:10
ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।

ਅਸਤਸਨਾ 6:22
ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।

ਖ਼ਰੋਜ 9:15
ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ।

ਖ਼ਰੋਜ 6:6
ਇਸ ਲਈ ਇਸਰਾਏਲ ਦੇ ਲੋਕਾਂ ਨੂੰ ਦੱਸੋ ਕਿ ਮੈਂ ਉਨ੍ਹਾਂ ਨੂੰ ਆਖਦਾ ਹਾਂ, ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਉਨ੍ਹਾਂ ਕਸ਼ਟਾਂ ਤੋਂ ਬਚਾਵਾਂਗਾ ਜੋ ਮਿਸਰੀਆਂ ਨੇ ਤੁਹਾਡੇ ਉੱਪਰ ਪਾਏ ਹਨ। ਮੈਂ ਤੁਹਾਨੂੰ ਅਜ਼ਾਦ ਕਰਾਂਗਾ। ਤੁਸੀਂ ਹੁਣ ਮਿਸਰੀਆਂ ਦੇ ਗੁਲਾਮ ਨਹੀਂ ਰਹੋਂਗੇ। ਮੈਂ ਆਪਣੀ ਮਹਾਨ ਸ਼ਕਤੀ ਵਰਤਾਂਗਾ ਅਤੇ ਮਿਸਰੀਆਂ ਨੂੰ ਭਿਆਨਕ ਸਜ਼ਾ ਦੇਵਾਂਗਾ। ਫ਼ੇਰ ਮੈਂ ਤੁਹਾਨੂੰ ਬਚਾਵਾਂਗਾ।

ਖ਼ਰੋਜ 11:8
ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।

ਖ਼ਰੋਜ 12:31
ਇਸਰਾਏਲ ਦਾ ਮਿਸਰ ਨੂੰ ਛੱਡ ਜਾਣਾ ਇਸ ਲਈ ਉਸ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਉੱਠੋ ਅਤੇ ਮੇਰੇ ਲੋਕਾਂ ਨੂੰ ਛੱਡ ਦਿਉ। ਤੁਸੀਂ ਅਤੇ ਤੁਹਾਡੇ ਲੋਕ ਜੋ ਕਹਿੰਦੇ ਹੋ ਕਰ ਸੱਕਦੇ ਹੋ। ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ।

ਖ਼ਰੋਜ 12:39
ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ।

ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।

ਰਸੂਲਾਂ ਦੇ ਕਰਤੱਬ 7:1
ਇਸਤੀਫ਼ਾਨ ਦਾ ਉਪਦੇਸ਼ ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”

ਹਿਜ਼ ਕੀ ਐਲ 20:33
ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ!

ਯਰਮਿਆਹ 32:20
ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।

ਯਸਈਆਹ 26:11
ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।

ਖ਼ਰੋਜ 6:1
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੂੰ ਦੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਦਾ ਹਾਂ। ਮੈਂ ਉਸ ਦੇ ਖਿਲਾਫ਼ ਆਪਣੀ ਮਹਾਨ ਸ਼ਕਤੀ ਵਰਤਾਂਗਾ, ਅਤੇ ਉਹ ਮੇਰੇ ਬੰਦਿਆਂ ਨੂੰ ਜਾਣ ਦੇਵੇਗਾ। ਉਹ ਉਨ੍ਹਾਂ ਦੇ ਜਾਣ ਲਈ ਇੰਨਾ ਤਿਆਰ ਹੋਵੇਗਾ ਕਿ ਉਹ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ।”

ਖ਼ਰੋਜ 7:3
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।

ਖ਼ਰੋਜ 11:1
ਪਲੋਠਿਆਂ ਦੀ ਮੌਤ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਫ਼ਿਰਊਨ ਅਤੇ ਮਿਸਰ ਉੱਪਰ ਲਿਆਉਣ ਲਈ ਇੱਕ ਹੋਰ ਸੰਕਟ ਹੈ। ਇਸਤੋਂ ਬਾਦ ਉਹ ਤੁਹਾਨੂੰ ਮਿਸਰ ਤੋਂ ਬਾਹਰ ਭੇਜ ਦੇਵੇਗਾ। ਅਸਲ ਵਿੱਚ ਉਹ ਤੁਹਾਨੂੰ ਇਹ ਦੇਸ਼ ਛੱਡਣ ਲਈ ਮਜ਼ਬੂਰ ਕਰੇਗਾ।

ਅਸਤਸਨਾ 4:34
ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।

ਕਜ਼ਾૃ 6:8
ਇਸ ਲਈ ਯਹੋਵਾਹ ਨੇ ਉਨ੍ਹਾਂ ਵੱਲ ਇੱਕ ਨਬੀ ਭੇਜਿਆ। ਨਬੀ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਤੁਸੀਂ ਮਿਸਰ ਦੀ ਧਰਤੀ ਉੱਤੇ ਗੁਲਾਮ ਸੀ। ਮੈਂ ਤੁਹਾਨੂੰ ਆਜ਼ਾਦ ਕਰਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲੈ ਆਇਆ।

ਕਜ਼ਾૃ 8:16
ਗਿਦਾਊਨ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਫ਼ੜ ਲਿਆ, ਅਤੇ ਉਨ੍ਹਾਂ ਨੂੰ ਸਜ਼ਾ ਦੇਣ ਲਈ ਮਾਰੂਥਲ ਦੀਆਂ ਕੰਡੇਦਾਰ ਝਾੜੀਆਂ ਨਾਲ ਕੁੱਟਿਆ।

ਜ਼ਬੂਰ 105:38
ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ, ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।

ਜ਼ਬੂਰ 106:22
ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।

ਜ਼ਬੂਰ 135:8
ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।

ਯਸਈਆਹ 19:22
ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।

ਪੈਦਾਇਸ਼ 15:14
ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।