Exodus 32:7
ਉਸੇ ਵੇਲੇ, ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਪਰਬਤ ਤੋਂ ਹੇਠਾਂ ਜਾ। ਤੇਰੇ ਲੋਕਾਂ ਨੇ, ਜਿਨ੍ਹਾਂ ਨੂੰ ਤੂੰ ਮਿਸਰ ਦੀ ਧਰਤੀ ਤੋਂ ਲੈ ਕੇ ਆਇਆ ਸੀ, ਇੱਕ ਭਿਆਨਕ ਪਾਪ ਕੀਤਾ ਹੈ।
Exodus 32:7 in Other Translations
King James Version (KJV)
And the LORD said unto Moses, Go, get thee down; for thy people, which thou broughtest out of the land of Egypt, have corrupted themselves:
American Standard Version (ASV)
And Jehovah spake unto Moses, Go, get thee down; for thy people, that thou broughtest up out of the land of Egypt, have corrupted themselves:
Bible in Basic English (BBE)
And the Lord said to Moses, Go down quickly; for your people, whom you took out of the land of Egypt, are turned to evil ways;
Darby English Bible (DBY)
Then Jehovah said to Moses, Away, go down! for thy people, which thou hast brought out of the land of Egypt, is acting corruptly.
Webster's Bible (WBT)
And the LORD said to Moses, Go, go down; for thy people, which thou broughtest out of the land of Egypt, have corrupted themselves:
World English Bible (WEB)
Yahweh spoke to Moses, "Go, get down; for your people, who you brought up out of the land of Egypt, have corrupted themselves!
Young's Literal Translation (YLT)
And Jehovah saith unto Moses, `Go, descend, for thy people whom thou hast brought up out of the land of Egypt hath done corruptly,
| And the Lord | וַיְדַבֵּ֥ר | waydabbēr | vai-da-BARE |
| said | יְהוָ֖ה | yĕhwâ | yeh-VA |
| unto | אֶל | ʾel | el |
| Moses, | מֹשֶׁ֑ה | mōše | moh-SHEH |
| Go, | לֶךְ | lek | lek |
| get thee down; | רֵ֕ד | rēd | rade |
| for | כִּ֚י | kî | kee |
| people, thy | שִׁחֵ֣ת | šiḥēt | shee-HATE |
| which | עַמְּךָ֔ | ʿammĕkā | ah-meh-HA |
| thou broughtest | אֲשֶׁ֥ר | ʾăšer | uh-SHER |
| land the of out | הֶֽעֱלֵ֖יתָ | heʿĕlêtā | heh-ay-LAY-ta |
| of Egypt, | מֵאֶ֥רֶץ | mēʾereṣ | may-EH-rets |
| have corrupted | מִצְרָֽיִם׃ | miṣrāyim | meets-RA-yeem |
Cross Reference
ਅਸਤਸਨਾ 9:12
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’
ਖ਼ਰੋਜ 32:11
ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।
ਹੋ ਸੀਅ 9:9
ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
ਕਜ਼ਾૃ 2:19
ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ।
ਪੈਦਾਇਸ਼ 6:11
ਪਰਮੇਸ਼ੁਰ ਨੇ ਧਰਤੀ ਵੱਲ ਤੱਕਿਆ ਅਤੇ ਦੇਖਿਆ ਕਿ ਲੋਕਾਂ ਨੇ ਇਸ ਨੂੰ ਬਰਬਾਦ ਕਰ ਦਿੱਤਾ ਸੀ। ਹਰ ਥਾਂ ਹਿੰਸਾ ਫ਼ੈਲੀ ਹੋਈ ਸੀ ਲੋਕੀਂ ਮੰਦੇ ਅਤੇ ਜ਼ਾਲਮ ਬਣ ਗਏ ਸਨ।
ਦਾਨੀ ਐਲ 9:24
“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।
ਅਸਤਸਨਾ 32:5
ਉਨ੍ਹਾਂ ਨੇ ਉਸ ਨੂੰ ਧੋਖਾ ਦੇ ਦਿੱਤਾ। ਉਹ ਆਪਣੇ ਪਾਪਾ ਕਾਰਣ ਹੋਰ ਵੱਧੇਰੇ ਉਸ ਦੇ ਬੱਚੇ ਨਹੀਂ ਹਨ। ਉਹ ਧੋਖੇਬਾਜ਼ਾਂ ਅਤੇ ਝੂਠਿਆ ਦੀ ਇੱਕ ਗਠੜੀ ਹਨ।
ਅਸਤਸਨਾ 4:16
ਇਸ ਲਈ ਧਿਆਨ ਰੱਖੋ! ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ।
ਖ਼ਰੋਜ 33:1
“ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ” ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੈਨੂੰ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਂਦਾ ਸੀ, ਇਹ ਥਾਂ ਛੱਡਣੀ ਪਵੇਗ਼ੀ। ਉਸ ਧਰਤੀ ਤੇ ਜਾਉ। ਜਿਹੜੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਹ ਧਰਤੀ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇ ਦਿਆਂਗਾ।
ਖ਼ਰੋਜ 32:4
ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”
ਖ਼ਰੋਜ 32:1
ਸੋਨੇ ਦਾ ਵੱਛਾ ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।”
ਖ਼ਰੋਜ 19:24
ਯਹੋਵਾਹ ਨੇ ਉਸ ਨੂੰ ਆਖਿਆ, “ਹੇਠਾਂ ਲੋਕਾਂ ਕੋਲ ਜਾ ਹਾਰੂਨ ਨੂੰ ਲੈ ਤੇ ਆਪਣੇ ਨਾਲ ਲੈ ਕੇ ਮੇਰੇ ਕੋਲ ਵਾਪਸ ਆ। ਪਰ ਜਾਜਕਾਂ ਜਾਂ ਲੋਕਾਂ ਨੂੰ ਮੇਰੇ ਨੇੜੇ ਨਾ ਆਉਣ ਦੇਵੀਂ। ਜੇ ਉਹ ਮੇਰੇ ਬਹੁਤਾ ਨੇੜੇ ਆਉਣਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”