Exodus 32:9
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨੂੰ ਦੇਖਿਆ ਹੈ। ਮੈਂ ਜਾਣਦਾ ਹਾਂ ਕਿ ਇਹ ਬਹੁਤ ਜ਼ਿੱਦੀ ਲੋਕ ਹਨ। ਇਹ ਹਮੇਸ਼ਾ ਮੇਰੇ ਖਿਲਾਫ਼ ਹੁੰਦੇ ਰਹਿਣਗੇ।
Exodus 32:9 in Other Translations
King James Version (KJV)
And the LORD said unto Moses, I have seen this people, and, behold, it is a stiffnecked people:
American Standard Version (ASV)
And Jehovah said unto Moses, I have seen this people, and, behold, it is a stiffnecked people:
Bible in Basic English (BBE)
And the Lord said to Moses, I have been watching this people, and I see that they are a stiff-necked people.
Darby English Bible (DBY)
And Jehovah said to Moses, I see this people, and behold, it is a stiff-necked people.
Webster's Bible (WBT)
And the LORD said to Moses, I have seen this people, and behold it is a stiff-necked people:
World English Bible (WEB)
Yahweh said to Moses, "I have seen these people, and, behold, they are a stiff-necked people.
Young's Literal Translation (YLT)
And Jehovah saith unto Moses, `I have seen this people, and lo, it `is' a stiff-necked people;
| And the Lord | וַיֹּ֥אמֶר | wayyōʾmer | va-YOH-mer |
| said | יְהוָ֖ה | yĕhwâ | yeh-VA |
| unto | אֶל | ʾel | el |
| Moses, | מֹשֶׁ֑ה | mōše | moh-SHEH |
| I have seen | רָאִ֙יתִי֙ | rāʾîtiy | ra-EE-TEE |
| אֶת | ʾet | et | |
| this | הָעָ֣ם | hāʿām | ha-AM |
| people, | הַזֶּ֔ה | hazze | ha-ZEH |
| and, behold, | וְהִנֵּ֥ה | wĕhinnē | veh-hee-NAY |
| it | עַם | ʿam | am |
| is a stiffnecked | קְשֵׁה | qĕšē | keh-SHAY |
| עֹ֖רֶף | ʿōrep | OH-ref | |
| people: | הֽוּא׃ | hûʾ | hoo |
Cross Reference
ਰਸੂਲਾਂ ਦੇ ਕਰਤੱਬ 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
ਯਸਈਆਹ 48:4
ਮੈਂ ਇਹ ਇਸ ਲਈ ਕੀਤਾ ਕਿਉਂਕਿ ਮੈਂ ਜਾਣਦਾ ਸਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਲੋਹੇ ਵਾਂਗਰਾਂ, ਜਿਹੜਾ ਮੁੜ ਨਹੀਂ ਸੱਕਦਾ ਅਤੇ ਤਾਂਬੇ ਵਾਂਗਰਾਂ ਸਖਤ ਸੀ।
ਅਸਤਸਨਾ 9:13
“ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।
ਖ਼ਰੋਜ 34:9
“ਯਹੋਵਾਹ, ਜੇ ਤੁਸੀਂ ਮੇਰੇ ਉੱਤੇ ਪ੍ਰਸੰਨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪ੍ਰਵਾਨ ਕਰ ਲਵੋ।”
ਖ਼ਰੋਜ 33:5
ਕਿਉਂ? ਕਿਉਂਕਿ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਜ਼ਿੱਦੀ ਲੋਕ ਹੋ। ਜੇ ਮੈਂ ਤੁਹਾਡੇ ਨਾਲ-ਨਾਲ ਸਿਰਫ਼ ਥੋੜੇ ਜਿਹੇ ਰਸਤੇ ਤੇ ਹੀ ਤੁਰਿਆ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਤਬਾਹ ਕਰ ਦਿਆਂ। ਇਸ ਲਈ ਓਨਾ ਚਿਰ ਲਈ ਗਹਿਣੇ ਉਤਾਰ ਦਿਉ ਜਿੰਨਾ ਚਿਰ ਮੈਂ ਇਹ ਨਿਆਂ ਕਰਦਾ ਹਾਂ ਕਿ ਤੁਹਾਡੇ ਨਾਲ ਕੀ ਸਲੂਕ ਕਰਾਂ।’”
ਖ਼ਰੋਜ 33:3
ਇਸ ਲਈ ਬਹੁਤ ਸਾਰੀਆਂ ਬਰਕਤਾਂ ਨਾਲ ਭਰੀ ਹੋਈ ਧਰਤੀ ਵੱਲ ਚੱਲੇ ਜਾਉ। ਮੈਂ ਤੁਹਾਡੇ ਨਾਲ ਜਾਵਾਂਗਾ। ਤੁਸੀਂ ਲੋਕ ਬਹੁਤ ਜ਼ਿੱਦੀ ਹੋ ਅਤੇ ਤੁਸੀਂ ਮੈਨੂੰ ਬਹੁਤ ਕਰੋਧਵਾਨ ਕਰ ਦਿੰਦੇ ਹੋ। ਜੇ ਮੈਂ ਤੁਹਾਡੇ ਨਾਲ ਜਾਵਾਂਗਾ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂ।”
੨ ਤਵਾਰੀਖ਼ 30:8
ਤੁਸੀਂ ਆਪਣੇ ਪੁਰਖਿਆਂ ਵਰਗੇ ਹੱਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਥਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।
ਅਸਤਸਨਾ 31:27
ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।
ਅਸਤਸਨਾ 9:6
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।
ਜ਼ਿਕਰ ਯਾਹ 7:11
ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
ਹੋ ਸੀਅ 6:10
ਇਸਰਾਏਲੀ ਕੌਮ ਵਿੱਚ, ਮੈਂ ਇੱਕ ਭਿਆਨਕ ਚੀਜ਼ ਵੇਖੀ। ਅਫ਼ਰਾਈਮ ਪਰਮੇਸ਼ੁਰ ਨੂੰ ਵਫ਼ਾਦਾਰ ਨਹੀਂ ਸੀ ਅਤੇ ਇਸਰਾਏਲ ਪਾਪ ਨਾਲ ਦੂਸ਼ਿਤ ਹੋ ਗਿਆ।
ਯਰਮਿਆਹ 13:27
ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
ਅਮਸਾਲ 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।
ਜ਼ਬੂਰ 78:8
ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।
ਨਹਮਿਆਹ 9:17
ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। “ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।
ਅਸਤਸਨਾ 10:16
“ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।