Ezekiel 22:10
ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ।
Ezekiel 22:10 in Other Translations
King James Version (KJV)
In thee have they discovered their fathers' nakedness: in thee have they humbled her that was set apart for pollution.
American Standard Version (ASV)
In thee have they uncovered their fathers' nakedness; in thee have they humbled her that was unclean in her impurity.
Bible in Basic English (BBE)
In you they have let the shame of their fathers be seen; in you they have done wrong to a woman at the time when she was unclean.
Darby English Bible (DBY)
in thee have they discovered their fathers' nakedness; in thee have they humbled her that was unclean in her separation.
World English Bible (WEB)
In you have they uncovered their fathers' nakedness; in you have they humbled her who was unclean in her impurity.
Young's Literal Translation (YLT)
The nakedness of a father hath one uncovered in thee, The defiled of impurity they humbled in thee.
| In thee have they discovered | עֶרְוַת | ʿerwat | er-VAHT |
| fathers' their | אָ֖ב | ʾāb | av |
| nakedness: | גִּלָּה | gillâ | ɡee-LA |
| humbled they have thee in | בָ֑ךְ | bāk | vahk |
| her that was set apart | טְמֵאַ֥ת | ṭĕmēʾat | teh-may-AT |
| for pollution. | הַנִּדָּ֖ה | hanniddâ | ha-nee-DA |
| עִנּוּ | ʿinnû | ee-NOO | |
| בָֽךְ׃ | bāk | vahk |
Cross Reference
ਅਹਬਾਰ 18:19
“ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਸਨੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ।
ਹਿਜ਼ ਕੀ ਐਲ 18:6
ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ।
ਅਹਬਾਰ 20:11
ਜੇ ਕਿਸੇ ਬੰਦੇ ਦੇ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਉਸ ਨੇ ਆਪਣੇ ਪਿਤਾ ਦੀ ਪਤਨੀ ਨੂੰ ਭ੍ਰਸ਼ਟ ਕਰ ਦਿੱਤਾ। ਉਸ ਨੂੰ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜਿੰਮੇਵਾਰ ਹਨ।
ਅਹਬਾਰ 18:7
“ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।
੧ ਕੁਰਿੰਥੀਆਂ 5:1
ਕਲੀਸਿਯਾ ਦੀ ਇੱਕ ਨੈਤਿਕ ਸਮੱਸਿਆ ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
ਆਮੋਸ 2:7
ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ।
੧ ਤਵਾਰੀਖ਼ 5:1
ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।
੨ ਸਮੋਈਲ 16:21
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, “ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।”
ਅਸਤਸਨਾ 27:23
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
ਅਸਤਸਨਾ 27:20
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
ਅਹਬਾਰ 20:18
“ਜੇ ਕੋਈ ਆਦਮੀ ਕਿਸੇ ਔਰਤ ਨਾਲ ਮਾਹਵਾਰੀ ਦੇ ਦਿਨਾਂ ਵਿੱਚ ਜਿਨਸੀ ਸੰਬੰਧ ਬਣਾਉਂਦਾ ਹੈ, ਤਾਂ ਆਦਮੀ ਤੇ ਔਰਤ ਦੋਹਾਂ ਨੂੰ ਉਨ੍ਹਾਂ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਾਪ ਕੀਤਾ ਕਿਉਂਕਿ ਉਨ੍ਹਾਂ ਨੇ ਉਸ ਔਰਤ ਦਾ ਖੂਨ ਦਾ ਸੋਮਾਂ ਨੰਗਾ ਕੀਤਾ।
ਪੈਦਾਇਸ਼ 49:4
ਪਰ ਤੇਰਾ ਜਜ਼ਬਾ ਹੜ੍ਹ ਵਰਗਾ ਸੀ, ਤੇਰਾ ਇਸ ਉੱਤੇ ਕਾਬੂ ਨਹੀਂ ਸੀ। ਇਸ ਲਈ ਤੂੰ ਮੇਰਾ ਸਭ ਤੋਂ ਵੱਧ ਇੱਜ਼ਤਦਾਰ ਪੁੱਤਰ ਨਹੀਂ ਰਹੇਂਗਾ। ਤੂੰ ਆਪਣੇ ਪਿਤਾ ਦੇ ਪਲੰਘ ਉੱਤੇ ਜਾ ਚੜ੍ਹਿਆ ਸੀ ਅਤੇ ਉਸਦੀ ਇੱਕ ਪਤਨੀ ਨਾਲ ਜਾ ਸੁੱਤਾ ਸੀ। ਤੂੰ ਮੇਰੇ ਬਿਸਤਰ ਨੂੰ ਸ਼ਰਮਸਾਰ ਕੀਤਾ ਸੀ ਜਿਸ ਬਿਸਤਰ ਉੱਤੇ ਤੂੰ ਲੇਟਿਆ ਸੀ।
ਪੈਦਾਇਸ਼ 35:22
ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ। ਇਸਰਾਏਲ ਦਾ ਪਰਿਵਾਰ ਯਾਕੂਬ ਦੇ 12 ਪੁੱਤਰ ਸਨ।