ਗਲਾਤੀਆਂ 3:11 in Punjabi

ਪੰਜਾਬੀ ਪੰਜਾਬੀ ਬਾਈਬਲ ਗਲਾਤੀਆਂ ਗਲਾਤੀਆਂ 3 ਗਲਾਤੀਆਂ 3:11

Galatians 3:11
ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”

Galatians 3:10Galatians 3Galatians 3:12

Galatians 3:11 in Other Translations

King James Version (KJV)
But that no man is justified by the law in the sight of God, it is evident: for, The just shall live by faith.

American Standard Version (ASV)
Now that no man is justified by the law before God, is evident: for, The righteous shall live by faith;

Bible in Basic English (BBE)
Now that no man gets righteousness by the law in the eyes of God, is clear; because, The upright will be living by faith.

Darby English Bible (DBY)
but that by law no one is justified with God [is] evident, because The just shall live on the principle of faith;

World English Bible (WEB)
Now that no man is justified by the law before God is evident, for, "The righteous will live by faith."

Young's Literal Translation (YLT)
and that in law no one is declared righteous with God, is evident, because `The righteous by faith shall live;'

But
ὅτιhotiOH-tee
that
δὲdethay
no
man
ἐνenane
justified
is
νόμῳnomōNOH-moh
by
οὐδεὶςoudeisoo-THEES
the
law
δικαιοῦταιdikaioutaithee-kay-OO-tay
of
sight
the
in
παρὰparapa-RA

τῷtoh
God,
θεῷtheōthay-OH
it
is
evident:
δῆλονdēlonTHAY-lone
for,
ὅτιhotiOH-tee
The
hooh
just
δίκαιοςdikaiosTHEE-kay-ose
shall
live
ἐκekake
by
πίστεωςpisteōsPEE-stay-ose
faith.
ζήσεται·zēsetaiZAY-say-tay

Cross Reference

ਇਬਰਾਨੀਆਂ 10:38
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”

ਹਬਕੋਕ 2:4
ਇਹ ਸੰਦੇਸ਼ ਉਨ੍ਹਾਂ ਲਈ ਕੁਝ ਨਹੀਂ ਕਰ ਸੱਕਦਾ ਜਿਹੜੇ ਇਸ ਨੂੰ ਸੁਣਨ ਤੋਂ ਇਨਕਾਰੀ ਹਨ, ਪਰ ਭਲੇ ਲੋਕ ਇਸ ਨਾਲ ਸਹਿਮਤ ਹੋਣਗੇ। ਅਤੇ ਜਿਉਣਗੇ ਕਿਉਂ ਕਿ ਸੰਦੇਸ਼ ਭਰੋਸੇਮਂਦ ਹੈ।”

ਰੋਮੀਆਂ 1:17
ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।”

ਗਲਾਤੀਆਂ 2:16
ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

ਪਰਕਾਸ਼ ਦੀ ਪੋਥੀ 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।

ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।

ਯਸਈਆਹ 53:6
ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।

ਵਾਈਜ਼ 7:20

ਜ਼ਬੂਰ 130:3
ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।

ਅੱਯੂਬ 42:6
ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”

੧ ਯੂਹੰਨਾ 1:8
ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।

ਯਸਈਆਹ 64:6
ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।

ਯਸਈਆਹ 6:5
ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”

ਜ਼ਬੂਰ 143:2
ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।

ਜ਼ਬੂਰ 19:12
ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।

ਅੱਯੂਬ 40:4
“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।

ਅੱਯੂਬ 9:3
ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।

੧ ਸਲਾਤੀਨ 8:46
“ਜੇਕਰ ਉਹ ਪਾਪ ਕਰਨ ਕਿਉਂ ਕਿ ਕੋਈ ਅਜਿਹਾ ਮਨੁੱਖ ਨਹੀਂ ਜੋ ਪਾਪ ਨਾ ਕਰੇ, ਤਾਂ ਤੂੰ ਆਪਣੇ ਲੋਕਾਂ ਨਾਲ ਕਰੋਧ ਕਰੇਂ ਤਾਂ ਉਹ ਆਪਣੇ ਦੁਸ਼ਮਣ ਹੱਥੋਂ ਹਾਰਨ, ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾਕੇ ਕਿਸੀ ਦੂਰ-ਦੁਰਾਡੇ ਉਜਾੜ ’ਚ ਲੈ ਜਾਣ।

ਯਾਕੂਬ 3:2
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।