Genesis 12:6
ਅਬਰਾਮ ਕਨਾਨ ਦੀ ਧਰਤੀ ਵਿੱਚੋਂ ਲੰਘਦਾ ਹੋਇਆ ਸ਼ਕਮ ਦੇ ਸ਼ਹਿਰ ਤੀਕ ਚੱਲਿਆ ਗਿਆ ਅਤੇ ਫ਼ੇਰ ਮੋਹਰ ਵਿਖੇ ਵੱਡੇ ਰੁੱਖ ਕੋਲ ਚੱਲਾ ਗਿਆ। ਉਸ ਸਮੇਂ ਉਸ ਸਥਾਨ ਉੱਤੇ ਕਨਾਨੀ ਲੋਕ ਰਹਿੰਦੇ ਸਨ।
Genesis 12:6 in Other Translations
King James Version (KJV)
And Abram passed through the land unto the place of Sichem, unto the plain of Moreh. And the Canaanite was then in the land.
American Standard Version (ASV)
And Abram passed through the land unto the place of Shechem, unto the oak of Moreh. And the Canaanite was then in the land.
Bible in Basic English (BBE)
And Abram went through the land till he came to Shechem, to the holy tree of Moreh. At that time, the Canaanites were still living in the land.
Darby English Bible (DBY)
And Abram passed through the land to the place of Shechem, to the oak of Moreh. And the Canaanite was then in the land.
Webster's Bible (WBT)
And Abram passed through the land to the place of Sichem, to the plain of Moreh. And the Canaanite was then in the land.
World English Bible (WEB)
Abram passed through the land to the place of Shechem, to the oak of Moreh. The Canaanite was then in the land.
Young's Literal Translation (YLT)
And Abram passeth over into the land, unto the place Shechem, unto the oak of Moreh; and the Canaanite `is' then in the land.
| And Abram | וַיַּֽעֲבֹ֤ר | wayyaʿăbōr | va-ya-uh-VORE |
| passed through | אַבְרָם֙ | ʾabrām | av-RAHM |
| the land | בָּאָ֔רֶץ | bāʾāreṣ | ba-AH-rets |
| unto | עַ֚ד | ʿad | ad |
| the place | מְק֣וֹם | mĕqôm | meh-KOME |
| of Sichem, | שְׁכֶ֔ם | šĕkem | sheh-HEM |
| unto | עַ֖ד | ʿad | ad |
| plain the | אֵל֣וֹן | ʾēlôn | ay-LONE |
| of Moreh. | מוֹרֶ֑ה | môre | moh-REH |
| Canaanite the And | וְהַֽכְּנַעֲנִ֖י | wĕhakkĕnaʿănî | veh-ha-keh-na-uh-NEE |
| was then | אָ֥ז | ʾāz | az |
| in the land. | בָּאָֽרֶץ׃ | bāʾāreṣ | ba-AH-rets |
Cross Reference
ਅਸਤਸਨਾ 11:30
ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
ਪੈਦਾਇਸ਼ 35:4
ਇਸ ਲਈ ਲੋਕਾਂ ਨੇ ਆਪਣੇ ਕੋਲ ਰੱਖੇ ਹੋਏ ਸਾਰੇ ਵਿਦੇਸ਼ੀ ਦੇਵਤੇ ਯਾਕੂਬ ਦੇ ਹਵਾਲੇ ਕਰ ਦਿੱਤੇ। ਅਤੇ ਉਨ੍ਹਾਂ ਨੇ ਆਪਣੇ ਕੰਨਾਂ ਵਿੱਚ ਪਾਈਆਂ ਹੋਈਆਂ ਸਾਰੀਆਂ ਮੁੰਦਰਾਂ ਵੀ ਦੇ ਦਿੱਤੀਆਂ। ਯਾਕੂਬ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸ਼ਕਮ ਨਾਮ ਦੇ ਕਸਬੇ ਦੇ ਨੇੜੇ ਇੱਕ ਓਕ ਦੇ ਰੁੱਖ ਹੇਠਾਂ ਦੱਬ ਦਿੱਤਾ।
ਕਜ਼ਾૃ 7:1
ਅਗਲੀ ਸਵੇਰ ਸੁਵਖਤੇ, ਯਰੁੱਬਆਲ ਅਤੇ ਉਸ ਦੇ ਸਾਰੇ ਸਾਥੀਆਂ ਨੇ ਹਰੋਦ ਦੇ ਝਰਨੇ ਲਾਗੇ ਡੇਰਾ ਲਾ ਲਿਆ। ਮਿਦਯਾਨੀਆਂ ਨੇ ਹੇਠਾਂ ਵਾਲੀ ਵਾਦੀ ਵਿੱਚ ਮੋਰੀਹ ਨਾਮ ਦੀ ਪਹਾੜੀ ਕੋਲ ਗਿਦਾਊਨ ਅਤੇ ਉਸ ਦੇ ਡੇਰੇ ਦੇ ਉੱਤਰ ਵੱਲ ਡੇਰਾ ਲਾਇਆ ਹੋਇਆ ਸੀ।
ਪੈਦਾਇਸ਼ 13:7
ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।
ਰਸੂਲਾਂ ਦੇ ਕਰਤੱਬ 7:16
ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
ਯੂਹੰਨਾ 4:5
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
੧ ਸਲਾਤੀਨ 12:1
ਰਾਜਸੀ ਫੁੱਟ ਨਾਬਾਟ ਦਾ ਪੁੱਤਰ ਯਾਰਾਬੁਆਮ ਅਜੇ ਵੀ ਮਿਸਰ ਵਿੱਚ ਹੀ ਸੀ ਜਦੋਂ ਦਾ ਉਹ ਸੁਲੇਮਾਨ ਕੋਲੋਂ ਭੱਜਕੇ ਆਇਆ ਸੀ। ਜਦੋਂ ਉਸ ਨੂੰ ਸੁਲੇਮਾਨ ਦੀ ਮੌਤ ਦੀ ਖਬਰ ਮਿਲੀ, ਉਹ ਇਫ਼ਰਾਮ ਦੀਆਂ ਪਹਾੜੀਆਂ ਵਿੱਚ ਆਪਣੇ ਸ਼ਹਿਰ ਯਹਰਦਾਹ ਵਿੱਚ ਵਾਪਸ ਮੁੜਿਆ। ਪਾਤਸ਼ਾਹ ਸੁਲੇਮਾਨ ਮਰ ਗਿਆ ਅਤੇ ਆਪਣੇ ਪੁਰਖਿਆਂ ਦੇ ਪਾਸੇ ਤੇ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਰਹਬੁਆਮ ਨਵਾਂ ਰਾਜਾ ਬਣਿਆ।
ਕਜ਼ਾૃ 9:1
ਅਬੀਮਲਕ ਰਾਜਾ ਬਣਦਾ ਹੈ ਅਬੀਮਲਕ ਯਰੁੱਬਆਲ (ਗਿਦਾਊਨ) ਦਾ ਪੁੱਤਰ ਸੀ। ਅਬੀਮਲਕ ਆਪਣੇ ਉਨ੍ਹਾਂ ਚਾਚਿਆਂ ਕੋਲ ਗਿਆ ਜਿਹੜੇ ਸ਼ਕਮ ਸ਼ਹਿਰ ਵਿੱਚ ਰਹਿੰਦੇ ਸਨ। ਉਸ ਨੇ ਆਪਣੇ ਚਾਚਿਆਂ ਅਤੇ ਮਾਤਾ ਦੇ ਸਾਰੇ ਪਰਿਵਾਰ ਨੂੰ ਆਖਿਆ,
ਯਸ਼ਵਾ 24:32
ਯੂਸੁਫ਼ ਦੀ ਘਰ ਵਾਪਸੀ ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਹ ਆਪਣੇ ਨਾਲ ਯੂਸੁਫ਼ ਦੀਆਂ ਅਸਥੀਆਂ ਲੈ ਆਏ। ਇਸ ਲਈ ਲੋਕਾਂ ਨੇ ਯੂਸੁਫ਼ ਦੀਆਂ ਅਸਥੀਆਂ ਨੂੰ ਸ਼ਕਮ ਵਿਖੇ ਦਫ਼ਨਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਅਸਥੀਆਂ ਨੂੰ ਉਸ ਜ਼ਮੀਨ ਵਿੱਚ ਦਫ਼ਨਾਇਆ ਜਿਹੜੀ ਯਾਕੂਬ ਨੇ ਹਮੋਰ ਦੇ ਪੁੱਤਰਾਂ ਪਾਸੋਂ ਖਰੀਦੀ ਸੀ ਜਿਹੜਾ ਸ਼ਕਮ ਨਾਮ ਦੇ ਬੰਦੇ ਦਾ ਪਿਤਾ ਸੀ। ਯਾਕੂਬ ਨੇ ਇਹ ਧਰਤੀ ਚਾਂਦੀ ਦੇ 100 ਸਿੱਕਿਆਂ ਬਦਲੇ ਖਰੀਦੀ ਸੀ। ਇਹ ਧਰਤੀ ਯੂਸੁਫ਼ ਦੀ ਸੰਤਾਨ ਦੀ ਮਾਲਕੀ ਹੇਠਾਂ ਸੀ।
ਯਸ਼ਵਾ 20:7
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।
ਪੈਦਾਇਸ਼ 34:2
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।
ਪੈਦਾਇਸ਼ 33:18
ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।
ਪੈਦਾਇਸ਼ 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
ਪੈਦਾਇਸ਼ 10:18
ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।
ਪੈਦਾਇਸ਼ 10:15
ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।